Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ’ਚੋਂ ਬਿਹਤਰੀਨ ਬਣਾਉਣ ਲਈ ਛੇਤੀ ਘੜੀ ਜਾਵੇਗੀ ਰਣਨੀਤੀ : ਮੀਤ ਹੇਅਰ

ਕਿਹਾ, ਸਿੱਖਿਆ ਅਤੇ ਖੇਡਾਂ ਦੇ ਖੇਤਰ ਦੇ ਮੋਹਰੀਆਂ ਦੀ ਕੀਤੀ ਜਾਵੇਗੀ ਹੌਸਲਾ ਅਫਜ਼ਾਈ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 29 Mar 2022

Last updated on: Mar 29, 2022, 00:00 IST

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੇ ਦੇਸ਼ ’ਚੋਂ ਬਿਹਤਰੀਨ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ, ਜਿਸ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹ ਪ੍ਰਗਟਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਜੁਮਲਾ ਮਾਲਕਾਨ ਸਕੂਲ ਵਿਖੇ ਸਮਾਗਮ ਦੌਰਾਨ ਨੇ ਕੀਤਾ।ਇਸ ਮੌਕੇ ਉਨਾਂ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਬੱਚਿਆਂ/ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ, ਉਥੇ ਉਨਾਂ ਨੂੰ ਉਸ ਖੇਤਰ ਵਿੱਚ ਰਾਸ਼ਟਰੀ/ਅੰਤਰਾਸ਼ਟਰੀ ਪੱੱਧਰ ’ਤੇ ਲਿਜਾਣ ਲਈ ਠੋਸ ਰਣਨੀਤੀ ਘੜੀ ਜਾਵੇਗੀ, ਜਿਸ ਲਈ ਲੋਕਾਂ ਦੇ ਸਹਿਯੋਗ ਦੀ ਬੇਹੱਦ ਜ਼ਰੂਰੀ ਹੈ।ਇਸ ਮੌਕੇ ਖੇਡ ਮੰਤਰੀ ਵੱਲੋਂ ਜ਼ਿਲਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਨੂੰ 90 ਫਿਟਨੈੱਸ ਕਿੱਟਾਂ ਦੀ ਵੰਡਣ ਦੀ ਸ਼ੁਰੂਆਤ ਕੀਤੀ ਗਈ। ਕਿੱਟਾਂ ਵੰਡਣ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ, ਸਰਕਾਰੀ ਹਾਈ ਸਕੂਲ ਮੌੜਾਂ, ਸ ਸ ਸ ਕੰਨਿਆ ਸਕੂਲ ਬਰਨਾਲਾ, ਸ ਸ ਸ ਸ ਢਿੱਲਵਾਂ, ਸ ਸ ਸ ਸ ਮਹਿਲ ਕਲਾਂ, ਸ ਸ ਸ ਸਕੂਲ ਸੇਖਾ, ਸ ਸ ਸ ਸਕੂਲ ਠੀਕਰੀਵਾਲ ਤੋਂ ਕੀਤੀ ਗਈ।

ਇਸ ਤੋਂ ਇਲਾਵਾ ਹਾਕੀ ਖੇਡ ਨੂੰ ਹੁਲਾਰਾ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਮੁੰਡੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ, ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਨੂੰ ਹਾਕੀ ਦਾ ਸਾਮਾਨ ਵੰਡਿਆ ਗਿਆ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਨੂੰ ਵਾਲੀਬਾਲ ਦਾ ਸਾਮਾਨ ਵੰਡਿਆ ਗਿਆ।  ਇਸ ਤੋਂ ਇਲਾਵਾ ਪੀਪੀਟੀ ਮੁਕਾਬਲਿਆਂ, ਭਾਸ਼ਣ ਤੇ ਹੋਰ ਮੁਕਾਬਲਿਆਂ ਦੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਰਾਜਵਿੰਦਰ ਕੌਰ, ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਤੂਰ, ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ, ਪਿ੍ਰੰਸੀਪਲ ਜੁਮਲਾ ਮਾਲਕਨ ਸਕੂਲ ਸ੍ਰੀਮਤੀ ਸੋਨੀਆ, ਸਿਮਰਦੀਪ ਸਿੰਘ ਤੋਂ ਇਲਾਵਾ ‘ਆਪ’ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ, ਓਬੀਸੀ ਵਿੰਗ ਜ਼ਿਲਾ ਪ੍ਰਧਾਨ ਰਾਮ ਤੀਰਥ ਮੰਨਾ, ਐਮਸੀ ਰੁਪਿੰਦਰ ਸਿੰਘ ਸੀਤਲ, ਹਸਨਪ੍ਰੀਤ ਭਾਰਦਵਾਜ ਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਟੇਜ ਸੰਚਾਲਨ ਡੀਪੀਈ ਮਲਕੀਤ ਸਿੰਘ ਭੁੁੱਲਰ ਵੱਲੋਂ ਕੀਤਾ ਗਿਆ।  

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD