Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਅਪਨੀਤ ਰਿਆਤ

ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਕਣਕ ਦੀ ਵਿਕਰੀ ਰੋਕਣ ਲਈ ਜ਼ਿਲ੍ਹਾ ਪੁਲਿਸ ਨੂੰ ਨਾਕੇ ਲਗਾਉਣ ਦੀ ਕੀਤੀ ਹਦਾਇਤ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 29 Mar 2022

Last updated on: Mar 29, 2022, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਹੋਰ ਰਾਜਾਂ ਤੋਂ ਆਉਣ ਵਾਲੀ ਕਣਕ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਬਾਹਰੀ ਰਾਜਾਂ ਤੋਂ ਕਣਕ ਮੰਡੀਆਂ ਵਿਚ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਵਿਚ ਲੋੜੀਂਦਾ ਬਾਰਦਾਨਾ ਉਪਲਬੱਧ ਹੈ।ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦਾ ਐਮ.ਐਸ.ਪੀ. 2015 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਜਿਥੇ ਨਿਰਵਿਘਨ ਕਣਕ ਦੀ ਖਰੀਦ ਦੀ ਵਚਨਬੱਧਤਾ ਦੁਹਰਾਈ, ਉਥੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਫ਼ਸਲ ਸੁਕਾ ਕੇ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ ਵੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 64 ਮੰਡੀਆਂ ਹਨ। ਉਨ੍ਹਾਂ ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਜਿਥੇ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ, ਉਥੇ ਹੈਲਪ ਲਾਈਨ ਨੰਬਰ ਜਾਰੀ ਕਰਨ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਹੈਲਪ ਲਾਈਨ ਨੰਬਰ ਸਮੇਤ ਐਮ.ਐਸ.ਪੀ., ਨਿਰਧਾਰਤ ਕੀਤੀ ਨਮੀ ਦੀ ਮਾਤਰਾ ਆਦਿ ਸਬੰਧੀ ਜਾਗਰੂਕਤਾ ਬੋਰਡ ਵੀ ਲਗਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਮੰਡੀਆਂ ਵਿਚ ਸ਼ਿਕਾਇਤ ਨਿਵਾਰਨ ਕਮੇਟੀਆਂ ਵੀ ਬਣਾਈਆਂ ਜਾਣ। ਇਸ ਤੋਂ ਇਲਾਵਾ ਤਿਰਪਾਲਾਂ ਆਦਿ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਾਲ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਕਰਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਸੰਭਾਵਨਾ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਮੰਡੀਆਂ ਵਿਚ ਪੀਣ ਵਾਲੇ ਪਾਣੀ ਤੋਂ ਲੈ ਕੇ ਸਾਫ਼-ਸਫ਼ਾਈ ਅਤੇ ਆਰਜੀ ਟੁਆਇਲਟਸ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕੀਤੇ ਗਏ ਪ੍ਰਬੰਧਾਂ ਸਬੰਧੀ ਸਰਟੀਫਿਕੇਟ ਵੀ ਸੌਂਪਿਆ ਜਾਵੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਵਰਮਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਜਿਲ੍ਹਾ ਮੈਨੇਜਰ ਹਾਜ਼ਰ ਸਨ।

                                   

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD