Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਉਣ ਦੇ ਹੁਕਮ

ਸਿਹਤ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿੱਚ ਨਾਜ਼ੁਕ ਸਥਾਨਾ ਵਿੱਚ ਹਰ 15 ਦਿਨ ਮਗਰੋ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸੈਪਲਿੰਗ ਦੇ ਆਦੇਸ਼

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 29 Mar 2022

Last updated on: Mar 29, 2022, 00:00 IST

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬਿਮਾਰੀਆਂ) ਅਤੇ ਗੰਦਲੇ ਪਾਣੀ ਤੋਂ ਫੈਲਣ ਵਾਲੀਆ ਬਿਮਾਰੀਆਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਸਬੰਧਤ ਵਿਭਾਗਾਂ ਨੂੰ ਅਜਿਹੇ ਨਾਜ਼ੁਕ ਸਥਾਨਾਂ ਦੀ ਨਿਸ਼ਾਨਦੇਹੀ ਕਰ ਲੈਣੀ ਚਾਹੀਦੀ ਹੈ ਜਿੱਥੇ ਬੀਤੇ ਦਿਨਾਂ ਵਿੱਚ ਹੈਜਾ , ਡਾਈਰੀਆ , ਡੇਂਗੂ ਅਤੇ ਮਲੇਰੀਏ ਵਰਗੀਆਂ ਬਿਮਾਰੀਆਂ ਦੇ ਕੇਸ ਵੱਡੀ ਮਾਤਰਾ ਵਿੱਚ ਸਾਹਮਣੇ ਆਏ ਸਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਡੇਰਾਬੱਸੀ ਜ਼ੀਰਕਪੁਰ ਦੇ ਖੇਤਰਾਂ ਗੁਲਾਬਗੜ੍ਹ ਸੁਖਨਾ ਵਿਹਾਰ, ਪੂੜਾਵਾਲਾ, ਬਲਟਾਣਾ , ਪੀਰਮੁੱਛਲਾ ਆਦਿ ਦਾ ਜ਼ਿਕਰ ਕਰਦਿਆ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਰ 15 ਦਿਨ ਮਗਰੋਂ ਪਾਣੀ ਦੇ ਸੈਂਪਲ ਚੈੱਕ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਸਥਾਨਕ ਨਗਰ ਕੌਸਲ ਵੱਲੋਂ ਆਪਣੇ ਪਾਣੀ ਦੀ ਸਪਲਾਈ ਲਈ ਲਗਾਏ ਗਏ ਟਿਊਂਬਲਾਂ ਤੋਂ ਪਾਣੀ ਦੇ ਸੈਂਪਲ ਵੀ ਚੈੱਕ ਕਰਵਾਏ ਜਾਣ। ਡਿਪਟੀ ਕਮਿਸ਼ਨਰ ਵੱਲੋਂ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਰਿਹਾਇਸੀ ਖੇਤਰਾਂ ਵਿੱਚ ਸਪਲਾਈ ਕੀਤੇ ਜਾਣ ਲਈ ਕਲੋਰੀਨੇਟਿਡ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਬੰਧਤ ਨਗਰ ਕੌਸਲਾਂ ਇਹ ਯਕੀਨੀ ਬਣਾਉਣਗੀਆਂ ਕਿ ਜਿੱਥੇ ਵੀ ਪਾਣੀ ਦੀ ਲੀਕੇਜ ਦੇ ਕੇਸ ਸਾਹਮਣੇ ਆਉਂਦੇ ਹਨ ਉੱਥੇ ਪਾਣੀ ਦੀਆਂ ਪਾਇਪਾਂ ਬਦਲ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਪਾਣੀ ਨਾਲ ਸੀਵਰੇਜ ਦਾ ਪਾਣੀ ਮਿਲਣ ਦੀ ਕੋਈ ਸੰਭਾਵਨਾ ਨਾ ਰਹੇ।

ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿੱਚ ਅਤੇ ਕਾਰਜਸਾਧਕ ਅਫਸਰਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਮਾਨਸੂਨ ਤੋਂ ਪਹਿਲਾ  ਆਪਣੀ ਲੋੜ ਮੁਤਾਬਿਕ ਹੈਂਡੀ ਫੋਗਿੰਗ ਮਸ਼ੀਨਾ ਦੀ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾ ਜੋ ਮਾਨਸੂਨ ਸੀਜ਼ਨ ਤੋਂ ਪਹਿਲਾਂ ਰਿਹਾਇਸ਼ੀ ਖੇਤਰਾਂ ਵਿੱਚ ਫੋਗਿੰਗ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾ ਨਿਰਦੇਸ਼ ਦਿੱਤੇ ਕਿ ਬੀਤੇ ਸਮੇਂ ਵਿੱਚ ਜ਼ੀਰਕਪੁਰ ਦੇ ਜਿਨ੍ਹਾਂ ਖੇਤਰਾਂ ਵਿੱਚ ਹੈਜਾ ਫੈਲਿਆ ਸੀ ਉਨ੍ਹਾਂ ਖੇਤਰਾਂ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਰਵੇ ਕਰ ਕੇ ਰਿਪੋਰਟ ਪੇਸ਼ ਕੀਤੀ ਜਾਵੇਗੀ ਕਿ ਕਿੱਥੇ ਕੰਪਨੀ ਮਾਲਕਾਂ ਵੱਲੋਂ ਅਣ ਅਧਿਕਾਰਤ ਤੌਰ ਤੇ ਆਪਣੀ ਫੈਕਟਰੀ ਜਾਂ ਹੋਰ ਕਲੋਨੀਆਂ ਵਿੱਚ ਵੱਡੀ ਮਾਤਰਾ ਵਿੱਚ ਲੇਬਰ ਰੱਖੀ ਗਈ ਹੈ। ਅਜਿਹੀ ਸੂਰਤ ਵਿੱਚ ਸਬੰਧਤ ਕੰਪਨੀ ਦਾ ਮਾਲਕ ਆਪਣੀ ਲੇਬਰ ਨੂੰ ਸਾਫ ਪੀਣਾ ਵਾਲਾ ਪਾਣੀ ਅਤੇ ਟਾਈਲਟ ਮੁਹੱਈਆ ਕਰਵਾਉਣ ਲਈ ਪਾਬੰਦ ਹੋਵੇਗਾ । ਅਣਗਿਹਲੀ ਕੀਤੇ ਜਾਣ ਜਾਂ ਫਿਰ ਅਜਿਹੇ ਖੇਤਰ ਵਿੱਚ ਬਿਮਾਰੀ ਫੈਲਣ ਦੀ ਸੂਰਤ ਵਿੱਚ ਕੰਪਨੀ/ਕਾਰਖਾਨੇ ਦਾ ਮਾਲਕ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਵੈਕਟਰ ਬੋਰਨ ਡਿਸੀਜਿਜ਼ ਨਾਲ ਸਮੇਂ ਸਿਰ ਨਜਿੱਠਣ ਲਈ ਵਿਆਪਕ ਪ੍ਰਬੰਧ ਕਰਨ ਦੀ ਲੋੜ ਹੈ। ਸ਼੍ਰੀਮਤੀ ਕਾਲੀਆ ਨੇ ਸਿਵਲ ਸਰਜਨ ਨੂੰ ਇਹ ਹਦਾਇਤ ਵੀ ਕੀਤੀ ਕਿ ਜਿਨ੍ਹਾਂ ਖੇਤਰਾਂ ਵਿੱਚ ਬੀਤੇ ਸਮੇਂ ਵਿੱਚ ਹੈਜਾ ਫੈਲਣ ਦੇ ਕੇਸ ਸਾਹਮਣੇ ਆਏ ਸਨ ਉਥੇ ਜਾਗਰੂਕਤਾ ਮੁਹਿੰਮ ਚਲਾ ਕੇ ਵਸਨੀਕਾਂ ਨੂੰ ਸਵੱਛਤਾ ਅਪਨਾਉਣ ਲਈ ਸਿਖਿਅਤ ਕੀਤਾ ਜਾਵੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਹਿੰਮਾਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ (ਵ) , ਸ੍ਰੀਮਤੀ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ),ਸ੍ਰੀਮਤੀ ਅਦਰਸ਼ਪਾਲ ਕੌਰ ਸਿਵਲ ਸਰਜਨ, ਸ੍ਰੀ ਬਲਜਿੰਦਰ ਸਿੰਘ ਗਰੇਵਾਲ ਡੀ.ਡੀ.ਪੀ.ਓ. ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਈ.ਓਜ਼ ਸ਼ਾਮਿਲ ਸਨ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD