Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

'ਮਾਂ': ਮਦਰਜ਼ ਡੇ ਦੇ ਮੌਕੇ 'ਤੇ ਰਿਲੀਜ਼ ਹੋ ਰਹੀ ਹੈ ਹੁਮਬਲ ਮੋਸ਼ਨ ਪਿਕਚਰਜ਼ ਦੀ ਨਵੀ ਫਿਲਮ!

Gippy Grewal, Pollywood, Entertainment, Actress, Cinema, Punjabi Films, Movie,Humble Motion Pictures , MAA,Gurpreet Ghuggi, Divya Dutta, Babbal Rai, Prince Kanwaljit, Vadda Grewal,  Raghveer Boli, Aarushi Sharma,Baljit Singh Deo, Happy Raikoti, Ricky Khan, Fateh Shergill

Web Admin

Web Admin

5 Dariya News

ਚੰਡੀਗੜ੍ਹ , 30 Mar 2022

Last updated on: Mar 30, 2022, 00:00 IST

ਮਾਂ ਦਿਵਸ ਦੇ ਮੌਕੇ 'ਤੇ, ਹੰਬਲ ਮੋਸ਼ਨ ਪਿਕਚਰਜ਼ ਨੇ ਹਾਲ ਹੀ ਵਿੱਚ ਆਪਣੀ ਨਵੀਂ ਫਿਲਮ 'ਮਾਂ' ਦੀ ਘੋਸ਼ਣਾ ਕੀਤੀ, ਆਉਣ ਵਾਲੀ ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦੇ ਪਹਿਲੇ ਪੋਸਟਰ ਅਤੇ ਰਿਲੀਜ਼ ਦੀ ਮਿਤੀ 6 ਮਈ 2022 ਦਾ ਖੁਲਾਸਾ ਕੀਤਾ।ਫਿਲਮ 'ਮਾਂ' ਨੇ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਦਿਵਿਆ ਦੱਤਾ, ਬੱਬਲ ਰਾਏ, ਪ੍ਰਿੰਸ ਕੰਵਲਜੀਤ, ਵੱਡਾ ਗਰੇਵਾਲ, ਰਘੁਵੀਰ ਬੋਲੀ, ਅਤੇ ਆਰੂਸ਼ੀ ਸ਼ਰਮਾ ਦੀ ਇੱਕ ਸ਼ਾਨਦਾਰ ਕਾਸਟ ਦਾ ਵਾਅਦਾ ਕੀਤਾ ਹੈ। ਇੱਕ ਵੱਖਰੇ ਦ੍ਰਿਸ਼ਟੀਕੋਣ ਵਾਲੇ ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ ਅਤੇ ਰਾਣਾ ਰਣਬੀਰ ਨੇ ਕਹਾਣੀ ਲਿਖੀ ਹੈ। ਪੂਰੇ ਪ੍ਰੋਜੈਕਟ ਨੂੰ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਜਏ ਕੇ ਅਤੇ ਦੇਸੀ ਕਰੂ ਇਸ ਫਿਲਮ ਦੇ ਸੰਗੀਤ ਦੇ ਨਿਰਦੇਸ਼ਕ ਹਨ। ਗੀਤਾਂ ਦੇ ਬੋਲ ਹੈਪੀ ਰਾਏਕੋਟੀ, ਰਿੱਕੀ ਖਾਨ ਅਤੇ ਫਤਿਹ ਸ਼ੇਰਗਿੱਲ ਨੇ ਲਿਖੇ ਹਨ, ਜਿਨ੍ਹਾਂ ਨੂੰ ਸਰਦੂਲ ਸਿਕੰਦਰ, ਅਮਰ ਨੂਰੀ, ਹਰਭਜਨ ਮਾਨ, ਫਿਰੋਜ਼ ਖਾਨ, ਕਮਲ ਖਾਨ, ਕਰਮਜੀਤ ਅਨਮੋਲ ਅਤੇ ਰਿੱਕੀ ਖਾਨ ਨੇ ਆਵਾਜ਼ ਦਿੱਤੀ ਹੈ।

ਫਿਲਮ ਦੀ ਟੈਗ ਲਾਈਨ “ਮਾਂ ਤਾ ਮਿੱਤਰੋ ਜੱਗ ਤੇ ਰੱਬ ਦੇ ਰੂਪ ਜਿਹੀ” ਆਪਣੇ ਆਪ ਵਿਚ ਅਸਲੀਅਤ ਅਤੇ ਕਹਾਣੀ ਨੂੰ ਬਿਆਨ ਕਰਦੀ ਹੈ ਕਿ ਫਿਲਮ ਸਾਨੂੰ ਕਿਸ ਤਰਾਹ ਕਹਾਣੀ ਨਾਲ ਰੂਬਰੂ ਕਰਾਏਗੀ ਅਤੇ ਉਹ ਅਸਲੀਅਤ ਨੂੰ ਪਰਦੇ 'ਤੇ ਕਿਵੇਂ ਉਜਾਗਰ ਕਰੇਗੀ।ਗਿੱਪੀ ਗਰੇਵਾਲ ਨੇ ਇਸ ਨਵੇਂ ਪ੍ਰੋਜੈਕਟ ਬਾਰੇ ਆਪਣੇ ਉਤਸਾਹ ਨੂੰ ਸਾਂਝਾ ਕਰਦੇ ਹੋਏ ਕਿਹਾ, “ਭਾਵੇਂ ਮੈਂ ਲਗਭਗ ਦੋ ਦਹਾਕਿਆਂ ਤੋਂ ਇੰਡਸਟਰੀ ਦਾ ਹਿੱਸਾ ਰਿਹਾ ਹਾਂ, ਮੈਂ ਕਈ ਪ੍ਰੋਜੈਕਟਾਂ ਦਾ ਨਿਰਮਾਣ, ਨਿਰਦੇਸ਼ਨ ਕੀਤਾ ਹੈ ਅਤੇ ਕਈ ਫ਼ਿਲਮਾਂ ਵਿਚ ਭੂਮਿਕਾਵਾਂ ਨਿਭਾਈਆਂ ਹਨ  ਪਰ ਇਹ ਪ੍ਰੋਜੈਕਟ ਮੇਰੇ ਦਿਲ ਦੇ ਬਹੁਤ ਨੇੜੇ ਹੈ ਤੇ ਇਸ ਲਈ ਮੈਂ ਬਹੁਤ ਉਤਸਾਹਿਤ ਹਾਂ| ਅਸਲ ਜੀਵਨ ਵਿੱਚ ਮਾਂ ਹੀ ਰੱਬ ਦਾ  ਰੂਪ ਹੈ  ਤੇ ਇਹ ਫ਼ਿਲਮ ਸਾਰੀਆਂ ਮਾਵਾਂ ਲਈ ਇੱਕ ਤੋਹਫ਼ਾ ਹੋਵੇਗੀ। ਨਾਲ ਹੀ, ਫ਼ਿਲਮਾਂ 'ਅਰਦਾਸ' ਅਤੇ 'ਅਰਦਾਸ ਕਰਾਂ' ਲਈ ਇਹਨਾ ਪਿਆਰ ਮਿਲਣ ਤੋਂ ਬਾਅਦ, ਮੈਂ ਉਸੇ ਤੱਤ ਦੀ ਇਸ ਫਿਲਮ ਲਈ ਹੋਰ ਵੀ ਉਤਸ਼ਾਹਿਤ ਹਾਂ।"ਫਿਲਮ ਦੀ ਵਿਸ਼ਵਵਿਆਪੀ ਵੰਡ ਮਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਕੀਤੀ ਜਾਏਗੀ  ਫਿਲਮ ਦਾ ਸੰਗੀਤ, ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਫਿਲਮ 'ਮਾਂ' 6 ਮਈ 2022 ਨੂੰ ਸਿਨੇਮਾਘਰਾਂ ਵਿੱਚ 'ਮਾਂ ਦਿਵਸ' ਮਨਾਏਗੀ।

 

Tags: Gippy Grewal , Pollywood , Entertainment , Actress , Cinema , Punjabi Films , Movie , Humble Motion Pictures , MAA , Gurpreet Ghuggi , Divya Dutta , Babbal Rai , Prince Kanwaljit , Vadda Grewal , Raghveer Boli , Aarushi Sharma , Baljit Singh Deo , Happy Raikoti , Ricky Khan , Fateh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD