Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਪ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਨਾਹੀ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Daljit Singh Grewal, Gurpreet Bassi Gogi, Ludhiana,AAP, Aam Aadmi Party, Aam Aadmi Party Punjab, AAP Punjab, DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 30 Mar 2022

Last updated on: Mar 30, 2022, 00:00 IST

ਅੱਜ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਖੇਤਰ ਦੇ ਆਪ ਵਿਧਾਇਕਾਂ ਹਲਕਾ ਲੁਧਿਆਣਾ ਸੈਂਟਰਲ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ਼੍ਰੀਮਤੀ ਰਾਜਿੰਦਰ ਪਾਲ ਕੌਰ, ਹਲਕਾ ਆਤਮ ਨਗਰ ਤੋਂ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼੍ਰੀ ਹਰਦੀਪ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.), ਰੇਲਵੇ, ਪੀ.ਐਮ.ਜੀ. ਅਤੇ ਪ੍ਰਗਤੀ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. (ਜਗਰਾਓ) ਸ਼੍ਰੀ ਵਿਕਾਸ ਹੀਰਾ, ਐਸ.ਡੀ.ਐਮ. (ਸਾਊਥ) ਡਾ. ਵਨੀਤ ਕੁਮਾਰ, ਐਸ.ਡੀ.ਐਮ. (ਪੱਛਮੀ) ਸ਼੍ਰੀ ਜਗਦੀਪ ਸਹਿਗਲ ਵੀ ਹਾਜ਼ਰ ਸਨ।

ਹਲਕਾ ਲੁਧਿਆਣਾ ਸੈਂਟਰਲ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ਼੍ਰੀਮਤੀ ਰਾਜਿੰਦਰ ਪਾਲ ਕੌਰ, ਹਲਕਾ ਆਤਮ ਨਗਰ ਤੋਂ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼੍ਰੀ ਹਰਦੀਪ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਹਿਲਾਂ ਸਮਾਂ ਕੱਢ ਕੇ ਆਉਣ ਅਤੇ ਉਨ੍ਹਾਂ ਨੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ 'ਤੇ ਮਿਲ ਕੇ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਜਾਵੇ।ਇਸ ਮੌਕੇ ਸਾਰੇ ਐਮ.ਐਲ.ਏ. ਸਾਹਿਬਾਨ ਵੱਲੋਂ ਆਪਣੇ ਹਲਕੇ ਨਾਲ ਸਬੰਧਤ ਚੱਲ ਰਹੇ ਪ੍ਰੋਜੈਕਟਾਂ ਬਾਰੇ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ ਗਿਆ।ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿਹੜੇ ਵੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧੀਨ ਕੰਮ ਚੱਲ ਰਹੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਜਿਸ ਨਾਲ ਲੋਕਾਂ ਨੂੰ ਪੇਸ਼ ਆਉਂਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਈ ਜਾ ਸਕੇ।

ਇਸ ਸਬੰਧ ਵਿੱਚ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਨੈਸ਼ਨਲ ਹਾਈਵੇ 'ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦੇ ਮੁੱਦੇ ਬਾਰੇ ਗੱਲਬਾਤ ਕੀਤੀ ਅਤੇ ਨੈਸ਼ਨਲ ਹਾਈਵੇ 'ਤੇ ਲੋਕਾਂ ਨੂੰ ਲੈ ਕੇ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾਵੇ।ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਰੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਅਧਿਕਾਰੀਆਂ ਨੂੰ ਲੋਕਾਂ ਦੀ ਮੰਗ ਅਨੁਸਾਰ ਵਿਧਾਇਕਾਂ ਨਾਲ ਤਾਲਮੇਲ ਕਰਕੇ ਚੱਲਣ ਅਤੇ ਜਲਦ ਤੋਂ ਜਲਦ ਕੰਮ ਨੇਪਰੇ ਚਾੜ੍ਹਨ ਅਤੇ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ ਗਈ।

 

Tags: Daljit Singh Grewal , Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD