Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੰਵਰ ਗਰੇਵਾਲ ਦੀ ਸੁਫਿਆਨਾ ਨਾਈਟ ਦੇ ਨਾਲ ਸਮਾਪਤ ਹੋਇਆ 10 ਰੋਜ਼ਾ ਕਰਾਫ਼ਟਸ ਬਾਜ਼ਾਰ

ਕਰਾਫਟਸ ਬਾਜਾਰ ’ਚ ਵੱਖ-ਵੱਖ ਸੂਬਿਆਂ ਤੋਂ ਆਏ 100 ਸ਼ਿਲਪਕਾਰਾਂ ਅਤੇ 175 ਕਲਾਕਾਰਾਂ ਨੇ ਹੁਸ਼ਿਆਰਪੁਰ ਦੀ ਮੇਜਬਾਨੀ ਦਾ ਕੀਤਾ ਧੰਨਵਾਦ

DC Hoshiarpur, Deputy Commissioner Hoshiarpur, Apneet Riyait, Hoshiarpur, Himanshu Jain

Web Admin

Web Admin

5 Dariya News

ਹੁਸ਼ਿਆਰਪੁਰ , 30 Mar 2022

Last updated on: Mar 30, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਜਵੰਤੀ ਆਊਟਡੋਰ ਸਟੇਡੀਅਮ ਵਿਚ ਕਰਵਾਇਆ ਗਿਆ 10 ਰੋਜ਼ਾ ਕਰਾਫਟਸ ਬਾਜਾਰ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਲ ਦੀ ਸੁਫਿਆਨਾ ਨਾਈਟ ਨਾਲ ਸਮਾਪਤ ਹੋ ਗਿਆ। ਕਰਾਫ਼ਟਸ ਬਾਜਾਰ ਦੇ ਅੰਤਿਮ ਦਿਨ ਗਾਇਕ ਕੰਵਰ ਗਰੇਵਾਲ ਨੇ ਆਪਣੇ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਸਟੇਡੀਅਮ ਵਿਚ ਮੌਜੂਦ ਲੋਕਾਂ ਨੂੰ ਝੂੰਮਣ ’ਤੇ ਮਜ਼ਬੂਰ ਕਰ ਦਿੱਤਾ। ਕੰਵਰ ਗਰੇਵਲ ਨੂੰ ਸੁਣਨ ਲਈ ਲੋਕ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਹੀ ਨਹੀਂ ਬਲਕਿ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਤੋਂ ਵੀ ਬਹੁਤ ਸਾਰੇ ਲੋਕ ਆਪਣੇ ਪਰਿਵਾਰ ਸਮੇਤ ਸਟੇਡੀਅਮ ਵਿਚ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ‘ਜੇ ਸਾਹਮਣੇ ਹੋਏ ਯਾਰ ਤਾਂ ਨੱਚਣਾ ਪੈਂਦਾ ਏ, ਜਿਥੇ ਚਲੂੰਗਾ ਚਲੂੰਗੀ ਨਾਲ ਤੇਰੇ ਵੇ ਟਿਕਟਾਂ ਦੋ ਲੈ ਲਵੀਂ, ਮਸਤ ਬਣਾ ਦੇਣਗੇ ਬੀਬਾ ਨਾ ਜਾਈਂ ਮਸਤਾ ਦੇ ਡੇਰੇ, ਮੇਰੇ ਰਸ਼ਕੇ ਕਮਰ, ਦੁਲ੍ਹੇ ਦਾ ਸਿਹਰਾ ਸੁਹਾਨਾ ਲੱਗਦਾ ਹੈ, ਤੂੰਬਾ ਮੈਂ ਤੇਰੀ ਤੂੰਬੀ ਅਤੇ ਰਮਜਾ ਯਾਦ ਦਿਆ’ ਸਮੇਤ ਕਈ ਗੀਤ ਸੁਣਾ ਕੇ ਲੋਕਾਂ ਨੂੰ ਪੰਜਾਬ ਦੀ ਸੰਸਕ੍ਰਿਤੀ ਨਾਲ ਜੋੜਦੇ ਹੋਏ ਉਨ੍ਹਾਂ ਦਾ ਭਰਪੂਰ ਮਨੋਰੰਜਨ ਕੀਤਾ।ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕੰਵਰ ਗਰੇਵਾਲ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੇ ਕਰਾਫ਼ਟਸ ਬਾਜਾਰ ਵਿਚ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦਾ ਹੌਂਸਲ ਵਧਾਇਆ। 

ਉਨ੍ਹਾਂ ਦੱਸਿਆ ਕਿ 10 ਰੋਜ਼ਾ ਚੱਲੇ ਕਰਾਫ਼ਟਸ ਬਾਜਾਰ ਵਿਚ ਕਰੀਬ ਡੇਢ ਲੱਖ ਲੋਕ ਆਏ ਅਤੇ ਇਨ੍ਹਾਂ ਨੇ 10 ਦਿਨਾਂ ਵਿਚ ਇਸ ਬਾਜ਼ਾਰ ਵਿਚ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਨੇ ਕਰੀਬ 1 ਕਰੋੜ ਰੁਪਏ ਦੀ ਕੀਮਤ ਦਾ ਸਮਾਨ ਵੇਚਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੀ ਅਗਵਾਈ ਵਿਚ ਆਏ ਕਲਾਕਾਰਾਂ ਨੇ ਵੱਖ-ਵੱਖ ਸੂਬਿਆਂ ਦੀ ਸੰਸਕ੍ਰਿਤੀ ਨੂੰ ਸੰਸਕ੍ਰਿਤਕ ਪ੍ਰੋਗਰਾਮਾਂ ਰਾਹੀਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਲਾਕਾਰਾਂ ਨੇ ਕਲਾਕਾਰਾਂ ਨੇ ਆਪਣੀ ਸੰਸਕ੍ਰਿਤੀ ਨਾਲ ਸਬੰਧਤ ਜੋ ਕਲਾ ਪੇਸ਼ ਕੀਤੀ ਹੈ, ਉਸ ਨਾਲ ਸਾਨੂੰ ਦੇਸ਼ ਦੀ ਮਹਾਨ ਸੰਸਕ੍ਰਿਤੀ ਤੋਂ ਜਾਣੂ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੇੇਲੇ ਆਯੋਜਿਤ ਕਰਨ ਦਾ ਯਤਨ ਕਰੇਗਾ।ਡਿਪਟੀ ਕਮਿਸ਼ਨਰ ਨੇ ਕਰਾਫ਼ਟਸ ਬਾਜ਼ਾਰ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਇਸ ਨਾਲ ਜੁੜੇ ਅਫ਼ਸਰਾਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਬਾਜਾਰ ਵਿਚ ਆਉਣ ਵਾਲੇ ਲੋਕਾਂ ਦਾ ਵਿਵਸਥਾ ਬਣਾਏ ਰੱਖਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਏ.ਡੀ.ਸੀ. ਜਲੰਧਰ ਆਸ਼ਿਕਾ ਜੈਨ, ਐਸ.ਪੀ. (ਹੈਡਕੁਆਟਰ) ਅਸ਼ਵਨੀ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜਿਲ੍ਹਾ ਵਿਕਾਸ ਫੈਲੋ ਸ੍ਰੀ ਅਦਿਤਿਆ ਮਦਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ।  

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Himanshu Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD