Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਾਈਡ੍ਰੋਪੋਨਿਕ ਵਿਧੀ ਰਾਹੀਂ ਪੱਤਾ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਬਾਗਬਾਨੀ ਗਤੀਵਿਧੀਆਂ ਦਾ ਜਾਇਜ਼ਾ ਲਿਆ

ਕਿਸਾਨ ਪ੍ਰਿਤਪਾਲ ਸਿੰਘ ਤੇ ਪਰਮਜੀਤ ਸਿੰਘ ਦੀ ਕੀਤੀ ਸ਼ਲਾਘਾ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 30 Mar 2022

Last updated on: Mar 30, 2022, 00:00 IST

ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਬਾਗਬਾਨੀ ਗਤੀਵਿਧੀਆਂ ਅਧੀਨ ਅਗਾਹਵਧੂ ਕਿਸਾਨਾਂ ਵਲੋਂ ਆਧੁਨਿਕ ਤਰੀਕੇ ਨਾਲ ਕੀਤੀ ਜਾ ਰਹੀ ਖੇਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵਲੋਂ ਬਲਾਕ ਨੂਰਪੁਰ ਬੇਦੀ ਦੇ ਪਿੰਡ ਨੰਗਲ ਵਿਖੇ ਸ੍ਰੀ ਪ੍ਰਿਤਪਾਲ ਸਿੰਘ ਵੱਲੋਂ ਹਾਈਡ੍ਰੋਪੋਨਿਕ ਵਿਧੀ ਰਾਹੀਂ ਕੀਤੀ ਜਾ ਰਹੀ ਪੱਤਾ ਸਬਜ਼ੀਆਂ ਦੀ ਕਾਸ਼ਤ ਦੇ ਯੁਨਿਟ ਅਤੇ ਸ੍ਰੀ ਪਰਮਜੀਤ ਸਿੰਘ ਵੱਲੋਂ ਕਾਸ਼ਤ ਕੀਤੀ ਜਾ ਰਹੀ ਸਟਰਾਬੇਰੀ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।ਸ਼੍ਰੀ ਪ੍ਰਿਤਪਾਲ ਸਿੰਘ ਵੱਲੋਂ ਦੱਸਿਆ ਕਿ ਉਸ ਵਲੋਂ ਇੱਕ ਏਕੜ ਪੌਲੀ ਹਾਊਸ ਵਿੱਚ ਖੀਰੇ ਅਤੇ ਸ਼ਿਮਲਾ ਮਿਰਚ ਦੀ ਖੇਤੀ ਕਰਦਾ ਹੈ ਅਤੇ ਨਾਲ ਹੀ ਬੰਦ ਕਮਰੇ ਵਿੱਚ ਏ.ਸੀ ਲਗਾ ਕੇ ਹਾਈਡ੍ਰੋਪੋਨਿਕ ਯੂਨਿਟ ਵਿਚ ਵਿਦੇਸ਼ੀ ਸਬਜ਼ੀਆਂ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਸ ਵਿੱਚ ਮਿੱਟੀ ਰਹਿਤ ਮੀਡੀਆ ਵਿਚ ਸਬਜ਼ੀਆ ਦੇ ਪੌਦਿਆਂ ਨੂੰ ਪਾਈਪਾਂ ਵਿਚ ਲਗਾ ਕੇ ਪਾਣੀ ਰਾਹੀਂ ਖੁਰਾਕੀ ਤੱਤ ਸਪਲਾਈ ਕੀਤੇ ਜਾਂਦੇ ਹਨ। ਇਸ ਵਿਧੀ ਰਾਹੀਂ ਉਨ੍ਹਾਂ ਵੱਲੋਂ ਵਿਦੇਸ਼ੀ ਪੱਤੇ ਵਾਲੀਆਂ ਸਬਜ਼ੀਆਂ ਸਾਰਾ ਸਾਲ ਉਗਾਈਆਂ ਜਾਂਦੀਆ ਹਨ ਜਿਨ੍ਹਾਂ ਵਿਚ ਲੈਟਿਊਸ ਮੁੱਖ ਫਸਲ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਸ ਵਲੋਂ ਇਹਨਾਂ ਸਬਜ਼ੀਆਂ ਦੀ ਸਪਲਾਈ ਫਾਰਮ ਕਲਟ ਬ੍ਰਾਂਡ ਹੇਠ ਚੰਡੀਗੜ੍ਹ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਦੀ ਸੁਪਰ ਮਾਰਕੀਟ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਆਨਲਾਈਨ ਮਾਰਕੀਟ ਚੈਨਲ ਵੀ ਬਣਾਇਆ ਗਿਆ ਹੈ ਜਿਸ ਰਾਹੀ ਉਪਭੋਗਤਾ ਆਪਣੀ ਮੰਗ ਸਿੱਧੇ ਤੌਰ ਤੇ ਭੇਜ ਦਿੰਦਾ ਹੈ।

ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਪਰਮਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿਸ ਵਿੱਚ ਉਸ ਵੱਲੋਂ 9 ਏਕੜ ਰਕਬੇ ਵਿੱਚ ਸਟਰਾਬੇਰੀ ਦੀ ਕਾਸ਼ਤ ਕੀਤੀ ਜਾਂਦੀ ਹੈ। ਬਾਗਬਾਨ ਵੱਲੋਂ ਦੱਸਿਆ ਗਿਆ ਕੀ ਉਨ੍ਹਾਂ ਵੱਲੋਂ ਇਸ ਸਾਲ ਸਟਰਾਬੈਰੀ ਦੀਆਂ 9 ਕਿਸਮਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਖਰਬੂਜਾ, ਡਰੈਗਨ ਫਰੂਟ ਅਤੇ ਐਵੋਕਾਡੋ ਦੀ ਕਾਸ਼ਤ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਉਸ ਵੱਲੋਂ ਪਿੰਡ ਦੀਆਂ ਔਰਤਾਂ ਨੂੰ ਪੱਕੇ ਤੌਰ ਤੇ ਰੁਜ਼ਗਾਰ ਦਿੱਤਾ ਗਿਆ ਹੈ ਜੋ ਕਿ ਸਟਰਾਬੈਰੀ ਦੇ ਬੂਟੇ ਲਗਾਉਣ ਤੋਂ ਲੈ ਕੇ ਪੈਕਿੰਗ ਤੱਕ ਦਾ ਸਾਰਾ ਕੰਮ ਕਰਦੀਆਂ ਹਨ। ਉਨ੍ਹਾਂ ਅੱਗੇ ਦਸਿਆ ਕਿ ਉਸ ਵਲੋਂ ਸਟਰਾਬੇਰੀ ਦੀ ਪੈਕਿੰਗ ਕਰਕੇ ਹੁਸ਼ਿਆਰਪੁਰ, ਜਲੰਧਰ, ਚੰਡੀਗੜ੍ਹ, ਨਵਾਂਸ਼ਹਿਰ, ਨੰਗਲ, ਮੋਹਾਲੀ ਦੇ ਇਲਾਵਾ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਵਿਚ ਵੀ ਸਪਲਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਛੋਟੇ ਪੱਧਰ ਤੇ ਸਟਰਾਬੈਰੀ ਦੀ ਪ੍ਰੋਸੈਸਿੰਗ ਵੀ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਮੰਗ ਅਨੁਸਾਰ ਜੈਮ, ਜੂਸ, ਬਰਫੀ ਅਤੇ ਲੱਡੂ ਵੀ ਤਿਆਰ ਕੀਤੇ ਜਾਂਦੇ ਹਨ। ਉਸ ਵੱਲੋਂ ਦੱਸਿਆ ਗਿਆ ਕਿ ਕਿਸਾਨ ਇਸ ਫ਼ਸਲ ਨਾਲ ਰਵਾਇਤੀ ਫ਼ਸਲਾਂ ਦੇ ਮੁਕਾਬਲੇ ਵਧੇਰੇ ਮੁਨਾਫਾ ਕਮਾ ਸਕਦੇ ਹਨ। ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ ਦੀ ਸ਼ਲਾਘਾ ਕੀਤੀ ਗਈ ਅਤੇ ਬਾਗ਼ਬਾਨ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਲਈ ਮਾਰਗ ਦਰਸ਼ਕ ਬਣ ਕੇ ਉਹਨਾਂ ਨੂੰ ਬਾਗਬਾਨੀ ਕਿਤੇ ਨਾਲ ਜੋੜਨ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।

ਬਾਗਬਾਨੀ ਵਿਕਾਸ ਅਫਸਰ ਨੂਰਪੁਰ ਬੇਦੀ ਸ੍ਰੀ ਯੁਵਰਾਜ ਭਾਰਦਵਾਜ ਵੱਲੋਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਵਿਭਾਗ ਵਲੋਂ ਸ਼੍ਰੀ ਪ੍ਰਿਤਪਾਲ ਸਿੰਘ ਨੂੰ ਪੌਲੀ ਹਾਊਸ ਵਿੱਚ ਡਰਿਪ ਵਿਧੀ ਰਾਹੀ ਖਾਦਾਂ ਦੀ ਵਰਤੋਂ ਕਰਨ ਲਈ ਅਤੇ ਪਰਮਜੀਤ ਸਿੰਘ ਨੂੰ ਸਟ੍ਰਾਬੇਰੀ ਦੇ ਬੂਟਿਆਂ, ਮਲਚਿੰਗ, ਲੋ-ਟਨਲ ਲਈ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਮੇਂ ਸਮੇਂ ਤੇ ਤਕਨੀਕੀ ਜਾਣਕਾਰੀ ਅਤੇ ਵਿਭਾਗੀ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮਸ਼ਰੂਮ, ਬੀ ਕੀਪਿੰਗ ਅਤੇ ਹੋਰ ਬਾਗਬਾਨੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੌਰੇ ‘ਤੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਬਾਗਬਾਨੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿਚ ਜੋ ਕਿਸਾਨ ਰਵਾਇਤੀ ਫਸਲਾਂ ਨੂੰ ਛੱਡ ਕੇ ਬਾਗਬਾਨੀ ਕਿੱਤੇ ਅਪਣਾ ਰਹੇ ਹਨ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਤਾਂ ਜੋ ਹੋਰ ਕਿਸਾਨਾਂ ਲਈ ਉਹ ਪ੍ਰੇਰਨਾ ਬਣ ਸਕਣ। ਉਨ੍ਹਾਂ ਵੱਲੋਂ ਖੁਸ਼ੀ ਪ੍ਰਗਟ ਕੀਤੀ ਗਈ ਅਜਿਹੇ ਕਿਸਾਨਾਂ ਦੇ ਯਤਨਾਂ ਸਦਕਾ ਰੂਪਨਗਰ ਜ਼ਿਲ੍ਹੇ ਦਾ ਨਾਮ ਉਭਰ ਕੇ ਆਉਂਦਾ ਹੈ।ਅਖੀਰ ਵਿਚ ਸਹਾਇਕ ਡਾਇਰੈਕਟਰ ਬਾਗਬਾਨੀ ਰੂਪਨਗਰ ਸ੍ਰੀ ਗੁਰਜੀਤ ਸਿੰਘ ਬੱਲ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਕੀਤੇ ਦੌਰੇ ਲਈ ਧੰਨਵਾਦ ਕੀਤਾ ਗਿਆ ਅਤੇ ਵਿਭਾਗ ਵਲੋਂ ਬਾਗਬਾਨੀ ਕਿੱਤੇ ਨੂੰ ਜ਼ਿਲੇ ਵਿਚ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਸਬੰਧੀ ਵਿਸ਼ਵਾਸ ਦਵਾਇਆ ਗਿਆ। ਇਸ ਮੌਕੇ ਸ਼੍ਰੀ ਤਰਲੋਚਨ ਸਿੰਘ ਬਾਗਬਾਨੀ ਵਿਕਾਸ ਅਫਸਰ ਮੋਰਿੰਡਾ, ਸ੍ਰੀ ਚਤੁਰਜੀਤ ਸਿੰਘ ਰਤਨ, ਬਾਗਬਾਨੀ ਵਿਕਾਸ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਗਬਾਨੀ ਸਹਾਇਕ ਸ੍ਰੀ ਸੁਮੇਸ਼ ਕੁਮਾਰ ਵੀ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD