Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਵੱਲੋਂ ਪਿੰਡ ਝਿਊਰਹੇੜੀ ਛੱਪੜ ਦੀ ਦੀਵਾਰ ਮਾਮਲੇ ਦੇ ਨਿਪਟਾਰੇ ਸਬੰਧੀ ਪਿੰਡ ਦਾ ਦੌਰਾ

ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਕੀਤੀ ਗਠਿਤ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਐਸ.ਏ.ਐਸ. ਨਗਰ , 30 Mar 2022

Last updated on: Mar 30, 2022, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਏਅਰਪੋਰਟ ਨੇੜਲੇ ਮੋਹਾਲੀ ਦੇ ਪਿੰਡ ਝਿਊਰਹੇੜੀ ਪੁੱਜਕੇ ਪਿੰਡ ਦੇ ਛੱਪੜ ਦੀ ਦੀਵਾਰ ਦੇ ਮਾਮਲੇ ਵਿੱਚ ਮਿਲੀ ਸ਼ਿਕਾਇਤ ਦੀ ਸੁਣਵਾਈ ਕੀਤੀ । ਉਨ੍ਹਾਂ ਵੱਲੋਂ ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ । ਉਨ੍ਹਾਂ ਕਮੇਟੀ ਨੂੰ ਮਾਮਲੇ ਦੀ ਪੂਰੀ ਛਾਣਬੀਣ ਕਰਨ ਉਪਰੰਤ ਵਿਸਥਾਰਤ ਰਿਪੋਰਟ ਕਮਿਸ਼ਨ ਨੂੰ 12 ਅਪ੍ਰੈਲ ਤੱਕ ਸੌਪਣ ਦੀ ਹਦਾਇਤ ਕੀਤੀ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇਆਂ ਪੰਜਾਬ ਰਾਜ ਤੇ ਐਸ.ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਹੰਸ ਨੇ ਦੱਸਿਆ ਕਿ ਪਿੰਡ ਦੀ ਐਸ.ਈ. ਭਾਈਚਾਰੇ ਨਾਲ ਸਬੰਧਤ ਸਰਪੰਚ ਵੱਲੋਂ ਪਿਛਲੇ ਦਿਨੀ ਕਮਿਸ਼ਨ ਨੂੰ ਇਹ ਦਰਖਾਸਤ ਮਿਲੀ ਸੀ ਕਿ ਪਿੰਡ ਦੇ  ਛੱਪੜ ਦੀ ਦੀਵਾਰ ਦੇ ਕੰਮ ਨੂੰ ਜਨਰਲ ਜਾਤੀ ਨਾਲ ਸਬੰਧਿਤ ਵਿਅਕਤੀਆ ਵੱਲੋਂ ਜਾਣਬੁੱਝ ਕੇ ਰੁਕਵਾ ਦਿੱਤਾ ਗਿਆ ਹੈ ਅਤੇ  ਵਿਕਾਸ ਕਾਰਜਾਂ ਦਾ ਕੰਮ ਕਰ ਰਹੀ ਲੇਬਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ।ਜਿਸ ਕਾਰਨ ਲੇਬਰ ਕੰਮ ਕਰਨ ਤੋਂ ਡਰਦੀ ਹੈ । 

ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਸ਼ਿਕਾਇਤ ਤੇ ਅਮਲ ਕਰਦਿਆ ਉਨ੍ਹਾਂ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ । ਇਸ ਮੌਕੇ ਸ੍ਰੀ ਹੰਸ ਵੱਲੋਂ ਛੱਪੜ ਦੀ ਚਾਰਦੀਵਾਰੀ ਵਾਲੇ ਸਥਾਨ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ । ਇਸ ਦੇ ਮੱਦੇਨਜ਼ਰ ਮੈਂਬਰ ਐਸ.ਸੀ. ਕਮਿਸ਼ਨ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਨਾਲ ਸਬੰਧ ਜੋ ਵੀ ਕਾਰਵਾਈ ਕਰਨ ਯੋਗ ਹੈ ਉਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ । ਇਸ ਦੇ ਨਾਲ ਹੀ ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਨੇ ਡੀ.ਡੀ.ਪੀ.ਓ. ਐਸ.ਏ.ਐਸ. ਨਗਰ ਨੂੰ ਕਾਰਵਾਈ ਰਿਪੋਰਟ 12 ਅਪ੍ਰੈਲ ਤਕ  ਨਿੱਜੀ ਤੌਰ ਤੇ ਪੇਸ਼ ਹੋ ਕੇ ਕਮਿਸ਼ਨ ਅੱਗੇ ਸੌਪਣ ਦੇ ਆਦੇਸ਼ ਵੀ ਦਿੱਤੇ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD