Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰ ਖੇਤਰ ਨੂੰ ਜਨਗਣਨਾ ਦੇ ਘੇਰੇ ਵਿਚ ਲਿਆਂਉਣ ਲਈ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇ ਕੰਮ : ਡਾ. ਅਭਿਸ਼ੇਕ ਜੈਨ

ਡਾਇਰੈਕਟਰ ਜਨਗਣਨਾ ਪੰਜਾਬ ਵਲੋਂ ਆਗਾਮੀ ਜਨਗਣਨਾ ਲਈ ਤਿਆਰੀਆਂ ਦੀ ਸਮੀਖਿਆ

DC Ferozepur, Deputy Commissioner Ferozepur, Ferozepur, Girish Dayalan, Abhishek Jain

Web Admin

Web Admin

5 Dariya News

ਫਿਰੋਜ਼ਪੁਰ , 30 Mar 2022

Last updated on: Mar 30, 2022, 00:00 IST

ਭਾਰਤ ਸਰਕਾਰ ਵਲੋਂ ਆਗਾਮੀ ਜਨਗਣਨਾ ਦੇ ਮੱਦੇਨਜ਼ਰ ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਓਪਰੇਸ਼ਨਜ਼ ਡਾ. ਅਭਿਸ਼ੇਕ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਹੋਣ ਵਾਲੀ ਜਨਗਣਨਾ ਸਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਜਨ) ਅਮਿੱਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਜਨਗਣਨਾ ਸਬੰਧੀ ਮੀਟਿੰਗ ਕਰਦਿਆਂ ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਅਤੇ ਪੰਜਾਬ ਦੇ ਡਾਇਰੈਕਟਰ ਜਨਗਣਨਾ ਡਾ. ਅਭਿਸ਼ੇਕ ਜੈਨ ਨੇ ਨਿਰਦੇਸ਼ ਦਿੱਤੇ ਕਿ ਜਨਗਣਨਾ ਸਬੰਧੀ ਜ਼ਰੂਰੀ ਤਿਆਰੀਆਂ ਸਮੇ ਸਿਰ ਕੀਤੀਆਂ ਜਾਣ ਤਾਂ ਜੋ ਜਨਗਣਨਾ ਦਾ ਕੰਮ ਸ਼ੁਰੂ ਹੋਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਵਲੋਂ ਜਨਗਣਨਾ ਲਈ ਲੋੜੀਂਦੀਆਂ ਵਾਰਡਾਂ, ਮੁਹੱਲਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਆਦਿ ਦੀਆਂ ਭੇਜੀਆਂ ਸੂਚੀਆਂ ਸਬੰਧੀ ਸਮੀਖਿਆ ਕਰਦਿਆ ਕਿਹਾ ਕਿ ਹਰ ਖੇਤਰ ਨੂੰ ਜਨਗਣਨਾ ਦੇ ਘੇਰੇ ਵਿਚ ਲਿਆਂਦਾ ਜਾਵੇ।ਜਨਮ ਅਤੇ ਮੌਤ ਦੇ ਸਰਟੀਫਿਕੇਟ ਬਨਾਉਣ ਵੇਲੇ ਲਾਜ਼ਮੀ ਨਿਯਮਾਂ ਦੀ ਪਾਲਣਾ 'ਤੇ ਜ਼ੋਰ ਦਿੰਦਿਆਂ ਡਾ. ਅਭਿਸ਼ੇਕ ਜੈਨ ਨੇ ਕਿਹਾ ਕਿ ਮੌਤ ਦਾ ਸਰਟੀਫਿਕੇਟ ਲੈਣ ਵੇਲੇ ਮੌਤ ਦਾ ਕਾਰਨ ਲਿਖਿਆ ਜਾਣਾ ਬਹੁਤ ਜ਼ਰੂਰੀ ਹੈ ਭਾਵੇਂ ਮੌਤ ਕਿਸੇ ਹਸਪਤਾਲ ਜਾਂ ਫ਼ਿਰ ਘਰ ਵਿਚ ਹੋਈ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਵੀ ਗਠਿਤ ਕੀਤੀ ਜਾਵੇ ਜਿਹੜੀ ਸਮੇਂ-ਸਮੇਂ ਸਿਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਦੀ ਸਮੀਖਿਆ ਕਰੇ। 

ਡਾ. ਜੈਨ ਨੇ ਦੱਸਿਆ ਕਿ ਸਰਕਾਰ ਵਲੋਂ ਜਨਗਣਨਾ ਤੋਂ ਪਹਿਲਾਂ ਜ਼ਮੀਨੀ ਪੱਧਰ ਤੱਕ ਲੋੜੀਂਦੀ ਟਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਇਸ ਵੱਡੇ ਕਾਰਜ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਜਾ ਰਹੀ ਜਨਗਣਨਾ ਬਹੁਤ ਆਸਾਨ ਅਤੇ ਤੁਰੰਤ ਡਾਟਾ ਤਬਦੀਲ ਕਰਨ ਵਾਲੀ ਰਹੇਗੀ। ਡਾ. ਜੈਨ ਨੇ ਦੱਸਿਆ ਕਿ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਜਨਗਣਨਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਲਈ ਪਹਿਲਾਂ ਤੋਂ ਤਿਆਰ ਕੀਤੀ ਮੈਪਿੰਗ ਗਿਣਤੀਕਾਰਾਂ ਲਈ ਮਦਦਗਾਰ ਰਹੇਗੀ। ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਨਾ ਤਾਂ ਫੰਡਾਂ ਦੀ ਘਾਟ ਆਵੇਗੀ ਅਤੇ ਸਬੰਧਤ ਸਟਾਫ਼ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਜਨਗਣਨਾ ਤਹਿਤ ਇਕੱਠੇ ਕੀਤੇ ਗਏ ਅੰਕੜਿਆਂ ਦੇ ਆਧਾਰ 'ਤੇ ਹੀ ਨਵੀਂ ਨੀਤੀਆਂ ਅਤੇ ਪ੍ਰੋਗਰਾਮ ਉਲੀਕੇ ਜਾਂਦੇ ਹਨ, ਤਾਂ ਜੋ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਦੋ ਚਰਣਾ 'ਚ ਹੋਣ ਵਾਲੀ ਜਨਗਣਨਾ 'ਚ ਬੁਨਿਆਂਦੀ ਸਹੂਲਤਾਂ ਤੋਂ ਲੈਕੇ ਵਿਅਕਤੀਆਂ ਦੀ ਗਿਣਤੀ ਤੱਕ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੰਮ ਸ਼ੁਰੂ ਹੋਣ ਤੋਂ ਬਾਅਦ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਜਨਗਣਨਾ ਇਕ ਬਹੁਤ ਮਹੱਤਵਪੂਰਨ ਕਾਰਜ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਯਮਾਂ ਅਨੁਸਾਰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਨੇ ਡਾਇਰੈਕਟਰ ਜਨਗਣਨਾ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਅਧਿਕਾਰੀਆਂ ਵਲੋਂ ਇਸ ਕਾਰਜ ਲਈ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਕੇ ਜਨਗਣਨਾ ਸੁਚੱਜੇ ਢੰਗ ਨਾਲ ਮੁਕੰਮਲ ਕਰਵਾਈ ਜਾਵੇਗੀ।ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ, ਸੀਈਓ ਕੈਂਟ ਬੋਰਡ ਪ੍ਰੋਮਿਲਾ ਜੈਸਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।    

                                                                    

 

Tags: DC Ferozepur , Deputy Commissioner Ferozepur , Ferozepur , Girish Dayalan , Abhishek Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD