Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਵੱਲੋਂ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਕੀਤਾ ਵਾਧਾ ਜਨ- ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਪ੍ਰੋ. ਬਲਜਿੰਦਰ ਕੌਰ

ਪੰਜਾਬ ਦੇ ਪਟਿਆਲਾ ਅਤੇ ਸੰਗਰੂਰ ਦੇ ਟੋਲ ਪਲਾਜਿਆਂ ’ਤੇ 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਵਾਧੂ ਦਰਾਂ: ਪ੍ਰੋ. ਬਲਜਿੰਦਰ ਕੌਰ

Prof Baljinder Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 30 Mar 2022

Last updated on: Mar 30, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਣਉਚਿਤ ਵਧਾਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਵਸੂਲੇ ਜਾਂਦੇ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਮੋਦੀ ਸਰਕਾਰ ਦੀ ਜਨ- ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦਾ ਹੈ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਰਹੀ ਹੈ। ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਹੁਕਮਾਂ ’ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਵਸੂਲੀਆਂ ਜਾਂਦੀਆਂ ਕੀਮਤਾਂ ਵਿੱਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਵਧੀਆ ਹੋਈਆਂ ਕੀਮਤਾਂ 1 ਅਪ੍ਰੈਲ 2022 ਤੋਂ ਵਿਸ਼ੇਸ਼ ਕਰਕੇ ਪਟਿਆਲਾ ਅਤੇ ਸੰਗਰੂਰ ਦੇ ਟੋਲ ਪਲਾਜਿਆਂ ’ਤੇ ਵਸੂਲੀਆਂ ਜਾਣਗੀਆਂ।’’ ਉਨ੍ਹਾਂ ਕਿਹਾ ਕਿ ਟੋਲ ਪਲਾਜਾ ਦੀਆਂ ਕੀਮਤਾਂ ਵਧਾਉਣ ਦਾ ਪੰਜਾਬ ਦੇ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ, ਕਿਉਂਕਿ ਮੋਦੀ ਸਰਕਾਰ ਤੇਲ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਟੋਲ ਕੀਮਤਾਂ ਦਾ ਭਾਰ ਲੋਕਾਂ ’ਤੇ ਪਾ ਰਹੀ ਹੈ।ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਟਰੋਲ, ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ’ਤੇ ਪ੍ਰਦਰਸ਼ਨ ਕਰਕੇ ਅਤੇ ਚੋਣ ਮੁੱਦਾ ਬਣਾ ਕੇ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੱਤਾ ’ਤੇ ਕਾਬਜ ਹੋਈ ਸੀ, ਪਰ ਹੁਣ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲ ਅਤੇ ਟੋਲ ਪਲਾਜ਼ਿਆਂ ਦੀਆਂ ਕੀਮਤਾਂ ਵਧਾ ਰਹੀ ਹੈ। ਇਸ ਨਾਲ ਮਹਿੰਗਾਈ ਵਿੱਚ ਹੋਰ ਵਾਧਾ ਹੋ ਰਿਹਾ ਹੈ, ਜੋ ਦੇਸ਼ ਦੇ ਲੋਕਾਂ ਨਾਲ ਇੱਕ ਵੱਡਾ ਧੋਖ਼ਾ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਟੋਲ ਟੈਕਸ ਦੀਆਂ ਕੀਮਤਾਂ ਵੱਧਣ ਨਾਲ ਆਵਾਜਾਈ ਅਤੇ ਢੋਅ ਢੁਆਈ ਮਹਿੰਗੀ ਹੋ ਜਾਵੇਗੀ, ਜਿਸ ਨਾਲ ਖਾਧ ਪਦਾਰਥ ਅਤੇ ਬੱਸਾਂ ਆਦਿ ਦੇ ਕਰਾਏ ਵੀ ਵੱਧ ਜਾਣਗੇ। ਵਿਧਾਇਕਾ ਬਲਜਿੰਦਰ ਕੌਰ ਨੇ ਟੋਲ ਟੈਕਸ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ  2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ’ਚ ਵਾਧਾ ਹੋਣ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ।     

 

Tags: Prof Baljinder Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD