Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

‘ਖਾਲਸਾ ਪੰਥ ਦੀ ਮਾਂ’- ਮਾਤਾ ਸਾਹਿਬ ਕੌਰ 'ਤੇ ਬਣੀ ਧਾਰਮਿਕ ਐਨੀਮੇਟਡ ਫਿਲਮ 'ਸੁਪਰੀਮ ਮਦਰਹੁੱਡ' ਦਾ ਪੋਸਟਰ ਹੋਇਆ ਰਿਲੀਜ਼

Khalsa Di Mata, Mata Sahib Kaur, Zee Studios, Nihal Nihal Nihal Productions, Supreme Motherhood, Dr Karandeep Singh, IRealities Technology Pvt. Ltd

Web Admin

Web Admin

5 Dariya News

ਚੰਡੀਗੜ੍ਹ , 31 Mar 2022

Last updated on: Mar 31, 2022, 00:00 IST

'ਖਾਲਸਾ ਪੰਥ ਦੀ ਮਾਂ' ਮਾਤਾ ਸਾਹਿਬ ਕੌਰ ਦੇ ਇਤਿਹਾਸ ਨੂੰ ਰੋਸ਼ਨ ਕਰਨ ਦੇ ਉਦੇਸ਼ ਨਾਲ, ਜ਼ੀ ਸਟੂਡੀਓਜ਼ ਨੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਡਾ ਕਰਨਦੀਪ ਸਿੰਘ ਦੁਆਰਾ ਨਿਰਦੇਸ਼ਤ ਆਪਣੀ ਆਉਣ ਵਾਲੀ ਧਾਰਮਿਕ ਐਨੀਮੇਟਿਡ ਫਿਲਮ 'ਸੁਪਰੀਮ ਮਦਰਹੁੱਡ' ਦਾ ਪੋਸਟਰ ਰਿਲੀਜ਼ ਕੀਤਾ, ਜੋ ਕਿ 14 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ।ਫਿਲਮ ਦਾ ਪੋਸਟਰ ਮਾਤਾ ਸਾਹਿਬ ਕੌਰ ਜੀ ਦੀ ਯੋਧਾ ਮਾਨਸਿਕਤਾ ਨੂੰ ਬਾਖੂਬੀ ਦਰਸ਼ਾਉਂਦਾ ਹੈ। ਮਾਤਾ ਜੀ ਦੀਆਂ ਸਿੱਖਿਆਵਾਂ ਨੇ ਸਾਨੂੰ ਖ਼ਾਲਸਾ ਪੰਥ ਪ੍ਰਤੀ ਵਫ਼ਾਦਾਰ ਰਹਿਣ ਦੀ ਇੱਛਾ ਜਗਾ ਕੇ ਇੱਥੇ ਤਕ ਪੁਜਾਯਾ ਹੈ। ਮਾਤਾ ਸਾਹਿਬ ਕੌਰ ਜੀ ਨੇ ਖਾਲਸਾ ਪੰਥ ਵਿੱਚ ਬਹੁਤ ਹੀ ਵਿਸ਼ੇਸ਼ ਅਤੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਓਹਨਾ ਨੂੰ ਨਾ ਸਿਰਫ਼ ਖਾਲਸਾ ਮਾਤਾ ਦਾ ਖਿਤਾਬ ਦਿੱਤਾ ਗਿਆ ਸੀ, ਸਗੋਂ ਓਹਨਾ ਨੂੰ ਰਾਜਨੀਤਿਕ ਅਤੇ ਧਾਰਮਿਕ ਮੁੱਦਿਆਂ ਦੀ ਨਿਗਰਾਨੀ ਅਤੇ ਮਾਰਗਦਰਸ਼ਨ ਕਰਨ ਦਾ ਹਕ਼ ਵੀ ਦਿੱਤਾ ਗਿਆ ਸੀ।ਸਿੱਖ ਧਰਮ ਦੇ ਸਮਰਥਕਾਂ ਨੇ ਇਸ ਪ੍ਰੋਜੈਕਟ ਨੂੰ ਮੁੱਖ ਤੌਰ 'ਤੇ ਸਪਾਂਸਰ ਕਰਕੇ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦਿੱਤਾ, ਤਾਂ ਜੋ ਸਾਡੇ ਵਿਰਸੇ ਦੀ ਮਹੱਤਤਾ ਵੱਧ ਤੋਂ ਵੱਧ ਸਰੋਤਿਆਂ ਤੱਕ ਪਹੁੰਚ ਸਕੇ, ਅਤੇ ਉਨ੍ਹਾਂ ਦੀ ਇਸ ਸ਼ਰਧਾ ਨੇ ਇਸ ਨੂੰ ਸੰਭਾਲਣ ਦੀ ਇੱਛਾ ਨੇ ਫਿਲਮ ਨੂੰ ਸੰਭਵ ਬਣਾਇਆ ਹੈ।

ਜੈਦੇਵ ਕੁਮਾਰ, ਟੀਏਵੀ ਅਤੇ ਸੌਰਭ ਕਲਸੀ ਨੇ ਫਿਲਮ ਵਿੱਚ ਸੰਗੀਤ ਤਿਆਰ ਕੀਤਾ ਹੈ ਜੋ ਤੁਹਾਨੂੰ ਇਸ ਫਿਲਮ ਤੋਂ ਪ੍ਰੇਰਿਤ ਹੋਣ ਵਿੱਚ ਮਦਦ ਕਰੇਗਾ। ਫਿਲਮ ਵਿੱਚ 3ਡੀ ਐਨੀਮੇਸ਼ਨ ਆਈ ਰਿਐਲਿਟੀਜ਼ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੁਆਰਾ ਕੀਤੀ ਗਈ ਹੈ। ਇਹ ਉਹੀ ਟੀਮ ਹੈ ਜਿਸ ਨੇ ਸਾਡੇ ਲਈ ਸਫਲ ਐਨੀਮੇਟਿਡ ਧਾਰਮਿਕ ਇਤਿਹਾਸਕ ਫਿਲਮ 'ਚਾਰ ਸਾਹਿਬਜ਼ਾਦੇ' ਦਾ ਨਿਰਮਾਣ ਕੀਤਾ ਸੀ।ਇੰਨਾ ਹੀ ਨਹੀਂ, ਫਿਲਮ ਦਾ ਟ੍ਰੇਲਰ 1 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗਾ।ਇੱਕ ਵਾਅਦੇ ਦੇ ਰੂਪ ਵਿੱਚ, ਡਾਇਰੈਕਟਰ ਡਾ ਕਰਨਦੀਪ ਸਿੰਘ ਨੇ ਕਿਹਾ, “ਸਾਡੀ ਟੀਮ ਨੇ 16ਵੀਂ ਸਦੀ ਦੇ 20 ਤੋਂ ਵੱਧ ਇਤਿਹਾਸਕ ਸਰੋਤਾਂ ਦੀ ਖੋਜ ਕੀਤੀ ਹੈ, ਜਿਸ ਵਿੱਚ 50+ ਆਧੁਨਿਕ ਹਵਾਲਿਆਂ ਦੇ ਨਾਲ-ਨਾਲ ਵਿਸ਼ੇ ਦੀ ਪ੍ਰਮਾਣਿਕਤਾ ਦੀ ਸੰਭਾਲ ਯਕੀਨੀ ਤੌਰ ਤੇ ਬਣਾ ਕੇ ਰੱਖੀ ਜਾਵੇਗੀ। ਸਿੱਖ ਇਤਿਹਾਸ ਨੂੰ ਡਿਜੀਟਲ ਫਾਰਮੈਟ ਵਿੱਚ ਸੰਭਾਲਣ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਭਵਿੱਖ ਵਿੱਚ ਅਜਿਹੀਆਂ ਕਈ ਹੋਰ ਐਨੀਮੇਸ਼ਨਾਂ ਲਿਆਵਾਂਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਮਿਲ ਸਕੇ। ਔਰਤਾਂ ਦੇ ਸਸ਼ਕਤੀਕਰਨ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ, ਅਸੀਂ ਮਾਤਾ ਸਾਹਿਬ ਕੌਰ ਜੀ ਨੂੰ ਪੰਜਾਬ ਵਿੱਚ ਔਰਤਾਂ ਨੂੰ ਉੱਚਾ ਚੁੱਕਣ ਅਤੇ ਪ੍ਰੇਰਿਤ ਕਰਨ ਲਈ ਆਪਣੀ ਪਹਿਲੀ ਨਾਇਕਾ ਵਜੋਂ ਚੁਣਿਆ।"

 

Tags: Khalsa Di Mata , Mata Sahib Kaur , Zee Studios , Nihal Nihal Nihal Productions , Supreme Motherhood , Dr Karandeep Singh , IRealities Technology Pvt. Ltd

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD