Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ

ਡੀ-ਸਿਲਟਿੰਗ ਸਾਈਟਾਂ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਕਾਰਜਸ਼ੀਲ ਹੋਣਗੀਆਂ

DC SBS Nagar, Vishesh Sarangal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Kanwardeep Kaur

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ ) , 31 Mar 2022

Last updated on: Mar 31, 2022, 00:00 IST

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਪੈਂਦੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਸ਼ਮਸਪੁਰ ਅਤੇ ਰੈਲ ਬਰਾਮਦ ਵਿਖੇ ਡੀ-ਸਿਲਟਿੰਗ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ। ਇਨ੍ਹਾਂ ਥਾਂਵਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਰੈਲ ਬਰਾਮਦ, ਸ਼ਮਸਪੁਰ ਅਤੇ ਖੋਜੇ ਵਿਖੇ ਡੀ-ਸਿਲਟਿੰਗ ਸਾਈਟਾਂ ਹਨ ਅਤੇ ਪਾਣੀ ਦਾ ਪੱਧਰ ਘੱਟਦੇ ਹੀ ਇਨ੍ਹਾਂ ਥਾਵਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਪੜ ਹੈੱਡਵਰਕਸ ਤੋਂ ਪਾਣੀ ਛੱਡਣ ਕਾਰਨ ਐੱਸ.ਬੀ.ਐੱਸ.ਨਗਰ ਦੀਆਂ ਸਾਰੀਆਂ ਥਾਂਵਾਂ ਦੀ ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ ਰਾਹੀਂ ਨਿਸ਼ਾਨਦੇਹੀ ਬੰਦ ਕਰ ਦਿੱਤੀ ਗਈ ਸੀ ਪਰ ਹੁਣ ਪਾਣੀ ਦਾ ਪੱਧਰ ਘਟਣ 'ਤੇ ਇਹ ਤੁਰੰਤ ਮੁਕੰਮਲ ਹੋ ਜਾਵੇਗਾ ਅਤੇ ਇੱਥੇ ਡੀ-ਸਿਲਟਿੰਗ (ਰੇਤ ਦੀ ਖੁਦਾਈ) ਸ਼ੁਰੂ ਹੋ ਜਾਵੇਗੀ। ਡੀ ਸੀ ਅਤੇ ਐਸ ਐਸ ਪੀ ਦੋਵਾਂ ਨੇ ਸਾਈਟਾਂ 'ਤੇ ਲਗਾਏ ਗਏ ਤੋਲ ਸਕੇਲਾਂ ਦੀ ਵੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਠੇਕੇਦਾਰ ਪੂਰੀ ਸਮਰੱਥਾ ਅਤੇ ਸ਼ਰਤਾਂ ਮੁਤਾਬਕ ਕੰਮ ਕਰਨਾ ਯਕੀਨੀ ਬਣਾਉਣ। 

ਉਨ੍ਹਾਂ ਮਾਈਨਿੰਗ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਅਤੇ ਆਮ ਲੋਕਾਂ ਨੂੰ ਸਸਤੇ ਰੇਟਾਂ 'ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰੇਕ ਵਾਹਨ ਕੋਲ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ।ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਰੈਂਕ ਦੇ ਸਾਂਝੇ ਸਕੁਐਡ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਹੁਤ ਹੀ ਗੈਰ-ਵਾਜਬ ਹੋਵੇਗੀ। ਡੀ ਸੀ ਅਤੇ ਐਸ ਐਸ ਪੀ ਨੇ ਟੀਮਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਡੀ-ਸਿਲਟਿੰਗ ਸਾਈਟਾਂ 'ਤੇ ਨਿਯਮਤ ਨਿਰੀਖਣ ਕਰਨ ਲਈ ਕਿਹਾ। ਇਸ ਮੌਕੇ ਐਸ ਪੀ ਮਨਵਿੰਦਰਬੀਰ ਸਿੰਘ, ਐਸ ਡੀ ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਦੀਪਕ ਰੋਹੀਲਾ, ਡੀ ਐਸ ਪੀ ਤਰਲੋਚਨ ਸਿੰਘ ਤੇ ਮਾਈਨਿੰਗ ਅਫ਼ਸਰ ਗੁਰਤੇਜ ਗਰਚਾ ਆਦਿ ਹਾਜ਼ਰ ਸਨ।

 

Tags: DC SBS Nagar , Vishesh Sarangal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Kanwardeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD