Monday, 10 June 2024

 

 

ਖ਼ਾਸ ਖਬਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ ਐਫਐਸਏਆਈ ਨੇ ਉਦਯੋਗਿਕ ਇਮਾਰਤਾਂ ਵਿੱਚ ਅੱਗ ਦੀ ਸੁਰੱਖਿਆ ਬਾਰੇ ਸੈਮੀਨਾਰ ਦਾ ਕੀਤਾ ਆਯੋਜਨ ਡਾ: ਰੂਪਲ ਮਿੱਤਲ ਨੂੰ ਪੀ.ਐਚ.ਡੀ. ਦਿੱਤੀ ਗਈ ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਲੂਮਨੀ ਟ੍ਰਾਈਸਿਟੀ ਚੈਪਟਰ ਕੈਚ-ਅੱਪ ਸੈਸ਼ਨ 2024 ਦਾ ਆਯੋਜਨ ਕੀਤਾ ਗਿਆ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ - ਡਾ.ਅਮਰੀਕ ਸਿੰਘ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 06 ਕਾਬੂ ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ 'ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਗਨਾ ਰਣੌਤ ਨੇ ਕੀਤਾ ਸਮੁੱਚੇ ਪੰਜਾਬੀਆਂ ਦਾ ਅਪਮਾਨ -ਹਰਦੀਪ ਕੌਰ ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ ਭਾਰਤ ਵਿੱਚ ਬ੍ਰੇਨ ਟਿਊਮਰ ਦਾ ਪ੍ਰਸਾਰ ਤੇਜ਼ੀ ਨਾਲ ਵੱਧ ਰਿਹਾ ਹੈ: ਡਾ ਸਵਾਤੀ ਗਰਗ ਪੁਰਾਣੇ ਖੰਭਿਆਂ, ਇਮਾਰਤੀ ਢਾਂਚਿਆਂ ਤੇ ਸੁੱਕੇ ਦਰਖ਼ਤਾਂ ਦਾ ਨਿਰੀਖਣ ਕਰਕੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਦੇਣਗੇ ਵਿਭਾਗੀ ਮੁਖੀ - ਸ਼ੌਕਤ ਅਹਿਮਦ ਪਰੇ ਬਾਦਲ ਸਾਹਿਬ ਵਾਂਗੂ ਤੁਹਾਡੀ ਸੇਵਾ ਕਰਨ ਦਾ ਪੁਰਜ਼ੋਰ ਯਤਨ ਕਰਾਂਗਾ: ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਦੁਆਇਆ ਭਰੋਸਾ ਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ

 

ਮਨਪ੍ਰੀਤ ਸਿੰਘ ਛਤਵਾਲ ਨੂੰ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ

ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ

Punjab Admin, Manpreet Singh Chhatwal, Punjab IAS Officers Association, Anirudh Tewari, Gurlovleen Singh Sidhu, A Venu Prasad, Anirudh Tewari, Tejveer Singh, Hussan Lal, Ajoy Sharma, Gurkirat Kirpal Singh, Rajat Agarwal, Gurpreet Kaur Sapra, Dilraj Singh Sandhawalia, Surabhi Malik, Amit Talwar,Sakshi  Sawhney, Jatinder Jorwal

Web Admin

Web Admin

5 Dariya News

ਚੰਡੀਗੜ੍ਹ , 31 Mar 2022

ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਅੱਜ ਇੱਥੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਗੁਰਲਵਲੀਨ ਸਿੰਘ ਸਿੱਧੂ ( ਸੇਵਾਮੁਕਤ ) ਦਾ ਵੀ ਸਨਮਾਨ ਕੀਤਾ ਗਿਆ।ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ ਦੀ ਅਗਵਾਈ ਵਿੱਚ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ, ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦੇ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।

ਇਸ ਅਧਿਕਾਰੀ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਅਤੇ ਵਣਜ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ੍ਰੀ ਹੁਸਨ ਲਾਲ, ਸਕੱਤਰ ਪੰਜਾਬ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਅਤੇ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਨੇ ਉਨ੍ਹਾਂ ਨਾਲ ਆਪਣੇ ਨਜ਼ਦੀਕੀ ਸਬੰਧਾਂ ਬਾਰੇ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਆਉਣ ਵਾਲੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰੇ ਅਧਿਕਾਰੀਆਂ ਨੇ ਉਨ੍ਹਾਂ ਦੇ ਜੀਵਨ ਦੀ ਦੂਜੀ ਪਾਰੀ ਵਿੱਚ ਉਨ੍ਹਾਂ ਦੇ ਉਜਵਲ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਸਕੱਤਰ ਵਿੱਤ ਵਿਭਾਗ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸ੍ਰੀਮਤੀ ਸੁਰਭੀ ਮਲਿਕ, ਵਿਸ਼ੇਸ਼ ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਅਮਿਤ ਤਲਵਾੜ, ਵਧੀਕ ਸਕੱਤਰ-ਕਮ-ਸਟਾਫ਼ ਅਫ਼ਸਰ, ਮੁੱਖ ਸਕੱਤਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਸ੍ਰੀ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

 

Tags: Punjab Admin , Manpreet Singh Chhatwal , Punjab IAS Officers Association , Anirudh Tewari , Gurlovleen Singh Sidhu , A Venu Prasad , Anirudh Tewari , Tejveer Singh , Hussan Lal , Ajoy Sharma , Gurkirat Kirpal Singh , Rajat Agarwal , Gurpreet Kaur Sapra , Dilraj Singh Sandhawalia , Surabhi Malik , Amit Talwar , Sakshi Sawhney , Jatinder Jorwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD