Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਤਤੰਰ ਦੀਆਂ ਜੜਾਂ ਮਜਬੂਤ ਕਰਨ ਲਈ ਵੋਟਰ ਆਪਣੀ ਵੋਟ ਦੀ ਵਰਤੋਂ ਨੂੰ ਯਕੀਨੀ ਬਣਾਉਣ : ਐਸ.ਡੀ.ਐਮ

ਐਸ.ਡੀ.ਐਮ ਦੇ ਦਫ਼ਤਰ ਦੇ ਕਰਮਚਾਰੀਆਂ ਨੇ ਵੋਟਰ ਜਾਗਰੂਕਤਾ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਸਬੰਧੀ ਅਕਰਸ਼ਤ ਕਰਨ ਵਾਲੀਆ ਟੀ-ਸਰਟਸ ਪਾ ਕੇ ਦਫ਼ਤਰੀ ਕੰਮ ਕਾਜ ਨਿਪਟਾਇਆ

ਐਸ.ਡੀ.ਐਮ ਦਫ਼ਤਰ ਦੇ ਕਰਮਚਾਰੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਟੀ-ਸਰਟਸ ਪਹਿਣਕੇ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਮੋਹਾਲੀ -ਕਮ-ਐਸ.ਡੀ.ਐਮ ਲਖਮੀਰ ਸਿੰਘ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 09 Apr 2014

Last updated on: Apr 09, 2014, 00:00 IST

30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2014 ਵਿੱਚ ਵਿਧਾਨ ਸਭਾ ਹਲਕਾ ਮੋਹਾਲੀ ਦੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਸਾਡਾ ਦੇਸ ਜੋ ਵਿਸਵ ਭਰ 'ਚ ਸਭ ਤੋਂ ਵੱਡੇ ਲੋਕਤਤੰਰ ਵਜੋਂ ਜਾਣਿਆ ਜਾਂਦਾ ਹੈ ਦੀਆਂ ਜੜ੍ਹਾਂ ਮਜਬੂਤ ਕਰਨ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣ । ਸਾਨੂੰ ਆਪਣੇ ਸਵਿਧਾਨਿਕ ਵੋਟ ਦੇ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਅਤੇ ਡਰ-ਭੈਅ ਤੋਂ ਕਰਨੀ ਚਾਹੀਦੀ ਹੈ ਇਸ ਗੱਲ ਦੀ ਜਾਣਕਾਰੀ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਮੋਹਾਲੀ -ਕਮ-ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸ.ਡੀ.ਐਮ ਦੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਸਬੰਧੀ ਅਕਰਸ਼ਤ ਕਰਨ ਵਾਲੀਆਂ ਟੀ-ਸਰਟਸ ਪਾ ਕੇ ਦਫ਼ਤਰੀ ਕੰਮ ਕਾਜ ਨਿਪਟਾਇਆ। ਜਿਨ੍ਹਾਂ ਤੇ ਵੋਟ ਬਣਾਓ ਅਤੇ ਵੋਟ ਪਾਓ ਅਤੇ ਮੈ ਜਰੂਰ ਵੋਟ ਪਾਵਾਂਗਾ ਆਦਿ ਸਲੋਘਨ ਲਿਖੇ ਹੋਏ ਸਨ। 

ਸ੍ਰੀ ਲਖਮੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੋਲਿੰਗ ਬੂਥਾਂ ਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਕਿਸੇ ਕਿਸਮ ਦੀ ਦਿੱਕਤ ਪੇਸ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਵੋਟਰਾਂ ਨੂੰ ਵੋਟ ਪਾਉਣ ਲਈ ਲੰਮਾਂ ਸਮਾਂ ਇੰਤਜਾਰ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਉਡਨ ਦਸਤੇ, ਸਟੈਟਿਕ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ  ਗਿਆ ਹੈ। ਇਸ ਤੋਂ ਇਲਾਵਾ ਵਿਡਿਓ ਸਰਵੇਲੈਂਸ ਟੀਮਾਂ, ਵਿਡਿਓ ਵਿਉਇੰਗ, ਚੋਣ ਖਰਚਾ ਮੋਨਿਟਰਿੰਗ ਕਮੇਟੀ, ਸ਼ਿਕਾਇਤ ਨਿਵਾਰਨ ਕਮੇਟੀ ਆਦਿ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਟੀਮਾਂ ਪੁਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਡਨ ਦਸਤਿਆਂ ਅਤੇ ਸਟੈਟਿਕ ਟੀਮਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਅਜਿਹੇ ਵਿਅਕਤੀਆਂ ਤੇ ਖਾਸ ਨਿਗ੍ਹਾਂ ਰੱਖਣ ਜਿਹੜੇ ਵੋਟਰਾਂ ਨੂੰ ਭਰਮਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤਣ ਦੀ ਤਾਕ ਵਿੱਚ ਹਨ। ਉਨ੍ਹਾ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨੈਤਿਕ ਵੋਟਿੰਗ ਕਰਕੇ ਇੱਕ ਚੰਗੇ ਨਾਗਰਿਕ ਦਾ ਸਬੂਤ ਦੇਣ। 

 

Tags: sdm mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD