Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਾਡੇ ਆਲੇ : ਚੰਗਾ ਖ਼ੂਨ ਖ਼ਰਾਬ ਹੋ ਜਾਂਦਾ ਹੈ

Saga Studios, Saga Music, Sadde Aale, Jatinder Mauhar, Deep Sidhu, Gugu Gill, Mahabir Bhullar, Sukhdeep Sukh, Amrit Aulakh, Pollywood, Entertainment, Actress, Cinema, Punjabi Films, Movie

Web Admin

Web Admin

5 Dariya News

03 Apr 2022

Last updated on: Apr 03, 2022, 00:00 IST

ਸਾਗਾ ਸਟੂਡਿਓ ਜਿਸ ਦਾ ਨਾਮ ਪਹਿਲੇ ਸਾਗਾ ਮਿਊਜ਼ਿਕ ਸੀ ਇਕ ਬਹੁਤ ਵੱਡੀ ਪ੍ਰੋਡਕਸ਼ਨ ਕੰਪਨੀ ਦੇ ਤੌਰ ਤੇ ਸਿਨੇਮਾ ਜਗਤ ਵਿੱਚ ਅਪਣਾ ਨਾਮ ਕਰ ਚੁੱਕੀ ਹੈ| ਪੰਜਾਬੀ ਫ਼ਿਲਮ ਜਗਤ ਵਿੱਚ ਵੀ ਇਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ| ਰੰਗ ਪੰਜਾਬ , ਸੰਨ ਉਫ ਮਨਜੀਤ ਸਿੰਘ, ਦਾ ਟ੍ਰੇਅਰ, ਅਰਦਾਸ ਕਰਾਂ, ਨਿਧੀ ਸਿੰਘ, ਬਲੈਕ ਪ੍ਰਿੰਸ, ਸੂਬੇਦਾਰ ਜੋਗਿੰਦਰ ਸਿੰਘ ਇਨ੍ਹਾਂ ਦੇ ਬੈਨਰ ਹੇਠ ਪ੍ਰਮੁੱਖ ਫ਼ਿਲਮਾਂ ਹਨ| ਹੁਣ ਸਾਗਾ ਮਿਊਜ਼ਿਕ ਇਕ ਵਾਰ ਫਿਰ ਤੋਂ ਇੱਕ ਸ਼ਾਨਦਾਰ ਕਹਾਣੀ ਲੈ ਕੇ ਆ ਰਿਹਾ ਹੈ ਜੋ ਕਿ ਇੱਕ ਬਹੁਤ ਹੀ ਮਹੱਤਵਪੂਰਨ ਮੁੱਦੇ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ| ਜੋ਼ਰਾ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸਾਗਾ ਸਟੂਡਿਓ ਇਕ ਵਾਰ ਫਿਰ ਤੋਂ ਬਠਿੰਡਾ ਵਾਲੇ ਭਾਈ ਫਿਲਮ ਦੇ ਨਾਲ਼ ਨਵੀਂ ਪੇਸ਼ਕਸ਼ ਸਾਡੇ ਆਲੇ ਨਾਲ ਦਿਲ ਜਿੱਤਣ ਨੂੰ ਬੇਤਾਬ ਹਨ| ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ|ਜਤਿੰਦਰ ਮੌਹਰ ਵੱਲੋਂ ਨਿਰਮਿਤ ਕੀਤੀ ਇਹ ਮਲਟੀ ਸਟਾਰਰ ਫਿਲਮ ਵਿੱਚ ਲੇਟ ਅਦਾਕਾਰ ਅਤੇ ਸਮਾਜ ਸੇਵਕ ਦੀਪ ਸਿੱਧੂ, ਗੁੱਗੂ ਗਿੱਲ, ਮਹਾਂਬੀਰ ਭੁੱਲਰ, ਸੁਖਦੀਪ ਸੁੱਖ, ਅਮ੍ਰਿਤ ਔਲਖ ਅਤੇ ਹੋਰ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ| ਸਾਡੇ ਆਲੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕਰੇਗਾ| ਦੀਪ ਸਿੱਧੂ ਫਿਲਮ ਦਾ ਮੁੱਖ ਹਿੱਸਾ ਰਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਖਰੀ ਪ੍ਰੋਜੈਕਟ ਹੈ ਜੋ ਉਹਨਾਂ ਦੇ ਦਿੱਲ ਦੇ ਬਹੁਤ ਕਰੀਬ ਸੀ| 

ਫਿਲਮ ਦੀ ਕਹਾਣੀ ਦੋ ਅਥਲੀਟ ਭਰਾਵਾਂ ਦੇ ਇਰਦ-ਗਿਰਦ ਘੁੰਮਦੀ ਹੈ, ਜੋ ਸਮਾਜ ਦੇ ਪੇਚਿਦਾ ਗਲਿਆਰਿਆਂ ਵਿਚੋਂ ਹੋ ਕੇ ਗੁਜ਼ਰਦੀ ਹੈ|ਫਿਲਮ ਦਾ ਮਿਊਜ਼ਿਕ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਏਗਾ| ਸਾਗਾ ਮਿਊਜ਼ਿਕ ਫਿਲਮ ਜਗਤ ਵਿਚ ਬਹੁਤ ਨਾਮ ਬਣਾ ਚੁੱਕੀ ਹੈ ਤੇ ਹਮੇਸ਼ਾ ਕੁਝ ਅਲਗ ਕਹਾਣੀ ਦਰਸ਼ਕਾਂ ਦੇ ਵਿਚ ਪਰਦੇ ਉੱਪਰ ਲੈ ਕੇ ਆਉਂਦੀ ਹੈ|ਸਾਗਾ ਨੇ ਦਰਸ਼ਕਾਂ ਦੇ ਇਸ ਭਰਮ ਨੂੰ ਖਤਮ ਕੀਤਾ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸਿਰਫ ਕਾਮੇਡੀ ਫ਼ਿਲਮਾਂ ਬਣ ਸਕਦੀਆਂ ਹਨ|ਸਾਗਾਂ ਸਟੂਡੀਓ ਦੇ ਮਾਲਕ ਅਤੇ ਫ਼ਿਲਮ ਦੇ ਪ੍ਰੋਡਿਊਸਰ ਸੁਮਿਤ ਸਿੰਘ ਨੇ ਦੱਸਿਆ ਕਿ ਇਹ ਫਿਲਮ ਸਾਡੇ ਸਮਾਜ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ| ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿੱਚ ਜਾ ਕੇ ਇਸ ਨੂੰ ਦੇਖਣਾ ਪਸੰਦ ਕਰਨਗੇ| ਸੁਮੀਤ ਸਿੰਘ ਨੇ ਇਸ ਤੋਂ ਇਲਾਵਾ ਦੱਸਿਆ ਕਿ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਤੋਂ ਗਾੜ੍ਹਾ ਹੁੰਦਾ ਹੈ ਤੇ ਸਾਨੂੰ ਦੁਨਿਆਵੀ ਆਕਰਸ਼ਣਾ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ| ਸਮਾਜ ਨੂੰ ਬਦਲਾਵ ਦੀ ਲੋੜ ਹੈ, ਫ਼ਿਲਮ ਵਿੱਚ ਬਹੁਤ ਸੰਜੀਦਗੀ ਨਾਲ ਦਰਸਾਇਆ ਗਿਆ ਹੈ| ਇਹ ਇੱਕ ਅੱਖਾਂ ਖੋਲ੍ਹਣ ਵਾਲਾ ਪ੍ਰੋਜੈਕਟ ਹੈ , ਜੋ ਇਹ ਸੋਚਦੇ ਹਨ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ ਕਮੇਡੀ ਫ਼ਿਲਮਾਂ ਬਣਾ ਸਕਦੀ ਹੈ| ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਦੇ ਅੰਦਰ ਰਹਿਣਗੇ ਤੇ ਹਮੇਸ਼ਾ ਉਹਨਾਂ ਦੀ ਕਮੀ ਸਾਨੂੰ ਮਹਿਸੂਸ ਹੁੰਦੀ ਰਹੇਗੀ|

 

Tags: Saga Studios , Saga Music , Sadde Aale , Jatinder Mauhar , Deep Sidhu , Gugu Gill , Mahabir Bhullar , Sukhdeep Sukh , Amrit Aulakh , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD