Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਚਾਰ ਨਗਰ ਨਿਗਮਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿਚੀ ਤਿਆਰੀ

‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਬੈਠਕ

Jarnail Singh, AAP, Aam Aadmi Party, AAP Punjab, Aam Aadmi Party Punjab, Harchand Singh Barsat

Web Admin

Web Admin

5 Dariya News

ਚੰਡੀਗੜ੍ਹ , 01 Apr 2022

Last updated on: Apr 01, 2022, 00:00 IST

ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨਾਂ, ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਸਕੱਤਰਾਂ ਸਮੇਤ ਹੋਰ ਆਹੁਦੇਦਾਰਾਂ ਨਾਲ ਬੈਠਕ ਕਰਕੇ ਨਗਰ ਨਿਗਮ ਚੋਣਾ ਬਾਰੇ ਰਣਨੀਤੀ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮਾਂ ਦੀਆਂ ਚੋਣਾ ਦਸੰਬਰ 2022 ਵਿੱਚ ਕਰਵਾਈਆਂ ਜਾਣੀਆਂ ਹਨ। ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਚਾਰ ਨਗਰ ਨਿਗਮਾਂ ਦੀਆਂ ਚੋਣਾ ਲੜਨ ਲਈ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲਿ੍ਹਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਵੱਡੇ ਆਗੂ ਚੋਣਾ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿੱਚੋਂ ‘ਆਪ’ ਨੇ 13 ਸੀਟਾਂ ਜਿੱਤੀਆਂ ਅਤੇ ਅੰਮ੍ਰਿਤਸਰ ਵਿੱਚੋਂ ਵੀ ਪਾਰਟੀ ਨੇ 11 ਵਿਚੋਂ 9 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ।ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਜਿੱਤ ਨਾਲ ਕਈ ਚੰਗੇ ਸੰਕੇਤ ਸਾਹਮਣੇ ਆਏ ਹਨ,  ਜਿਵੇਂ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ‘ਆਪ’ ’ਚ ਸ਼ਾਮਲ ਹਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿੱਚ ਚੰਗੀ ਪਹਿਚਾਣ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ‘ਆਪ’ ਦੇ ਆਗੂ ਹਨ।ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਪੰਜਾਬ ਚੋਣਾ ’ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾ ਵਿੱਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD