Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਦੇ ਨਵੇਂ ਐਸ.ਐਸ.ਪੀ ਵਜ਼ੋਂ ਡਾ.ਸੰਦੀਪ ਗਰਗ ਨੇ ਸੰਭਾਲਿਆ ਚਾਰਜ਼

ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਮੇਰੀ ਪ੍ਰਾਥਮਿਕਤਾ : ਸੰਦੀਪ ਗਰਗ

SSP Ropar, Rupnagar, Ropar, SSP Rupnagar, Punjab Police, Police, Dr. Sandeep Garg

Web Admin

Web Admin

5 Dariya News

ਰੂਪਨਗਰ , 02 Apr 2022

Last updated on: Apr 02, 2022, 00:00 IST

ਰੂਪਨਗਰ ਜ਼ਿਲ੍ਹੇ ਦੇ ਨਵੇਂ ਨਿਯੁਕਤ ਕੀਤੇ ਗਏ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਮਾਮਲਿਆਂ ‘ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।ਡਾ. ਸੰਦੀਪ ਗਰਗ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਥਮਿਕਤਾ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਵਿਕਾਰ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਨੂੰਨੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਓਵਰ ਲੋਡ ਟਰੱਕਾਂ/ਟਿੱਪਰਾਂ ਦੇ ਖਿਲਾਫ ਸਖਤ ਐਕਸ਼ਨ ਲਏ ਜਾਣਗੇ। ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਵਿੱਚ ਵਾਧਾ ਕੀਤੇ ਜਾਵੇਗਾ ਤਾਂ ਟ੍ਰੈਫਿਕ ਸਮੱਸਿਆ ਤੋ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਹਾਨਾਂ ਦੇ ਕਾਗਜ਼ੀ ਪੱਤਰ ਜਾਂ ਨੰਬਰ ਪਲੇਟ ਨਹੀਂ ਹੋਣਗੇ ਉਨ੍ਹਾਂ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੁੱਝ ਸ਼ਰਾਰਤੀ ਨੌਜਵਾਨ ਜੋਂ ਬਜ਼ਾਰ, ਸਕੂਲਾਂ, ਕਾਲਜਾਂ ਅਤੇ ਸੜਕਾਂ ‘ਤੇ ਲੜਕੀਆਂ ਨਾਲ ਛੇੜ-ਛਾੜ ਦੇ ਮਕਸਦ ਨਾਲ ਤੇਜ਼ ਆਵਾਜ਼ ਹੋਰਨ ਅਤੇ ਬੁਲਟ ਮੋਟਰਸਾਇਕਲਾਂ ਦੇ ਪਟਾਕੇ ਵਜਾਉਂਦੇ ਹਨ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੇ ਮੋਟਰਸਾਇਕਲ ਬੋਂਡ ਕੀਤੇ ਜਾਣਗੇ। ਜ਼ਿਲ੍ਹੇ ਵਿੱਚ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ।

 

Tags: SSP Ropar , Rupnagar , Ropar , SSP Rupnagar , Punjab Police , Police , Dr. Sandeep Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD