Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਨਿੱਘੀ ਵਿਦਾਈ

ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਵਿਧਾਨ ਸਭਾ ਚੋਣਾਂ ਸ਼ਾਂਤਮਈ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 02 Apr 2022

Last updated on: Apr 02, 2022, 00:00 IST

ਪਟਿਆਲਾ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਪਣੇ ਦਫ਼ਤਰ ਵਿਖੇ ਡਾ. ਸੰਦੀਪ ਗਰਗ ਦਾ ਸਨਮਾਨ ਕਰਕੇ ਨਿੱਘੀ ਵਿਦਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਜੀ. ਰਾਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਅਤੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਡਾ. ਸੰਦੀਪ ਗਰਗ ਦਾ ਸਨਮਾਨ ਕਰਦਿਆਂ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨਿਭਾਉਣ ਲਈ ਡਾ. ਗਰਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰੀ ਦੇਸ਼ ਵਿੱਚ ਚੋਣਾਂ ਦਾ ਅਮਲ ਬਹੁਤ ਹੀ ਪੇਚੀਦਾ ਹੁੰਦਾ ਹੈ, ਜਿਸ 'ਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ. ਸੰਦੀਪ ਗਰਗ ਨੇ ਬਤੌਰ ਐਸ.ਐਸ.ਪੀ. ਜ਼ਿਲ੍ਹੇ ਅੰਦਰ ਇਨ੍ਹਾਂ ਚੋਣਾਂ ਦੇ ਸਮੁਚੇ ਅਮਲ ਨੂੰ ਬਹੁਤ ਹੀ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ।

ਆਈ.ਜੀ. ਰਾਕੇਸ਼ ਅਗਰਵਾਲ ਨੇ ਕਿਹਾ ਕਿ ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਜ਼ਿਲ੍ਹਾ ਪੁਲਿਸ ਦੀ ਸੁਚੱਜੀ ਅਗਵਾਈ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਬਿਹਤਰ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਇਆ।ਇਸ ਮੌਕੇ ਆਪਣਾ ਅਹੁਦਾ ਛੱਡ ਰਹੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਪਟਿਆਲਾ ਜ਼ਿਲ੍ਹੇ 'ਚ ਤਾਇਨਾਤੀ ਦੌਰਾਨ ਹਰੇਕ ਸੀਨੀਅਰ ਤੇ ਜੂਨੀਅਰ ਅਧਿਕਾਰੀ ਸਮੇਤ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ। ਡਾ. ਗਰਗ ਨੇ ਸਹਿਯੋਗ ਦੇਣ ਲਈ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਦਾ ਧੰਨਵਾਦ ਕੀਤਾ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD