Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲੀਜ ਦਾ ਮੁੱਦਾ ਸੁਲਝਾਉਣ ਲਈ ਐਮ.ਪੀ ਤਿਵਾੜੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਚੇਅਰਮੈਨ ਨੂੰ ਮਿਲੇ ਨੰਗਲ ਦੇ ਨਿਵਾਸੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਚੰਡੀਗੜ੍ਹ , 02 Apr 2022

Last updated on: Apr 02, 2022, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਕਾਂਗਰਸ ਦੇ ਸੀਨੀਅਰ ਕੌਮੀ ਬੁਲਾਰੇ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ 1946 ਦੇ ਬਾਅਦ ਤੋਂ ਨੰਗਲ ਟਾਊਨਸ਼ਿਪ ਵਿੱਚ ਲੀਜ਼ ’ਤੇ ਲਈਆਂ ਜ਼ਮੀਨਾਂ ’ਤੇ ਬਣੀਆਂ ਦੁਕਾਨਾਂ ਅਤੇ ਮਕਾਨਾਂ ਦੇ ਮਸਲੇ ਦੇ ਹੱਲ ਲਈ ਅੱਜ ਨੰਗਲ ਟਾਊਨਸ਼ਿਪ ਦੇ ਵਸਨੀਕਾਂ ਦਾ ਇੱਕ ਵਫ਼ਦ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਮਿਲਿਆ।ਇਸ ਮੌਕੇ ਤਿਵਾੜੀ ਨੇ ਕਿਹਾ ਕਿ ਭਾਖੜਾ ਡੈਮ ਦੀ ਉਸਾਰੀ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸ਼ੁਰੂ ਹੋ ਗਈ ਸੀ।ਨਵੰਬਰ 1944 ਵਿਚ, ਪੰਜਾਬ ਦੇ ਤਤਕਾਲੀ ਮਾਲ ਮੰਤਰੀ ਸਰ ਛੋਟੂ ਰਾਮ ਅਤੇ ਬਿਲਾਸਪੁਰ ਦੇ ਰਾਜਾ ਵਿਚਕਾਰ ਇਸ ਸਬੰਧ ਵਿਚ ਇਕ ਸਮਝੌਤਾ ਹੋਇਆ ਸੀ।ਡੈਮ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੂੰ ਮਕਾਨ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨੰਗਲ ਟਾਊਨਸ਼ਿਪ ਬਣਾਈ ਗਈ ਸੀ।ਇਸ ਪ੍ਰੋਜੈਕਟ ਲਈ ਜ਼ਮੀਨ ਸਾਰੇ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਜਮੀਨ ਲੀਜ਼ 'ਤੇ ਦਿੱਤੀ ਗਈ ਸੀ ਕਿਉਂਕਿ ਇਸ ਪ੍ਰੋਜੈਕਟ ਲਈ ਸਾਰੀ ਜ਼ਮੀਨ ਨੂੰ ਅਣਵੰਡੇ ਪੰਜਾਬ ਦੇ ਸਿੰਚਾਈ ਵਿਭਾਗ ਵਲੋਂ ਅਕਵਾਇਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸਲ ਲੀਜ਼ ਦੀ ਮਿਆਦ 1995 ਵਿੱਚ ਖਤਮ ਹੋ ਗਈ ਸੀ ਅਤੇ ਇਸ ਦਾ ਨਵੀਨੀਕਰਨ ਕੀਤਾ ਜਾਣਾ ਸੀ। ਇਸ ਸਬੰਧੀ 1995, 2003, 2010 ਅਤੇ 2018 ਵਿੱਚ ਕਈ ਵਾਰ ਯਤਨ ਕੀਤੇ ਗਏ ਸਨ ਪਰ ਸਥਾਨਕ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਬੀਬੀਐਮਪੀ ਅਧਿਕਾਰੀਆਂ ਨਾਲ ਸਹਿਮਤੀ ਨਾ ਬਣਨ ਕਾਰਨ ਮਾਮਲਾ ਹੱਲ ਨਹੀਂ ਹੋ ਸਕਿਆ।ਸਾਬਕਾ ਕੇਂਦਰੀ ਮੰਤਰੀ ਨੇ ਸੰਸਦ ਮੈਂਬਰ ਨੂੰ ਕਿਹਾ ਕਿ ਬਦਕਿਸਮਤੀ ਨਾਲ ਉਦੋਂ ਤੋਂ ਇਸ ਮਾਮਲੇ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।

ਅੱਜ ਤਿਵਾੜੀ ਨੇ ਨੰਗਲ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਬੀਬੀਐਮਬੀ ਦੇ ਚੇਅਰਮੈਨ ਅਤੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਮਾਮਲਾ ਸਹਿਮਤੀ ਨਾਲ ਹੱਲ ਕਰਨ ’ਤੇ ਜ਼ੋਰ ਦਿੱਤਾ।ਇਸ ਸਬੰਧੀ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ 2018 ਵਿੱਚ ਬੀਬੀਐਮਬੀ ਵਿੱਚ ਰੈਗੂਲਰਾਈਜ਼ੇਸ਼ਨ ਲਈ ਅਮਲੀ ਰੂਪ ਵਿੱਚ ਸੋਧਾਂ ਸਬੰਧੀ ਲਿਆਂਦੇ ਪ੍ਰਸਤਾਵ ’ਤੇ ਕੁਝ ਸਹਿਮਤੀ ਬਣੀ। ਜੋ ਕਿ ਦੁਕਾਨਦਾਰਾਂ, ਵਸਨੀਕਾਂ, ਨੰਗਲ ਟਾਊਨਸ਼ਿਪ ਦੇ ਨੁਮਾਇੰਦਿਆਂ ਅਤੇ ਬੀ.ਬੀ.ਐਮ.ਬੀ. ਵਿਚਕਾਰ ਅਗਲੇਰੀ ਗੱਲਬਾਤ ਦਾ ਆਧਾਰ ਬਣ ਸਕਦਾ ਹੈ।ਇਹ ਇਸ ਮਾਮਲੇ ਨੂੰ ਸੁਲਝਾਉਣ ਲਈ ਆਪਸੀ ਸਹਿਮਤੀ ਦੀ ਸੰਭਾਵਨਾ ਪੈਦਾ ਕਰੇਗਾ । ਜਿਸ ਨਾਲ ਪਿਛਲੇ 7 ਦਹਾਕਿਆਂ ਤੋਂ ਸ਼ਹਿਰ ਕਸਬੇ ਵਿੱਚ ਵਸੇ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਰਾਹਤ ਮਿਲੇਗੀ।ਜਿਸ 'ਤੇ ਤਿਵਾੜੀ ਨੇ ਬੀਬੀਐਮਬੀ ਮੈਨੇਜਮੈਂਟ ਨੂੰ ਅਪੀਲ ਕੀਤੀ ਕਿ ਇਸ ਮਾਮਲੇ 'ਚ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਨੂੰ ਸਮਝਦੇ ਹੋਏ ਮਾਨਵੀ ਅਤੇ ਹਮਦਰਦੀ ਵਾਲੀ ਸੋਚ ਨਾਲ ਮਾਮਲਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਾਊਨਸ਼ਿਪ ਵਿੱਚ ਰਹਿਣ ਵਾਲੇ ਲੋਕਾਂ ਦੀ ਇਹ ਤੀਜੀ ਪੀੜ੍ਹੀ ਹੈ। ਜਿਸ ਜਾਇਦਾਦ 'ਤੇ ਉਹ ਪਿਛਲੇ 70 ਸਾਲਾਂ ਤੋਂ ਰਹਿ ਰਹੇ ਹਨ, ਉਨ੍ਹਾਂ 'ਚੋਂ ਕਿਸੇ ਕੋਲ ਵੀ ਪੱਕੀ ਦਾਅਵਾ ਨਹੀਂ ਹੈ। ਇਹ ਵਿਸ਼ਾ ਤਲਵਾਰ ਦੀ ਤਰ੍ਹਾਂ ਉਨ੍ਹਾਂ ਦੇ ਸਿਰ ਤੇ ਲਟਕ ਰਿਹਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਇੱਥੇ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਕਰੀਬ 10 ਹਜ਼ਾਰ ਲੋਕਾਂ ਦੀ ਉਨ੍ਹਾਂ ਦੇ ਘਰਾਂ ਅਤੇ ਕਾਰੋਬਾਰ ਸਬੰਧੀ ਚਿੰਤਾਵਾਂ ਖ਼ਤਮ ਹੋ ਜਾਣਗੀਆਂ।ਇਸ ਮੌਕੇ ਤਿਵਾੜੀ ਦੇ ਨਾਲ ਨੰਗਲ ਟਾਉਨਸ਼ਿਪ ਦੀ ਪ੍ਰਤੀਨਿਧਤਾ ਕਰ ਰਹੇ ਰਾਕੇਸ਼ ਨਈਅਰ, ਪ੍ਰਦੀਪ ਸੋਨੀ, ਅਸ਼ੋਕ ਸੈਣੀ, ਰਮਨ ਕਨੌਜੀਆ ਵੀ ਮੌਜੂਦ ਸਨ।ਜਿੱਥੇ ਹੋਰਨਾਂ ਤੋਂ ਇਲਾਵਾ ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਸੰਜੇ ਸ਼੍ਰੀਵਾਸਤਵ ਚੇਅਰਮੈਨ, ਇੰਜੀ. ਹਰਮਿੰਦਰ ਸਿੰਘ ਮੈਂਬਰ ਪਾਵਰ, ਇੰਜੀ. ਤਰੁਣ ਅਗਰਵਾਲ ਸਕੱਤਰ, ਇੰਜੀ. ਸੀ.ਪੀ ਸਿੰਘ ਚੀਫ਼ ਇੰਜੀਨੀਅਰ/ਭਾਖੜਾ ਡੈਮ, ਡਿਪਟੀ ਚੀਫ਼ ਇੰਜੀਨੀਅਰ ਐਚ.ਐਲ.ਕੰਬੋਜ ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD