Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Smriti Irani

Web Admin

Web Admin

5 Dariya News

ਚੰਡੀਗੜ੍ਹ , 02 Apr 2022

Last updated on: Apr 02, 2022, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ।ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ 9 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਕਰਵਾਈ ਗਈ ਜ਼ੋਨਲ ਕਾਨਫਰੰਸ ਮੌਕੇ ਬੋਲਦਿਆਂ ਡਾ. ਕੌਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਲੋੜੀਂਦੇ ਹਨ ਅਤੇ ਸਿੱਖਿਆ ਸਮਾਜ ਦੇ ਇਨ੍ਹਾਂ ਵਰਗਾਂ ਨੂੰ ਆਤਮ ਨਿਰਭਰ ਤੇ ਸਸ਼ਕਤ ਬਣਾਉਣ ਲਈ ਇੱਕ ਮੋਹਰੀ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਅਤੇ ਬੇਇਨਸਾਫ਼ੀ ਚਿੰਤਾ ਦਾ ਮੁੱਖ ਵਿਸ਼ਾ ਹਨ, ਜੋ ਸਮੁੱਚੇ ਵਿਕਾਸ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰੀ ਨੀਤੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅੜਿੱਕਾ ਡਾਹੁਣ ਵਾਲੀਆਂ ਸਾਰੀਆਂ ਸਮਾਜਿਕ ਊਣਤਾਈਆਂ ਨੂੰ ਦੂਰ ਕਰਨ ਦੇ ਲਿਹਾਜ਼ ਨਾਲ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ (ਜਿਨ੍ਹਾਂ ਦੀ ਭਾਰਤ ਵਿੱਚ 67.7 ਫੀਸਦ ਆਬਾਦੀ ਹੈ) ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰੰਤਰ ਅਤੇ ਸਾਮਾਨ ਵਿਕਾਸ ਅਤੇ ਸੇਧਪੂਰਨ ਆਰਥਿਕ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਸੁਰੱਖਿਅਤ ਮਾਹੌਲ ਵਿੱਚ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।ਸ਼੍ਰੀਮਤੀ ਇਰਾਨੀ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਲਈ ਰਾਜ ਦੀ ਕਾਰਵਾਈ ਵਿਚਲੇ ਖੱਪਿਆਂ ਨੂੰ ਦੂਰ ਕਰਨਾ ਅਤੇ ਲਿੰਗ ਸਮਾਨਤਾ ਅਤੇ ਬਾਲ ਕੇਂਦਰਿਤ ਕਾਨੂੰਨ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਤਰਾਲੇ ਦੀਆਂ 3 ਮਹੱਤਵਪੂਰਨ ਸਕੀਮਾਂ : ਮਿਸ਼ਨ ਪੋਸ਼ਨ 2.0, ਮਿਸ਼ਨ ਸ਼ਕਤੀ ਅਤੇ ਮਿਸ਼ਨ ਵਤਸੱਲਿਆ ਨੂੰ ਮਿਸ਼ਨ ਮੋਡ ਵਿੱਚ ਲਾਗੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Smriti Irani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD