Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਿਊ ਪਾਵਰ ਹਾਊਸ ਕਲੋਨੀ ਦਾ ਪ੍ਰਾਸਪੈਕਟਸ ਰਿਲੀਜ਼

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 04 Apr 2022

Last updated on: Apr 04, 2022, 00:00 IST

ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਐਨ.ਪੀ.ਐੱਚ.ਸੀ., ਪਟਿਆਲਾ ਦੇ ਪ੍ਰਿੰਸੀਪਲ  ਸੁਖਵਿੰਦਰ ਕੁਮਾਰ ਖੋਸਲਾ ਅਤੇ ਫਲਾਇੰਗ ਫੈਦਰ ਛੋਟੀ ਬਾਰਾਂਦਰੀ ਦੇ ਸਹਿਯੋਗ ਨਾਲ ਤਿਆਰ ਕੀਤਾ ਪ੍ਰਾਸਪੈਕਟਸ ਚੰਦਰ ਗੈਂਦ ਆਈ.ਏ.ਐੱਸ. ਡਵੀਜ਼ਨਲ ਕਮਿਸ਼ਨਰ,ਪਟਿਆਲਾ ਦੁਆਰਾ  ਰਿਲੀਜ਼ ਕੀਤਾ ਗਿਆ ਅਤੇ ਡਵੀਜ਼ਨਲ ਕਮਿਸ਼ਨਰ ਨੇ ਸਕੂਲ ਦੇ ਵਿਚ ਸਥਾਪਤ ਕੀਤੀ ਲਾਇਬਰੇਰੀ, ਵਾਤਾਵਰਨ ਅਤੇ ਸਮਾਰਟ ਕਲਾਸ-ਰੂਮ ਦੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਖੋਸਲਾ ਦੁਆਰਾ ਡਿਪਟੀ ਡੀ.ਈ.ਓ ਸੈਕੰਡਰੀ ਸਿੱਖਿਆ ਤੋਂ ਬਾਅਦ ਲਗਭਗ ਤਿੰਨ ਮਹੀਨੇ ਪਹਿਲਾਂ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਸੀ ਅਤੇ ਇਹਨਾਂ ਤਿੰਨ ਮਹੀਨਿਆਂ ਵਿੱਚ ਸਕੂਲ ਨੂੰ ਸਿੱਖਿਆ ਵਿਭਾਗ ਦੁਆਰਾ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚ ਜ਼ਿਲ੍ਹੇ ਵਿੱਚ ਪਹਿਲੀ ਕਤਾਰ ਵਿੱਚ ਲਿਆ ਕੇ ਖੜ੍ਹਾ ਕੀਤਾ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪਟਿਆਲਾ ਦੇ ਐਨਰੋਲਮੈਂਟ ਬੂਸਟਰ ਟੀਮ ਦਾ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੁਆਰਾ ਸਕੂਲ ਨੂੰ ਬਿਹਤਰ ਆਧੁਨਿਕ ਸਹੂਲਤਾਂ ਨਾਲ  ਹਰ ਪੱਖੋਂ ਅੱਗੇ ਵਧਾਇਆ ਹੈ।

ਪ੍ਰਿੰਸੀਪਲ ਖੋਸਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰ ਤਰ੍ਹਾਂ ਦੀ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿਵੇਂ ਸਾਇੰਸ ਲੈਬ, ਕੈਮਿਸਟਰੀ ਲੈਬ, ਫਿਜੀਕਸ ਲੈਬ , ਬਾਇਓ ਲੈਬ ਪ੍ਰਾਜੈਕਟ ਆਦਿ। ਦੀਪਕ ਵਰਮਾ ਜ਼ਿਲ੍ਹਾ ਮੈਂਟਰ ਪਟਿਆਲਾ ਨੇ ਦੱਸਿਆ ਕਿ ਫਲਾਇੰਗ ਫੈਦਰ ਬ੍ਰਾਂਚ ਛੋਟੀ ਬਾਰਾਂਦਰੀ ਪਟਿਆਲਾ ਵੱਲੋਂ ਅਸੀਸ ਸਭਰਵਾਲ ਮਾਰਕੀਟਿੰਗ ਮੈਨੇਜਰ ਅਤੇ ਫਲਾਇੰਗ ਫੈਦਰ ਦੇ ਪਟਿਆਲਾ ਦੇ ਇੰਚਾਰਜ  ਪ੍ਰਿਤਪਾਲ ਸਿੰਘ ਸਮੇਂ-ਸਮੇਂ 'ਤੇ  ਸਰਕਾਰੀ ਸਕੂਲਾਂ ਦੇ ਵਿੱਚ ਆਏ ਨਵੀਨੀਕਰਨ ਕਰਕੇ ਉਹ ਸਕੂਲਾਂ ਨਾਲ ਜੁੜੇ ਹਨ ਅਤੇ ਸਮੇਂ-ਸਮੇਂ 'ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ।ਪ੍ਰਿੰਸੀਪਲ ਸੁਖਵਿੰਦਰ ਕੁਮਾਰ ਖੋਸਲਾ ਨੇ ਦੱਸਿਆ ਕਿ ਨਵੇਂ ਤਰੀਕੇ ਨਾਲ ਸਕੂਲ ਦੇ ਪ੍ਰਾਸਪੈਕਟਸ ਬਣਾਏ ਗਏ ਤਾਂ ਜੋ ਸਕੂਲ ਦੀ ਪ੍ਰਾਪਤੀਆਂ ਬਾਰੇ ਸਮਾਜ ਨੂੰ ਦੱਸਿਆ ਜਾਵੇ ਤਾਂ ਜੋ ਵੱਖ-ਵੱਖ ਵਿਦਿਆਰਥੀ ਸਕੂਲ ਵਿਚ ਦਾਖ਼ਲਾ ਲੈ ਕੇ ਸਰਕਾਰੀ ਸਹੂਲਤਾਂ ਦਾ ਫ਼ਾਇਦਾ ਲੈ ਸਕਣ । ਇਸ ਮੌਕੇ ਸਤਿੰਦਰ ਸਿੰਘ ਲੈਕਚਰਾਰ ਜੋਗਰਫੀ, ਬਿੰਦੀਆਂ ਸਿੰਗਲਾ ਲੈਕਚਰਾਰ ਅੰਗਰੇਜ਼ੀ, ਅਮਨੀਤ ਕੌਰ ਪੰਜਾਬੀ ਮਿਸਟਰੈਸ, ਵੈਸ਼ਾਲੀ ਪੰਜਾਬੀ ਮਿਸਟਰੈਸ,ਅਸੀਸ ਸਭਰਵਾਲ ਪ੍ਰੋਜੈਕਟ ਮੈਨੇਜਰ ਫਲਾਇੰਗ ਫੈਦਰ ਪਟਿਆਲਾ, ਪ੍ਰਿਤਪਾਲ ਸਿੰਘ ਜੀ ਬ੍ਰਾਂਚ ਹੈੱਡ ਫਲਾਇੰਗ ਫੈਦਰ ਪਟਿਆਲਾ, ਦੀਪਕ ਵਰਮਾ ਜ਼ਿਲ੍ਹਾ ਮੈਂਟਰ, ਜ਼ਿਲ੍ਹਾ ਈ.ਬੀ.ਟੀ ਦੇ ਮੈਂਬਰ ਅਨੂਪ ਸ਼ਰਮਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮੇਜਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD