Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮੁੱਚੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਆਪਕ ਪ੍ਰਬੰਧ ਕੀਤੇ : ਜਤਿੰਦਰ ਜੋਰਵਾਲ

ਸੇ ਵੀ ਵਰਗ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ, ਕਿਸਾਨਾਂ ਦੀ ਸੁਵਿਧਾ ਲਈ ਸਬ ਡਵੀਜ਼ਨਾਂ ਵਿੱਚ ਕੰਟਰੋਲ ਰੂਮ ਨੰਬਰ ਸਥਾਪਤ

Aman Arora, AAP, Aam Aadmi Party, AAP Punjab, Aam Aadmi Party Punjab, Sunam, Sangrur

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 04 Apr 2022

Last updated on: Apr 04, 2022, 00:00 IST

ਮੁੱਖ ਮੰਤਰੀ ਪੰਜਾਬ  ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਸਮੇਤ ਖਰੀਦ ਕਾਰਜਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ, ਜਿੰਮੀਦਾਰਾਂ ਨੂੰ, ਆੜਤੀਆਂ ਨੂੰ, ਮਜ਼ਦੂਰਾਂ ਨੂੰ ਜਾਂ ਕਿਸੇ ਵੀ ਹੋਰ ਵਰਗ ਨੂੰ ਆਪਣੀ ਜਿਣਸ ਦੀ ਵਿਕਰੀ, ਚੁਕਾਈ, ਢੋਆ ਢੁਆਈ, ਅਦਾਇਗੀ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਪੱਖੋਂ ਪੂਰੀ ਮੁਸਤੈਦ ਹੈ ਅਤੇ ਇਸੇ ਕਰਕੇ ਜਿਥੇ ਉਹ ਖੁਦ ਵੀ ਮੰਡੀਆਂ ਦਾ ਦੌਰਾ ਕਰ ਰਹੇ ਹਨ ਉਥੇ ਹੀ ਸਬ ਡਵੀਜ਼ਨਾਂ ਵਿਚ ਉਪ ਮੰਡਲ ਮੈਜਿਸਟ੍ਰੇਟ ਵੀ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ ।  ਉਨਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਅੱਜ ਵੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਵੀ ਇਨਾਂ ਹਦਾਇਤਾਂ ਦੇ ਸਨਮੁੱਖ ਮਿਆਰੀ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਵਾਰ ਵੀ ਮੰਡੀਆਂ ਵਿੱਚ 9 ਲੱਖ ਮੀਟ੍ਰਿਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ ਅਤੇ ਹੁਣ ਤੱਕ ਸੁਨਾਮ ਵਿਖੇ 27 ਮੀਟ੍ਰਿਕ ਟਨ ਅਤੇ ਧੂਰੀ ਵਿਖੇ 10 ਮੀਟ੍ਰਿਕ ਟਨ ਕਣਕ ਪੁੱਜੀ ਹੈ ਜਿਸ ਦੀ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੌਜੂਦ ਸੁਨਾਮ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਵੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਮਹਿਲਾਂ ਚੌਂਕ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਸੀਜ਼ਨ ਦੌਰਾਨ ਸਾਫ਼ ਸਫ਼ਾਈ ਸਮੇਤ ਹੋਰ ਸੁਵਿਧਾਵਾਂ ਦੀ ਹਰ ਵੇਲੇ ਉਪਲਬਧਤਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀ ਗਈਆਂ। ਉਨ੍ਹਾਂ ਦੱਸਿਆ ਕਿਕਣਕ ਦੀ ਖਰੀਦ ਦੇ ਸੁਚੱਜੇ ਪ੍ਰਬੰਧਾਂ ਲਈ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅਤੇ ਉੱਪ ਮੰਡਲ ਮੈਜਿਸਟਰੇਟ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸ੍ਰੀ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ (ਸੰਪਰਕ ਨੰ: 01672-234362), ਸ੍ਰੀ ਚਰਨਜੋਤ ਸਿੰਘ ਵਾਲੀਆ ਉੱਪ ਮੰਡਲ ਮੈਜਿਸਟਰੇਟ, ਸੰਗਰੂਰ (ਸੰਪਰਕ ਨੰ: 97790-22255, 01672-234260), ਸ੍ਰੀਮਤੀ ਨਵਰੀਤ ਕੌਰ ਸੇਖੋਂ ਉੱਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ਼ (ਸੰਪਰਕ ਨੰ: 87288-57482, 01676-276654) ਸ੍ਰੀਮਤੀ ਨਵਰੀਤ ਕੌਰ ਸੇਖੋਂ ਉਪ ਮੰਡਲ ਮੈਜਿਸਟਰੇਟ ਲਹਿਰਾ (ਸੰਪਰਕ ਨੰਬਰ 87288-57482, 01676-272125 ) , ਸ੍ਰੀ ਜਸਪ੍ਰੀਤ ਸਿੰਘ ਉੱਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ (ਸੰਪਰਕ ਨੰ: 98720-77729, 01672-220070), ਸ੍ਰੀਮਤੀ ਇਸਮਤ ਵਿਜੈ ਸਿੰਘ ਉੱਪ ਮੰਡਲ ਮੈਜਿਸਟਰੇਟ, ਧੂਰੀ ਨਾਲ (ਸੰਪਰਕ ਨੰ: 98784-88105, 01675-220561), ਸ੍ਰੀ  ਲਤੀਫ਼ ਅਹਿਮਦ, ਉੱਪ ਮੰਡਲ ਮੈਜਿਸਟਰੇਟ, ਵਾਧੂ ਚਾਰਜ ਭਵਾਨੀਗੜ (ਸੰਪਰਕ ਨੰ: 94170-55198 ), ਸ੍ਰੀ ਰਾਜੇਸ਼ ਸ਼ਰਮਾ ਉੱਪ ਮੰਡਲ ਮੈਜਿਸਟਰੇਟ, ਦਿੜਬਾ  (ਸੰਪਰਕ ਨੰ: 98764-70300, 98765-70300, 01675-220561) ਅਤੇ ਸ੍ਰੀ ਨਰਿੰਦਰ ਸਿੰਘ, ਜ਼ਿਲਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ (ਸੰਪਰਕ ਨੰ: 98721-63166, 01672-234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੁਨਾਮ ਸ਼੍ਰੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ਼੍ਰੀ ਕੁਲਦੀਪ ਸਿੰਘ, ਡੀ.ਐਫ.ਐਸ.ਸੀ ਸ਼੍ਰੀ ਨਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Sunam , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD