Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਅਕਾਲੀ ਦਲ ਸਬ ਕਮੇਟੀ ਨੇ ਹੇਠਲੇ ਪੱਧਰ ਤੱਕ ਵਰਕਰਾਂ ਤੋਂ ਫੀਡਬੈਕ ਲੈਣ ਲਈ ਫਤਿਹਗੜ੍ਹ ਸਾਹਿਬ ਤੇ ਅਮਲੋਹ ਵਿਚ ਕੀਤੀਆਂ ਮੀਟਿੰਗਾਂ

Shiromani Akali Dal, SAD,  Iqbal Singh Jhoonda, Fatehgarh Sahib, Amloh

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 04 Apr 2022

Last updated on: Apr 04, 2022, 00:00 IST

ਸ਼੍ਰੋਮਣੀ ਅਕਾਲੀ ਦਲ ਦੀ ਸਬ ਕਮੇਟੀ ਨੇ ਅੱਜ ਸੀਨੀਅਰ ਆਗੂ ਸਰਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਇਸ ਜ਼ਿਲ੍ਹੇ ਵਿਚ ਮੀਟਿੰਗਾਂ ਕੀਤੀਆਂ ਤਾਂ ਜੋ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਤੇ ਪਾਰਟੀ ਨੁੰ ਨਵੇਂ ਸਿਰੇ ਤੋਂ ਖੜ੍ਹੇ ਕਰਨ ਲਈ ਸੁਝਾਅ ਪ੍ਰਾਪਤ ਕੀਤੇ ਜਾ ਸਕਣ।ਇਸ ਸਬ ਕਮੇਟੀ ਵੱਲੋਂ ਵੱਖ ਵੱਖ ਜ਼ਿਲਿ੍ਹਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਦੀ ਇਸ ਮੀਟਿੰਗ ਵਿਚ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।ਵੇਰਵੇ ਸਾਂਝੇ ਕਰਦਿਆਂ ਸਰਦਾਰ ਝੂੰਦਾ ਨੇ ਕਿਹਾ ਕਿ ਸਬ ਕਮੇਟੀ ਨੁੰ ਹੇਠਲੇ ਪੱਧਰ ਤੱਕ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਜ਼ਮੀਨੀ ਪੱਧਰ ਦੀ ਹਕੀਕਤ ਦੀ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 

ਉਹਨਾਂ ਕਿਹਾ ਕਿ ਇਹ ਗੱਲ ਧਿਆਨ ਵਿਚ ਰੱਖਦਿਆਂ ਸਬ ਕਮੇਟੀ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਮੀਟਿੰਗਾਂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਮੀਟਿੰਗਾਂ ਵਿਚ ਖੁੱਲ੍ਹੇ ਮਨ ਨਾਲ ਗੱਲਾਂ ਬਾਤਾਂ ਹੋਈਆਂ ਜਿਹਨਾਂ ਦੀ ਘੋਖ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਾਰੀ ਗੱਲਬਾਤ ਹੇਠਲੇ ਪੱਧਰ ਤੱਕ ਵਰਕਰਾਂ ਨਾਲ ਪੰਥਕ ਰਵਾਇਤਾਂ ਅਨੁਸਾਰ ਹੋਈ ਜਿਸਦਾ ਮਕਸਦ  ਲੋਕਾਂ ਵਿਚ ਪੰਥਕ ਭਾਵਨਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ।ਸ੍ਰੀ ਝੂੰਦਾ ਨੇ ਕਿਹਾ ਕਿ ਸਬ ਕਮੇਟੀ ਪਾਰਟੀ ਕੇਡਰ ਤੋਂ ਸਾਰੇ ਲੋੜੀਂਦੇ ਸੁਝਾਅ ਪ੍ਰਾਪਤ ਕਰਨ ਦਾ ਯਤਨ ਕਰ ਰਹੀ ਹੈ ਤੇ ਇਸਦੀ ਰਿਪੋਰਟ 16 ਮੈਂਬਰੀ ਕਮੇਟੀ ਨੁੰ ਸੌਂਪੀ ਜਾਵੇਗੀ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਅਤੇ ਪਾਰਟੀ ਨੁੰ ਫਿਰ ਤੋਂ ਮਜ਼ਬੂਤ ਕਰਨ ਵਾਸਤੇ ਸੁਝਾਅ ਲੈਣ ਲਈ ਬਣਾਈ ਹੈ।

 

Tags: Shiromani Akali Dal , SAD , Iqbal Singh Jhoonda , Fatehgarh Sahib , Amloh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD