Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਵਿਜੇ ਸਿੰਗਲਾ

ਖਾਣ ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ-ਡਾ. ਵਿਜੈ ਸਿੰਗਲਾ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 04 Apr 2022

Last updated on: Apr 04, 2022, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਹਸਪਤਾਲਾਂ ਅੰਦਰ ਲੋੜੀਂਦੇ ਇਲਾਜ, ਦਵਾਈਆਂ ਅਤੇ ਹੋਰ ਸੁਵਿਧਾਵਾਂ ਤੋਂ ਵਾਂਝਾਂ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ (ਪੰਜਾਬ) ਡਾ. ਵਿਜੇ ਸਿੰਗਲਾ ਨੇ ਸਥਾਨਕ ਜੱਚਾ-ਬੱਚਾ ਸਿਵਲ ਹਸਪਤਾਲ ਵਿਖੇ ਮਿਸ਼ਨ ਇੰਦਰਧਨੁਸ਼ ਤਹਿਤ ਕੀਤੇ ਜਾ ਰਹੇ ਟੀਕਾਕਰਨ ਦੇ ਦੂਜੇ ਗੇੜ ਦੀ ਸ਼ੁਰੂਆਤ ਕਰਦਿਆਂ ਕੀਤਾ।ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਖਾਣ ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਕਰਨ ਵਾਲੇ ਮਾੜੇ ਅਨਸਰਾਂ ’ਤੇ ਪੂਰੀ ਤਰਾਂ ਸਿਕੰਜ਼ਾ ਕੱਸੇਗੀ, ਜਿਸਦੇ ਲਈ ਲੋਕਾਂ ਦਾ ਸਹਿਯੋਗ ਅਤਿ ਜਰੂਰੀ ਹੈ। ਉਨਾਂ ਕਿਹਾ ਕਿ ਰਾਜ ਦੇ ਸਰਕਾਰੀ ਹਸਪਤਾਲ ਅੰਦਰਾਂ ਡਾਕਟਰਾਂ ਸਮੇਤ ਹੋਰ ਲੋੜੀਂਦੇ ਸਟਾਫ ਦੀ ਆਉਣ ਵਾਲੇ ਸਮੇਂ ਜੇਕਰ ਕੋਈ ਕਮੀ ਮਹਿਸੂਸ ਹੋਈ, ਤਾਂ ਪਹਿਲਕਦਮੀ ਨਾਲ ਪੂਰਾ ਕੀਤਾ ਜਾਵੇਗਾ। ਉਨਾਂ ਡਾਕਟਰਾਂ ਸਮੇਤ ਸਮੁੱਚੇ ਸਿਹਤ ਕਾਮਿਆਂ ਨੂੰ ਸਮੇਂ ਸਮੇਂ ਰਾਜ ਸਰਕਾਰ ਵੱਲੋ ਲੋੜਵੰਦ ਲੋਕਾਂ ਲਈ ਉਲੀਕਿਆ ਸਿਹਤ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਹਰੇਕ ਲੋੜਵੰਦ ਵਿਅਕਤੀ ਦਾ ਸਸਤਾ ਅਤੇ ਮਿਆਰੀ  ਇਲਾਜ ਹੋ ਸਕੇ।ਸਿਹਤ ਮੰਤਰੀ ਨੇ ਮਿਸ਼ਨ ਇੰਦਰਧਨੁਸ਼ ਤਹਿਤ ਰੋਜ਼ਾਨਾਂ ਦੀਆਂ ਬਿਮਾਰੀਆਂ ਦੇ ਲੱਗਣ ਵਾਲੇ ਮੁਫ਼ਤ ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਸਮੇਂ ਨਾਲ ਟੀਕਾਕਰਣ ਕਰਵਾਉਣ ਦੀ ਅਪੀਲ ਕੀਤੀ। 

ਉਨਾਂ ਕਿਹਾ ਕਿ ਦਵਾਈਆਂ ਦੀ ਆੜ ਅੰਦਰ ਜੇਕਰ ਕਿਸੇ ਭੈੜੇ ਵਿਅਕਤੀ ਵੱਲੋਂ ਨਸ਼ਿਆ ਦਾ ਕਾਰੋਬਾਰ ਕਰਨ ਦੀ ਗੱਲ ਸਾਹਮਣੇ ਆਈ ਤਾਂ ਅਜਿਹਾ ਦੋਸ਼ੀ ਹਮਦਰਦੀ ਦੀ ਬਿਲਕੁੱਲ ਵੀ ਆਸ ਨਾ ਰੱਖੇ। ਉਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਦੇ ਸੁਨਿਹਰੇ ਭਵਿੱਖ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਸਮੇਂ ਪਹਿਰਾ ਦੇਣ ਲਈ ਦਿ੍ਰੜ ਸੰਕਲਪ ਹੈ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਵੱਲੋਂ ਖੁਦ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਕਾਰਗਰ ਬੂਸ਼ਟਰ ਡੋਜ਼ ਲਗਵਾਈ ਗਈ। ਉਨਾਂ ਜ਼ਿਲਾ ਵਾਸੀਆਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਨੂੰ ਕੋਵਿਡ-19 ਦੇ ਦੋਵੇਂ ਟੀਕੇ ਲਗਵਾਉਣ ਤੋਂ ਬਾਅਤ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਬੂਸਟਰ ਡੋਜ਼ ਲਗਾਉਣ ਦੀ ਅਪੀਲ ਕੀਤੀ, ਤਾਂ ਜੋ ਕੋਵਿਡ ਮਹਾਂਮਾਰੀ ਤੋਂ ਖੁਦ ਅਤੇ ਆਪਣੇ ਆਲੇ-ਦੁਆਲੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ।ਇਸ ਮੌਕੇ ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਪੂਰਾ ਕਰਨ ਲਈ ਮਾਰਚ ਤੋਂ ਮਈ 2022 ਤੱਕ ਮਿਸ਼ਨ ਇੰਦਰਧਨੁਸ਼ ਤਹਿਤ 3 ਗੇੜਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ 7 ਮਾਰਚ 2022 ਤੋਂ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਦੂਜੇ ਗੇੜ ਦੀ ਸ਼ੁਰੂਆਤ ਅੱਜ 4 ਅਪ੍ਰੈਲ ਨੂੰ ਕੈਬਨਿਟ ਮੰਤਰੀ ਸ਼੍ਰੀ ਵਿਜੇ ਸਿੰਗਲਾ ਵੱਲੋਂ ਕੀਤੀ ਗਈ ਅਤੇ ਤੀਜਾ ਗੇੜ ਮਈ ਮਹੀਨੇ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਹਰਭਜਨ ਸਿੰਘ, ਡਾ. ਰੂਬੀ, ਡਾ. ਪੰਕਜ਼ ਗਰਗ, ਡਾ. ਕਮਲਦੀਪ, ਡਾ. ਵਰੁਣ ਮਿੱਤਲ, ਡਾ. ਵਿਕਰਮ ਕਟੋਦੀਆਂ, ਡਾ. ਸੁਬੋਧ ਗੁਪਤਾ ਸਮੇਤ ਹੋਰ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸਨ।'

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD