Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨਾਲ ਕੀਤੇ ਤਜੂਰਬੇ ਸਾਂਝੇ

ਸੰਯਮ ਅਗਰਵਾਲ ਡਿਪਟੀ ਕਮਿਸਨਰ ਨੂੰ ਯਾਦਗਾਰ ਚਿੰਨ੍ਹ ਦੇ ਕੇ ਕੀਤਾ ਸਨਮਾਨਤ

DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 05 Apr 2022

Last updated on: Apr 05, 2022, 00:00 IST

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸਨ ਅਤੇ ਸਟਾਫ ਡਿਪਟੀ ਕਮਿਸਨਰ ਦਫਤਰ ਵੱਲੋਂ ਇੱਕ ਯਾਦਗਾਰ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾਂ, ਅਰਵਿੰਦ ਪ੍ਰਕਾਸ ਵਰਮਾ ਡੀ.ਆਰ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਨਜਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਪ੍ਰੀਤ ਸਿੰਘ ਭੁਮੀ ਰੱਖਿਆ ਅਫਸਰ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਪਠਾਨਕੋਟ ਅਤੇ ਹੋਰ ਵੱਖ ਵੱਖ ਜਿਲਿ੍ਹਆਂ ਦੇ ਅਧਿਕਾਰੀ ਅਤੇ ਵੱਖ ਵੱਖ ਦਫਤਰਾਂ ਦਾ ਸਟਾਫ ਹਾਜਰ ਸੀ।

ਜਿਕਰਯੋਗ ਹੈ ਕਿ ਸ੍ਰੀ ਸੰਯਮ ਅਗਰਵਾਲ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ 31 ਜੁਲਾਈ 2020 ਨੂੰ ਸੰਭਾਲਿਆ ਸੀ ਉਹ 2012 ਆਈ.ਏ.ਐਸ. ਬੈਚ ਦੇ ਅਧਿਕਾਰੀ ਹਨ ਅਤੇ  ਪਠਾਨਕੋਟ ਤੋਂ ਪਹਿਲਾ ਉਹ ਸੀ.ਓ. ਸਮਾਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਹੁਣ ਉਹ ਬਤੋਰ ਡਿਪਟੀ ਕਮਿਸਨਰ ਮਲੇਰਕੋਟਲਾ ਵਜੋਂ ਚਾਰਜ ਸੰਭਾਲਣਗੇ।

ਇਸ ਮੋਕੇ ਤੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਵੱਲੋਂ ਪਿਛਲੇ ਸਮੇਂ ਦੋਰਾਨ ਉਨ੍ਹਾਂ ਨਾਲ ਕੀਤੇ ਕਾਰਜਾਂ ਤੇ ਰੋਸਨੀ ਪਾਈ ਅਤੇ ਅਪਣੇ ਤਜੂਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਟੂਰਿਸਟ ਹੱਬ ਨੂੰ ਪਰਮੋਟ ਕਰਨ ਵਿੱਚ ਡਿਪਟੀ ਕਮਿਸਨਰ ਸ੍ਰੀ ਸੰਯਮ ਅਗਰਵਾਲ ਦਾ ਅਹਿਮ ਯੌਗਦਾਨ ਰਿਹਾ। ਉਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਅਣਗਿਣਤ ਉਪਰਾਲੇ ਕੀਤੇ ਗਏ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ।ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਬਤੋਰ ਡਿਪਟੀ ਕਮਿਸਨਰ ਗੁਜਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ ਹੈ ਅਤੇ ਇੱਕ ਯਾਦਗਾਰ ਸਮਾਂ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਦਿਲਾਉਂਣ ਲਈ ਉਨ੍ਹਾਂ ਵੱਲੋਂ ਜੋ ਕਾਰਜ ਸੁਰੂ ਕੀਤੇ ਗਏ ਹਨ ਉਹ ਭਵਿੱਖ ਵਿੱਚ ਚਲਦੇ ਰਹਿਣਗੇ। ਇਸ ਮੋਕੇ ਤੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਸਟਾਫ ਦਫਤਰ ਡਿਪਟੀ ਕਮਿਸਨਰ ਵੱਲੋਂ ਯਾਦਗਾਰ ਚਿੰਨ੍ਹ ਦੇ ਕੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਨੂੰ ਸਨਮਾਨਤ ਕੀਤਾ ਗਿਆ।

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD