Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਮੰਡੀਆਂ ਦੀ ਲਗਾਤਾਰ ਚੈਕਿੰਗ ਦੇ ਆਦੇਸ਼

ਮੰਡੀਆਂ 'ਚ ਨੋਡਲ ਅਫ਼ਸਰ ਤਾਇਨਾਤ, ਰੋਜ਼ਾਨਾ ਦੇਣਗੇ ਖਰੀਦ ਪ੍ਰਬੰਧਾਂ ਦੀ ਰਿਪੋਰਟ

DC Patiala, Deputy Commissioner Patiala, Sakshi Sahni

Web Admin

Web Admin

5 Dariya News

ਪਟਿਆਲਾ/ਰਾਜਪੁਰਾ , 05 Apr 2022

Last updated on: Apr 05, 2022, 00:00 IST

ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼ ਨੂੰ ਲਗਾਤਾਰ ਮੰਡੀਆਂ ਦੀ ਚੈਕਿੰਗ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਵਿੱਚ ਤਾਇਨਾਤ ਨੋਡਲ ਅਫ਼ਸਰ ਰੋਜ਼ਾਨਾ ਖਰੀਦ ਪ੍ਰਬੰਧਾਂ ਦੀ ਰਿਪੋਰਟ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਨਾਲੋਂ ਨਾਲ ਠੀਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਅੱਜ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਸਬੰਧਤ ਸਟਾਫ਼ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੀ ਗਏ। ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਅਨਾਜ ਮੰਡੀ, ਘਨੌਰ ਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਰਾਜਪੁਰਾ ਮੰਡੀ ਦੇ ਦੌਰੇ ਦੌਰਾਨ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਵੀ ਵਿਸ਼ੇਸ਼ ਤੌਰ ਮੌਜੂਦ ਰਹੇ ਅਤੇ ਹਲਕੇ ਦੀਆਂ ਮੰਡੀਆਂ 'ਚ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਆਪਣੇ ਸੁਝਾਅ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਥਾਪਤ 109 ਮੰਡੀਆਂ ਵਿੱਚੋਂ 18 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਅੱਜ ਤੱਕ 1504 ਮੀਟਰਿਕ ਟਨ ਕਣਕ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 781 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 1103 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 264 ਮੀਟਰਿਕ, ਮਾਰਕਫੈਡ ਵੱਲੋਂ 238 ਮੀਟਰਿਕ ਟਨ, ਪਨਸਪ ਵੱਲੋਂ 279 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 259 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 77 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 87 ਹਜ਼ਾਰ 743 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।

 

Tags: DC Patiala , Deputy Commissioner Patiala , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD