Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ

ਮੁੱਖ ਮੰਤਰੀ ਵਲੋਂ ਚੰਡੀਗੜ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, British Deputy High Commissioner, Caroline Rowett, Chandigarh and London

Web Admin

Web Admin

5 Dariya News

ਚੰਡੀਗੜ੍ਹ , 05 Apr 2022

Last updated on: Apr 05, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਿ੍ਰਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬਿ੍ਰਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨਾਂ ਦੀ ਸਰਕਾਰੀ ਰਿਹਾਇਸ਼ ’ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ। ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।ਚੰਡੀਗੜ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ ’ਤੇ ਜੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ। ਉਨਾਂ ਕਿਹਾ ਕਿ ਚੰਡੀਗੜ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।

ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓ ਵੇਸਟ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ।ਉਨਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।ਇਸੇ ਤਰਾਂ, ਉਨਾਂ ਨੇ ਸੂਬਾ ਖੇਡ ਯੂਨੀਵਰਸਿਟੀ ਨਾਲ ਆਪਸੀ ਅਧਾਰ ’ਤੇ ਕੁਝ ਨਵੇਂ ਕੋਰਸ ਸ਼ੁਰੂ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ ਤਾਂ ਜੋ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਵਧੀਆ ਅੰਤਰਰਾਸ਼ਟਰੀ ਅਭਿਆਸਾਂ ਰਾਹੀਂ ਖੇਡ ਵਿਗਿਆਨ ਨੂੰ ਅਪਣਾ ਕੇ ਖੇਡ ਸਿੱਖਿਆ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਖੇਡ ਕੋਚਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਮਾਨ ਨੇ ਦੌਰੇ ’ਤੇ ਆਏ ਵਫਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ।ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਵਾਂ ਨੇ ਆਪਸੀ ਹਿੱਤ ਦੇ ਕਈ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , British Deputy High Commissioner , Caroline Rowett , Chandigarh and London

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD