Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਵਿਧਾਇਕ ਰਜਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ

ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਦਹੀਯਾ

DC Ferozepur, Deputy Commissioner Ferozepur, Ferozepur, Girish Dayalan,Rajneesh Kumar Dahiya, Rajneesh Dahiya,Firozpur,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 06 Apr 2022

ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ ਦਹੀਯਾ ਨੇ ਅੱਜ ਦਾਣਾ ਮੰਡੀ ਤਲਵੰਡੀ ਭਾਈ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ. ਗਿਰੀਸ਼ ਦਿਆਲਨ ਵੀ ਹਾਜ਼ਰ ਸਨ।ਵਿਧਾਇਕ ਰਜਨੀਸ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ. ਗਿਰੀਸ ਦਿਆਲਨ ਨੇ ਦੱਸਿਆ ਕਿ ਮੰਡੀਆ ਵਿੱਚ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ ਹਨ ਜੋ ਖਰੀਦ ਕੇਂਦਰਾਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਪੇਸ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਪਹਿਲਾ ਤੋਂ ਹੀ ਹੱਲ ਕਰ ਲੈਣ ਤਾਂ ਜੋ ਮੌਕੇ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।ਇਸ ਮੌਕੇ ਡੀ.ਐਫ.ਐਸ.ਸੀ. ਵੰਦਨਾ ਕੰਬੋਜ, ਚੇਅਰਮੈਨ ਮਾਰਕਿਟ ਕਮੇਟੀ ਗੁਰਦੀਪ ਸਿੰਘ ਗਿੱਲ, ਸੈਕਟਰੀ ਮਾਰਕਿਟ ਕਮੇਟੀ ਮੀਨਾ ਰਾਣੀ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਹਾਜ਼ਰ ਸਨ। 

 

Tags: DC Ferozepur , Deputy Commissioner Ferozepur , Ferozepur , Girish Dayalan , Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD