Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ-ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

DC Patiala, Deputy Commissioner Patiala, Sakshi Sahni

Web Admin

Web Admin

5 Dariya News

ਪਟਿਆਲਾ , 06 Apr 2022

Last updated on: Apr 06, 2022, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਦੇਰ ਸ਼ਾਮ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਮਿਥੇ ਸਮੇਂ 'ਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਵੱਖ ਵੱਖ ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ ਕੀਤੀ ਜਾਵੇਗੀ। ਜਦੋਂ ਕਿ ਮਾਲ ਸੁਵਿਧਾ ਕੈਂਪ 7 ਅਪ੍ਰੈਲ ਨੂੰ ਪਟਿਆਲਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਾਇਆ ਜਾ ਰਿਹਾ ਹੈ, ਜਿਥੇ ਇੰਤਕਾਲ, ਫ਼ਰਦ ਬਦਰ ਜਾਂ ਮਾਲ ਰਿਕਾਰਡ ਨਾਲ ਸਬੰਧਤ ਕੰਮ ਨਿਪਟਾਏ ਜਾਣਗੇ।

ਮੀਟਿੰਗ ਦੌਰਾਨ ਸਮੁੱਚੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਤੇ ਪ੍ਰਸ਼ਾਸਨਿਕ ਕੰਮਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਬਿਨਾ ਦੇਰੀ ਨਿਪਟਾਏ ਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਆਪਸੀ ਤਾਲਮੇਲ ਨਾਲ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਪੇਂਡੂ ਵਿਕਾਸ ਵਿਭਾਗ ਨਾਲ ਮਿਲਕੇ ਪੰਚਾਇਤੀ ਜ਼ਮੀਨਾਂ ਵਿਚ ਫ਼ਸਲੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ। ਉਹਨਾਂ ਇਹ ਵੀ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਪਾਰਦਰਸ਼ਤਾ ਰੱਖਣ ਲਈ ਵੀਡੀਓ ਗਰਾਫ਼ੀ ਕਰਵਾਈ ਜਾਵੇ। ਉਹਨਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਮੀਖਿਆ ਕਰਦਿਆਂ ਹੁਨਰਮੰਦ ਦੇ ਗੈਰ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਉਤੇ ਵੀ ਜ਼ੋਰ ਦਿਤਾ।

 

Tags: DC Patiala , Deputy Commissioner Patiala , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD