Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pralhad Joshi, R.K.Singh

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 06 Apr 2022

Last updated on: Apr 06, 2022, 00:00 IST

ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ। ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।

ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ  20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ  ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ 'ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ਼ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜ਼ਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸ਼ਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ। ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pralhad Joshi , R.K.Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD