Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ ਕਰਵਾਈ, ਕਿਸਾਨਾਂ ਨਾਲ ਕੀਤੀ ਗੱਲਬਾਤ

ਅਧਿਕਾਰੀਆਂ ਨੂੰ ਜਲੰਧਰ ਦੇ ਸਮੁੱਚੇ 78 ਖਰੀਦ ਕੇਂਦਰਾਂ ’ਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਿਰਦੇਸ਼

Sheetal Angural, Kartarpur, Balkar Singh, AAP, Aam Aadmi Party, Aam Aadmi Party Punjab, AAP Punjab, DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 07 Apr 2022

Last updated on: Apr 07, 2022, 00:00 IST

ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਸਮੁੱਚੇ 78 ਖਰੀਦ ਕੇਂਦਰਾਂ 'ਤੇ 5.91 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਵਿਸ਼ੇਸ਼ ਤਵਜੋਂ ਦੇਣ ਦੇ ਨਾਲ-ਨਾਲ ਜਲੰਧਰ ਵਿੱਚ ਸੁਚਾਰੂ ਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਇਸ ਸਾਲ ਮੁੜ ਅਹਿਤਿਆਤੀ ਉਪਾਅ ਕੀਤੇ ਜਾਣਗੇ, ਜਿਸ ਤਹਿਤ ਆਰਜ਼ੀ ਮੰਡੀ ਯਾਰਡ ਸਥਾਪਤ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ਼-ਸਫ਼ਾਈ, ਛਾਂ, ਤਰਪਾਲਾਂ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਫ਼ਸਲ ਦੀ ਚੁਕਾਈ ਅਤੇ ਅਦਾਇਗੀ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਅਦਾਇਗੀ ਖ਼ਰੀਦ ਦੇ 48 ਘੰਟਿਆਂ ਦੇ ਅੰਦਰ ਅਤੇ ਚੁਕਾਈ 72 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।ਇਸ ਦੌਰਾਨ ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਲਈ। ਜ਼ਿਕਰਯੋਗ ਹੈ ਕਿ ਪਿੰਡ ਹੀਰਾਪੁਰ ਦੇ ਕਿਸਾਨ ਗੁਰਮੇਲ ਸਿੰਘ ਅਤੇ ਅਮਰਜੀਤ ਸਿੰਘ ਵੀਰਵਾਰ ਨੂੰ ਨਵੀਂ ਅਨਾਜ ਮੰਡੀ ਵਿੱਚ 60 ਕੁਇੰਟਲ (30-30 ਕੁਇੰਟਲ) ਕਣਕ ਲੈ ਕੇ ਆਏ ਸਨ, ਜਿਸ ਦੀ ਏਜੰਸੀਆਂ ਵੱਲੋਂ ਮੌਕੇ 'ਤੇ ਹੀ ਖਰੀਦ ਕਰ ਲਈ ਗਈ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਹ ਰਵੱਈਆ ਕਾਇਮ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਵਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਦੱਸਿਆ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਚੁੱਕੇ ਹਨ ਅਤੇ ਸਾਰੇ ਖ਼ਰੀਦ ਕੇਂਦਰਾਂ 'ਤੇ ਲਿਫ਼ਟਿੰਗ ਦਾ ਕੰਮ 72 ਘੰਟਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਰੀਦ ਦਾ ਸਮੁੱਚਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

 

Tags: Sheetal Angural , Kartarpur , Balkar Singh , AAP , Aam Aadmi Party , Aam Aadmi Party Punjab , AAP Punjab , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD