Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ ਐਸ ਪੀ ਸੰਦੀਪ ਗਰਗ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕਰਨ ਦੇ ਦਿੱਤੇ ਆਦੇਸ਼

ਡੀ ਐਸ ਪੀ ਆਪਣੇ ਇਲਾਕਿਆਂ ਵਿਚ ਨਿੱਜੀ ਤੌਰ ਉੱਤੇ ਕਰਨ ਮਾਈਨਿੰਗ ਵਾਲਿਆਂ ਥਾਵਾਂ ਦੀ ਨਿਗਰਾਨੀ

SSP Ropar, Rupnagar, Ropar, SSP Rupnagar, Punjab Police, Police, Dr. Sandeep Garg

Web Admin

Web Admin

5 Dariya News

ਰੂਪਨਗਰ , 07 Apr 2022

Last updated on: Apr 07, 2022, 00:00 IST

ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਜੜੋਂ ਖਤਮ ਕਰਨ ਦੇ ਮੰਤਵ ਨਾਲ ਅੱਜ ਮਿੰਨੀ ਸਕਤਰੇਤ ਦੇ ਕਮੇਟੀ ਰੂਮ ਵਿਚ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਐਸ ਐਸ ਪੀ ਡਾਕਟਰ ਸੰਦੀਪ ਕੁਮਾਰ ਗਰਗ ਨੇ ਡੀ ਐਸ ਪੀਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਨਾਲ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਰਵਾਈ ਕੀਤੀ ਜਾਵੇ ਅਤੇ ਇਸ ਮੁਹਿੰਮ ਤਹਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।ਡਾਕਟਰ ਗਰਗ ਨੇ ਕਿਹਾ ਕਿ ਡੀ ਐਸ ਪੀਜ਼ ਆਪ ਨਿੱਜੀ ਤੌਰ ਤੇ ਮਾਈਨਿੰਗ ਅਤੇ ਡੀ-ਸਿਲਟਿੰਗ ਵਾਲੀਆਂ ਥਾਵਾਂ ‘ਤੇ ਜਾ ਕੇ ਚੈਕਿੰਗ ਕਰਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਜੜੋਂ ਖਤਮ ਕਰਨ ਲਈ ਸਾਰੇ ਵਿਭਾਗਾਂ ਨੂੰ ਸੰਯੁਕਤ ਰੂਪ ਵਿੱਚ ਕੰਮ ਕਰਨਾ ਅਤਿ ਜਰੂਰੀ ਹੈ ਜਿਸ ਲਈ ਇਹ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਤਿਆਰ ਕੀਤੀ ਗਈ ਨੀਤੀ ਤਹਿਤ ਸਬੰਧਤ ਪੁਲਿਸ ਅਧਿਕਾਰੀ ਕੰਮ ਕਰਨ ਅਤੇ ਕਿਸੇ ਵੀ ਪੱਧਰ ਉਤੇ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਨਾ ਹੋਣ ਦੇਣ। ਐਸ ਐਸ ਪੀ ਨੇ ਮੀਟਿੰਗ ਵਿੱਚ ਹਾਜ਼ਰ ਮਾਈਨਿੰਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਲਦ ਮਾਈਨਿੰਗ ਅਤੇ ਡੀ-ਸਿਲਟਿੰਗ ਵਾਲਿਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਜਿਸਦੀ ਜਾਣਕਾਰੀ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਮਾਈਨਿੰਗ ਕਰਨ ਦੀ ਪ੍ਰਕਿਰਿਆ ਦੇ ਨਿਰਧਾਰਿਤ ਸਮੇਂ ਦੌਰਾਨ ਹੀ ਮਾਈਨਿੰਗ ਕੀਤੀ ਜਾਵੇ ਅਤੇ ਇਸੇ ਤਰ੍ਹਾਂ ਹੀ ਡੀ-ਸਿਲਟਿੰਗ ਕਰਨ ਸਮੇਂ ਵੀ ਇਸ ਦਾ ਧਿਆਨ ਰੱਖਿਆ ਜਾਵੇ। ਜੇਕਰ ਨਿਰਧਾਰਿਤ ਸਮੇਂ ਦੀ ਕੋਈ ਉਲੰਘਣਾ ਕਰਦਾ ਪਾਇਆ ਜਾਂਦਾ ਤਾਂ ਪੁਲਿਸ ਵਿਭਾਗ ਉਸ ਖਿਲਾਫ ਮੌਕੇ ਉੱਤੇ ਕਾਰਵਾਈ ਕਰੇਗੀ ਅਤੇ ਮਸ਼ੀਨਿਰੀ ਨੁੰਜਬਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰੂਪਨਗਰ ਪੁਲਸ ਦੀ ਸਖਤੀ ਨਾਲ ਕਾਫੀ ਹੱਦ ਤੱਕ ਨਜ਼ਾਇਜ਼ ਮਾਈਨਿੰਗ ਰੁਕੀ ਹੈ ਪਰ ਇਸ ਨੂੰ ਮੁਕੰਮਲ ਤੌਰ ਉੱਤੇ ਰੋਕਣ ਲਈ ਨਿਸ਼ਾਨਦੇਹੀ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਈਨਿੰਗ ਵਿਭਾਗ ਦੇ ਐਸ.ਡੀ.ਓਜ਼ ਦੀ ਜ਼ਿੰਮੇਵਾਰੀ ਹੈ ਕਿ ਉਹ ਸਬੰਧਿਤ ਐਸ.ਡੀ.ਐਮ ਅਤੇ ਡੀ.ਐਸ.ਪੀ. ਨੂੰ ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਪਤਾ ਲੱਗ ਸਕੇ ਗੈਰ ਕਾਨੂੰਨੀ ਮਾਈਨਿੰਗ ਕਿੱਥੇ ਹੋ ਰਹੀ ਹੈ। ਡਾਕਟਰ ਗਰਗ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਸੇ ਸਮੇਂ ਵੀ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਖਿਲਾਫ ਬਿਨਾਂ ਦੇਰੀ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਫਸਰ ਵੱਲੋਂ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਤਾਂ ਉਸ ਖਿਲਾਫ ਬਣਦੀ ਵਿਭਾਗੀ ਕੀਤੀ ਜਾਵੇਗੀ ਜਿਸ ਲਈ ਸਾਰੇ ਪੁਲਿਸ ਅਫਸਰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਓਵਰ ਲੋਡਿੰਗ ਵਾਲੇ ਵਾਹਨਾਂ ਉੱਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਇਸ ਮੁਹਿੰਮ ਤਹਿਤ ਸਭ ਨੂੰ ਇਕ ਨਜ਼ਰ ਨਾਲ ਹੀ ਦੇਖਿਆ ਜਾਵੇ ਤਾਂ ਜੋ ਪਾਰਦਰਸ਼ਿਤਾ ਢੰਗ ਨਾਲ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਯਕੀਨੀ ਕੀਤਾ ਜਾ ਸਕੇ ਜੋ ਸਾਡਾ ਸਾਰਿਆਂ ਟੀਚਾ ਹੈ।

 

Tags: SSP Ropar , Rupnagar , Ropar , SSP Rupnagar , Punjab Police , Police , Dr. Sandeep Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD