Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ “ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗਜਨ ਵੀ ਕੇਅਰ” ਦਾ ਕੀਤਾ ਉਦਘਾਟਨ

ਇਸ ਪ੍ਰੋਗਰਾਮ ਵਿੱਚ 3 ਜ਼ਿਲ੍ਹਿਆਂ ਤੋਂ ਇੱਕ ਹਜ਼ਾਰ ਦੇ ਕਰੀਬ ਸਪੈਸ਼ਲ ਬੱਚਿਆਂ ਵੱਲੋਂ ਭਾਗ ਲਿਆ ਗਿਆ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 07 Apr 2022

Last updated on: Apr 07, 2022, 00:00 IST

ਅੱਜ ਜ਼ਿਲ੍ਹਾ ਸਪੈਸ਼ਲ ਉਲੰਪਿਕਸ ਐਸੋਸੀਏਸ਼ਨ ਲੁਧਿਆਣਾ ਵੱਲੋਂ 75ਵਾਂ ਆਜ਼ਾਦੀ ਕਾ ਮਹਾਉਤਸਵ ਅਧੀਨ “ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗਜਨ ਵੀ ਕੇਅਰ” ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ ਇਸ ਮੌਕੇ ਪੈਟਰਿਕ ਹੈਬਰਟ, ਕਾਊਂਸਲ ਜਨਰਲ ਆਫ ਕੈਨੇਡਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਹ ਭਾਰਤ ਸਰਕਾਰ ਦੇ ਮਹਾਨ ਉਪਰਾਲੇ ਸਦਕਾ ਸਪੈਸ਼ਲ ਓਲੰਪਿਕ ਭਾਰਤ ਵਲੋ ਦੇਸ ਭਰ ਵਿੱਚ ''ਆਜ਼ਾਦੀ ਕਾ ਮਹਾਉਤਸਵ'' ਦਾ ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗ ਵੀ ਕੇਅਰ (National health Fest For The Divyangjan We Care) ਕਰਵਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਦੇਸ ਭਰ ਵਿੱਚ 75 ਸਹਿਰਾਂ ਵਿੱਚ ਬਣੇ 75 ਸਪੋਰਟਸ ਸੈਂਟਰ ਵਿਚੋ 75000 ਤੋ ਵੱਧ ਸਪੈਸ਼ਲ ਕੈਟਾਗਰੀ ਅਥਲੀਟ ਅਤੇ 75000 ਮੈਡੀਕਲ ਪ੍ਰੋਫੈਸ਼ਨਲ ਨੇ ਹਿੱਸਾ ਲਿਆ  ਇਸ ਦਾ ਮੁੱਖ ਉਦੇਸ਼ ਕਰੋਨਾ ਦੀ ਮਹਾਂਮਾਰੀ ਤੋਂ ਬਾਅਦ ਦਿਵਿਆਂਗ ਵਿਦਿਆਰਥੀਆਂ ਨੂੰ ਮੁੜ ਤੋਂ ਖੇਡਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਵੱਜੋ ਇਕ ਕੰਪੈਨ ਦੇ ਤੌਰ ਤੇ ਮਨਾਇਆ ਗਿਆ।ਇਸ ਉਤਸਵ ਦੀ ਸ਼ਾਨ ਦਿਵਆਗ ਵਿਦਿਆਰਥੀਆਂ ਨੇ ਮੈਰਾਥਨ ਵਿੱਚ ਭਾਗ ਲੈ ਕੇ ਅਤੇ ਚੀਫ ਗੈਸਟ ਆਫ ਆਨਰ ਪੇਸ਼ ਕੀਤਾ। 

ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਰਿਆੜ, ਕਰਨਲ ਕਰਮਿੰਦਰ ਸਿੰਘ, ਸ਼੍ਰੀ ਅਮਿਤ ਥਾਪਰ, ਸ਼੍ਰੀ ਵਿਨੈ ਬੁੱਧੀਰਾਜਾ ਅਤੇ ਡਾ. ਅਰੁਨਾ ਅਭੈਅ ਓਸਵਾਲ, ਸ਼੍ਰੀ ਨਰੈਸ ਅਗਰਵਾਲ, ਸ਼੍ਰੀ ਅਨਿਲ ਵਾਤਿਸ਼ ਅਤੇ ਪਰਤੋਸ਼ ਗਰਗ ਵੀ ਹਾਜਰ ਹੋਏ।ਇਨ੍ਹਾਂ ਸਪੈਸ਼ਲ ਗੈਸਟ ਵੱਲੋਂ ਦਿਵਿਆਂਗ ਵਿਦਿਆਰਥੀਆਂ ਲਈ ਟੀ-ਸ਼ਰਟ, ਆਈ ਕਾਰਡ, ਭੋਜਨ,  ਪਾਣੀ, ਟਰਾਈਸਾਈਕਲ ਅਤੇ ਟਰਾਂਸਪੋਰੇਸ਼ਨ ਦਾ ਪ੍ਰਬੰਧ ਕੀਤਾ ਗਿਆ। ਸਪੈਸ਼ਲ ਓਲੰਪਿਕ ਭਾਰਤ ਪੰਜਾਬ ਦੀ ਪ੍ਰਬੰਧਕੀ ਟੀਮ ਵਿਚ ਸ਼ਾਮਲ ਪ੍ਰਧਾਨ ਸ੍ਰ. ਸੁਰਿੰਦਰ ਸਿੰਘ, ਸ਼੍ਰੀ ਅਮਿਲ ਗੋਇਲ, ਸ਼੍ਰੀ ਅਸ਼ੋਕ ਅਰੋੜਾ ਅਤੇ ਕਰਨਲ ਕਰਮਿੰਦਰ ਸਿੰਘ ਨੇ ਇਸ ਉਤਸਵ ਵਿੱਚ ਲੋੜੀਂਦੀ ਹਰ ਚੀਜ਼ ਦਾ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਜਸਵਿੰਦਰ ਕੌਰ ਲੁਧਿਆਣਾ ਵੱਲੋ ਪ੍ਰਿੰਸੀਪਲ ਤਕਸੀਨ ਅਖ਼ਤਰ ਅਤੇ ਪ੍ਰਿੰਸੀਪਲ ਵਿਸ਼ਵਾਕੀਰਤ ਕੌਰ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ 19 ਬਲਾਕਾਂ ਵਿਚੋ ਲਗਪਗ 870 ਦਿਵਿਆਂਗ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਨਵਾਂਸ਼ਹਿਰ ਤੋਂ 85 ਅਤੇ ਫਤਹਿਗਡ਼੍ਹ ਸਾਹਿਬ ਤੋਂ 90 ਵਿਦਿਆਰਥੀਆਂ ਨੇ ਭਾਗ ਲਿਆ। ਡੀ.ਐਸ.ਈ. ਪ੍ਰਦੀਪ ਰਾਏ ਅਤੇ 19 ਬਲਾਕ ਦੇ ਆਈਈਆਰਈ/ਆਈਈਵੀ ਨੇ ਇਸ ਉਤਸਵ ਦੇ ਸੰਬੰਧ ਵਿੱਚ ਰਜਿਸਟ੍ਰੇਸ਼ਨ, ਟਰਾਂਸਪੋਰਟ ਅਤੇ ਰਿਫਰੈਸ਼ਮੈਂਟ ਵੰਡਣ ਵਿਚ ਬੜੀ ਤਨਦੇਹੀ ਨਾਲ ਭੂਮਿਕਾ ਨਿਭਾਈ। ਲੁਧਿਆਣਾ ਜ਼ਿਲ੍ਹੇ ਦੀਆਂ ਐਨ.ਜੀ.ਓਜ਼ ਅਤੇ ਉਦਯੋਗਪਤੀਆਂ ਨੇ ਇਸ ਉਤਸਵ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਵਿਦਿਆਰਥੀਆਂ ਲਈ ਭੋਜਨ, ਪਾਣੀ, ਦੁੱਧ ਆਦਿ ਦਾ ਪ੍ਰਬੰਧ ਕੀਤਾ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD