Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ ਪ੍ਰਾਜੈਕਟ ਮੰਨਜੂਰ ਕਰਨ ਦੀ ਕੀਤੀ ਅਪੀਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nitin Gadkari

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 07 Apr 2022

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ ਪ੍ਰਾਜੈਕਟਾਂ ਨੂੰ ਜਲਦੀ ਮੰਨਜੂਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਹਾਈਵੇਜ ਬਾਰੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਗਈ ਅਤੇ ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਖਾਕਾ ਪੇਸ਼ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਦੌਰਾਨ ਸੂਬੇ ਦੀਆਂ 9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ ਕੀਤੀ ਜਿਨਾਂ ਵਿਚ ਬੰਗਾ-ਗੜਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਸੜਕ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਸੜਕ ਸ਼ਾਮਲ ਹਨ। ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਕਿਸਾਨਾਂ ਲਈ ਸੁਖਾਲੀ ਪਹੁੰਚ ਦੀ ਸਹੂਲਤ ਲਈ ਸੂਬੇ ਦੇ ਕੈਬਨਿਟ ਮੰਤਰੀ ਵੱਲੋਂ ਸ੍ਰੀ ਗਡਕਰੀ ਨੂੰ ਪੰਜਾਬ ਦੇ ਨਵੇਂ ਪ੍ਰਸਤਾਵਤ ਐਕਪ੍ਰੈਸਵੇਜ ਦੇ ਨਾਲ-ਨਾਲ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਦੀ ਵੀ ਅਪੀਲ ਕੀਤੀ ਗਈ।

ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਮੌਜੂਦ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਦੇ ਸਲਾਨਾ ਫੰਡ ਨੂੰ ਵਧਾ ਕੇ 300 ਕਰੋੜ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਉਨਾਂ ਅੱਗੇ ਜਾਣਕਾਰੀ ਦਿੱਤੀ ਸੂਬਾ ਸਰਕਾਰ ਸਾਲ 2022-23 ਲਈ 3300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਸ਼ੁਮਾਰ ਵਾਲਾ ਸਲਾਨਾ ਐਕਸ਼ਨ ਪਲਾਨ ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ ਮੰਤਰਾਲੇ ਨੂੰ ਮੰਨਜੂਰੀ ਲਈ ਦਾਖਲ ਕਰਨ ਜਾ ਰਹੀ ਹੈ। ਇਨਾਂ ਪ੍ਰਾਜੈਕਟਾਂ ਵਿਚ ਸ਼ਹਿਰਾਂ ਜਿਵੇਂ ਕਪੂਰਥਲਾ, ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ ਲਈ ਬਾਈਪਾਸ, ਸੂਬੇ ਅੰਦਰ ਘੱਟ ਚੌੜੀਆਂ ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਤੋਂ ਇਲਾਵਾ ਨਵੇਂ ਵੱਧ ਉਚਾਈ ਵਾਲੇ ਪੁੱਲਾਂ (ਐਚ.ਐਲ.ਬੀ.)ਅਤੇ ਰੇਲਵੇ ਉਪਰਲੇ ਪੁਲ (ਆਰ.ਓ.ਬੀ.)  ਸ਼ਾਮਲ ਹਨ। ਮੀਟਿੰਗ ਵਿਚ ਮੈਂਬਰ (ਪ੍ਰਾਜੈਕਟ) ਕੌਮੀ ਮਾਰਗ ਅਥਾਰਟੀ, ਭਾਰਤ ਸ੍ਰੀ ਮਨੋਜ ਕੁਮਾਰ, ਮੁੱਖ ਇੰਜਨੀਅਰ ਕੌਮੀ ਮਾਰਗ, ਪੰਜਾਬ ਸ੍ਰੀ ਐਨ.ਆਰ.ਗੋਇਲ ਤੋਂ ਇਲਾਵਾ ਕੇਂਦਰੀ ਸੜਕ ਤੇ ਹਾਈਵੇਜ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਅਧਿਕਾਰੀ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD