Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭਗਵੰਤ ਮਾਨ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਖਿਲਾਫ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ

ਅਧਿਕਾਰੀਆਂ ਨੂੰ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਕੀਤੀ ਹਦਾਇਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 07 Apr 2022

Last updated on: Apr 07, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸਨਰਾਂ (ਸੀਪੀਜ) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਨਿੱਜੀ ਤੌਰ ’ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ।ਸੂਬੇ ਦੇ ਸਾਰੇ ਸੀਪੀਜ ਅਤੇ ਐਸਐਸਪੀਜ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਊਮੀਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ ਹੈ।ਪੁਲਿਸ ਬਲ ਵਿੱਚ ਭਰੋਸਾ ਜਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਬਲ ਸੂਬੇ ’ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।ਇਸ ਪੱਤਰ ਵਿਚ 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦਿਆਂ, ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ, ਭਿ੍ਰਸਟਾਚਾਰ ਦੇ ਖਾਤਮੇ ਅਤੇ ਪੁਲਿਸ ਬਲਾਂ ਲਈ ਭਲਾਈ ਦੇ ਉਪਰਾਲਿਆਂ ਤੋਂ ਇਲਾਵਾ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਸਬੰਧੀ ਆਪਣੀ ਸਰਕਾਰ ਦੀ ਮੁੱਖ ਤਰਜੀਹ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਉਨਾਂ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਵੀ ਐਲਾਨ ਕੀਤਾ।

ਭਗਵੰਤ ਮਾਨ ਨੇ ਇਹ ਵੀ ਸਪੱਸਟ ਕੀਤਾ ਕਿ ਏਜੀਟੀਐਫ ਦੇ ਗਠਨ ਨਾਲ ਕਿਸੇ ਵੀ ਤਰਾਂ ਪੁਲਿਸ ਕਮਿਸਨਰੇਟ ਅਤੇ ਜਿਲਿਆਂ ਦੇ ਪੁਲਿਸ ਮੁਖੀਆਂ ਦੀ ਜਿੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਹੋਵੇਗੀ, ਕਿਉਂਕਿ ਦੋਵੇਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਨਿੱਜੀ ਤੌਰ ’ਤੇ ਜਿੰਮੇਵਾਰ ਹੋਣਗੇ ਕਿਉਂਕਿ ਉਹ ਕਾਨੂੰਨ ਅਧੀਨ ਜਵਾਬਦੇਹ ਹਨ।ਜਦੋਂ ਕਿ ਏਜੀਟੀਐਫ ਖੁਫੀਆ-ਅਧਾਰਤ ਕਾਰਵਾਈਆਂ ’ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਕਮਿਸ਼ਨਰ ਅਤੇ ਐਸਐਸਪੀਐਸ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਸਬੰਧੀ ਅੰਕੜਿਆਂ ਦਾ ਵਿਸਲੇਸਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਕਰਕੇ ਇਹਨਾਂ ਵਿਰੁੱਧ ਵੱਡੀ ਜੰਗ ਵਿੱਢਣਗੇ।

ਕਾਨੂੰਨ ਅਤੇ ਵਿਵਸਥਾ ਨੂੰ ਮਜਬੂਤ ਕਰਨ ਲਈ ਕਈ ਪ੍ਰਸਾਸਕੀ, ਥੋੜੇ ਸਮੇਂ ਲਈ ਅਤੇ ਦੰਡਕਾਰੀ ਉਪਾਅ ਕੀਤੇ ਆਰੰਭ

ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਏਡੀਜੀਪੀ ਸਪੈਸ਼ਲ ਕ੍ਰਾਈਮ ਅਤੇ ਇਕਨਾਮਿਕ ਕ੍ਰਾਈਮ ਵਿੰਗ ਪ੍ਰਮੋਦ ਬਾਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ, ਏਆਈਜੀ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂੂ) ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਏਜੀਟੀਐਫ ਅਤੇ ਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਏਜੀਟੀਐਫ ਤਾਇਨਾਤ ਕਰਕੇ ਅਤੇ ਡੀਐਸਪੀ ਖਰੜ ਬਿਕਰਮਜੀਤ ਸਿੰਘ ਬਰਾੜ ਨੂੰ ਡੀਐਸਪੀ ਏਜੀਟੀਐਫ ਦਾ ਵਾਧੂ ਚਾਰਜ ਦੇ ਕੇ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਪ੍ਰਸਾਸਨਿਕ ਕਦਮ ਚੁੱਕੇ ਗਏ ਹਨ।ਇਸ ਤੋਂ ਇਲਾਵਾ, ਏਜੀਟੀਐਫ ਦੇ ਕੰਮਕਾਜ ਲਈ ਸਟੈਂਡਿੰਗ ਆਰਡਰ (ਐਸਓ) ਥੋੜੇ ਸਮੇਂ ਦੇ ਉਪਾਵਾਂ ਵਜੋਂ ਇਸਦੀ ਭੂਮਿਕਾ, ਕਾਰਜਾਂ ਅਤੇ ਜਿੰਮੇਵਾਰੀਆਂ ਨੂੰ ਨਿਰਧਾਰਤ ਕਰਦਾ ਹੈ। ਦੰਡਕਾਰੀ ਉਪਾਵਾਂ ਸਬੰਧੀ, ਪੁਲਿਸ ਵਿਭਾਗ ਨੇ 18/19 ਕਤਲ ਵਾਰਦਾਤਾਂ ਦੇ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਜੋ ਹਾਲ ਹੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਏ ਕਤਲਾਂ ਦੀ ਜਾਂਚ ਵਿੱਚ ਕੁਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਦੀ ਪਛਾਣ ਅਤੇ ਮੁਅੱਤਲ ਕਰਨ ਦਾ ਕੰਮ ਏਜੀਟੀਐਫ ਟੀਮ ਨੂੰ ਸੌਂਪਿਆ ਗਿਆ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD