Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਇਕ ਸਿੱਧੂ ਨੇ ਸਾਥੀਆਂ ਸਮੇਤ ਮਾਰਕੀਟਾਂ 'ਚ ਜਾ ਕੇ ਵੋਟਾਂ ਮੰਗੀਆਂ

ਵਿਧਾਇਕ ਬਲਬੀਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਮਾਰਕੀਟਾਂ ਵਿਚ ਜਾ ਕੇ ਦੁਕਾਨਦਾਰਾਂ ਕੋਲੋਂ ਵੋਟਾਂ ਦੀ ਮੰਗ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 09 Apr 2014

Last updated on: Apr 09, 2014, 00:00 IST

ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੇ ਸਾਥੀਆਂ ਸਮੇਤ ਹਲਕੇ ਅੰਦਰ ਸ੍ਰੀਮਤੀ ਅੰਬਿਕਾ ਸੋਨੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ਿਖਰਾਂ 'ਤੇ ਪਹੁੰਚਾਇਆ ਹੋਇਆ ਹੈ। ਅੱਜ ਸ੍ਰ. ਸਿੱਧੂ ਨੇ ਫੇਜ਼ 7, ਫੇਜ਼ 3ਬੀ2, ਫੇਜ਼ 5 ਦੀਆਂ ਮਾਰਕੀਟਾਂ ਵਿਚ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਪੰਜਾਬ ਦੀ ਬਿਹਤਰੀ ਤੇ ਤਰੱਕੀ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਚੰਦੂਮਾਜਰਾ ਦੇ ਪੱਲੇ ਹਾਰਾਂ ਅਤੇ ਪਾਰਟੀਆਂ ਬਦਲਣ ਤੋਂ ਬਿਨਾਂ ਹੋਰ ਕੁੱਝ ਵੀ ਨਹੀਂ ਹੈ, ਜਦਕਿ ਸ੍ਰੀਮਤੀ ਸੋਨੀ ਨੇ ਕੇਂਦਰ ਸਰਕਾਰ ਵਿਚ ਵਜ਼ੀਰ ਰਹਿੰਦੇ ਹੋਏ ਪੰਜਾਬ ਦੇ ਵਿਕਾਸ ਵਾਸਤੇ ਸੈਂਕੜੇ ਕਰੋੜ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਸਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਦੀ ਭਲਾਈ ਵਾਸਤੇ ਇਕੱਲੇ ਮੋਹਾਲੀ ਜ਼ਿਲੇ ਅੰਦਰ ਹੀ 115 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਕਿ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ ਜਾ ਸਕੇ। ਇਸ ਮੌਕੇ ਦੁਕਾਨਦਾਰਾਂ ਵਲੋਂ ਕਾਂਗਰਸੀ ਆਗੂਆਂ ਦਾ ਮਾਰਕੀਟਾਂ ਵਿਚ ਪਹੁੰਚਣ 'ਤੇ ਜ਼ੋਰਦਾਰ ਸੁਆਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਇਕ ਇਕ ਵੋਟ ਸ੍ਰੀਮਤੀ ਸੋਨੀ ਦੇ ਖਾਤੇ ਵਿਚ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਦਿੱਲੀ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨ ਲਈ ਭੇਜਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਾ. ਰਾਮ ਸਰੂਪ ਜੋਸ਼ੀ, ਦਲਬੀਰ ਸਿੰਘ ਰਿਟਾ. ਕਾਨੂੰਨਗੋ, ਬਲਜੀਤ ਸਿੰਘ ਗਰੇਵਾਲ, ਆਈ.ਡੀ. ਸਿੰਘ, ਜਗੀਰ ਸਿੰਘ ਲਾਲੀਆ, ਜਰਨੈਲ ਸਿੰਘ, ਗਗਨ ਧਾਲੀਵਾਲ, ਸੁਖਦੇਵ ਸਿੰਘ, ਮਾ. ਗੁਰਸੇਵਕ ਸਿੰਘ, ਸ਼ਾਮ ਲਾਲ ਸ਼ਰਮਾ, ਇੰਦਰਜੀਤ ਸਿੰਘ ਖੋਖਰ, ਬਲਦੇਵ ਕ੍ਰਿਸ਼ਨ ਵਸ਼ਿਸ਼ਟ, ਰਮੇਸ਼ ਗੋਇਲ, ਜੀ.ਐੱਸ. ਮਾਨ, ਚੌ. ਹਰੀਪਾਲ, ਐੱਚ.ਐੱਸ. ਢਿੱਲੋਂ, ਸਾਧੂ ਸਿੰਘ, ਜੀ.ਐੱਸ. ਰਿਆੜ, ਨਵਦੀਪ ਤੋਕੀ, ਚਰਨਜੀਤ ਸਿੰਘ ਗਿੱਲ, ਗੁਰਬਖਸ਼ ਸਿੰਘ ਆਦਿ ਵੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD