Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਵੱਲੋਂ ਅੰਨਦਾਨਾ, ਮੂਨਕ ਸਮੇਤ ਹੋਰ ਅਨਾਜ ਮੰਡੀਆਂ ਦਾ ਅਚਨਚੇਤ ਨਿਰੀਖਣ

ਸਾਫ਼ ਸਫ਼ਾਈ, ਸ਼ੈਲਟਰ ਸਮੇਤ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ, ਖਰੀਦ ਪ੍ਰਬੰਧਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ

DC Sangrur, Deputy Commissioner Sangrur, Jitendra Jorwal, Sangrur

5 Dariya News

5 Dariya News

5 Dariya News

ਮੂਨਕ/ਸੰਗਰੂਰ , 08 Apr 2022

Last updated on: Apr 08, 2022, 00:00 IST

ਡਿਪਟੀ ਕਮਿਸ਼ਨਰ  ਜਤਿੰਦਰ ਜੋਰਵਾਲ ਨੇ ਅੱਜ ਆਪਣੇ ਮੂਨਕ ਦੌਰੇ ਦੌਰਾਨ ਅਨਾਜ ਮੰਡੀਆਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਜਿਵੇਂ ਪੀਣ ਲਈ ਸਾਫ਼ ਪਾਣੀ, ਸਾਫ ਸਫਾਈ ਵਿਵਸਥਾ, ਸ਼ੈਲਟਰ, ਬਿਜਲੀ, ਪਖਾਨੇ ਸੁਵਿਧਾ ਆਦਿ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੇ ਨਾਲ ਖਰੀਦ ਕਾਰਜਾਂ ਨਾਲ ਸਬੰਧਤ ਹਰੇਕ ਵਰਗ ਦੀਆਂ ਸੁਵਿਧਾਵਾਂ ਨੂੰ ਤਰਜੀਹੀ ਆਧਾਰ ਉੱਤੇ ਯਕੀਨੀ ਬਣਾਇਆ ਜਾਵੇ। ਸ੍ਰੀ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੁਚਾਰੂ ਖਰੀਦ ਪ੍ਰਕ੍ਰਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਗੰਭੀਰ ਹੈ ਅਤੇ ਅਧਿਕਾਰੀ ਜਾਂ ਕਰਮਚਾਰੀ ਦੇ ਪੱਧਰ ਦੀ ਕਿਸੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ਉਤੇ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀਆਂ ਕਮੀਆਂ ਸਾਹਮਣੇ ਆਉਣ ਉੱਤੇ ਤੁਰੰਤ ਕਮੀ ਨੂੰ ਦੂਰ ਕਰਨ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ।ਅੰਨਦਾਨਾ ਅਤੇ ਮੂਨਕ ਵਿਚ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਉਥੇ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਫਸਲ ਹੀ ਲਿਆਉਣ ਦੀ ਅਪੀਲ ਕੀਤੀ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੂਨਕ ਨਵਰੀਤ ਕੌਰ ਸੇਖੋਂ ਵੀ ਉਨ੍ਹਾਂ ਦੇ ਨਾਲ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD