Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਾਲੀਆਂ ਨੂੰ ਲੋਕਾਂ ਦੇ ਦੁੱਖ ਤਕਲੀਫਾਂ ਦੀ ਕੋਈ ਪ੍ਰਵਾਹ ਨਹੀਂ : ਸਿੱਧੂ

ਚੰਦੂਮਾਜਰਾ ਲਈ ਆਪਣੀ ਜ਼ਮਾਨਤ ਬਚਾਉਣੀ ਵੀ ਔਖੀ : ਸੋਨੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 09 Apr 2014

Last updated on: Apr 09, 2014, 00:00 IST

ਵਿਧਾਇਕ ਬਲਬੀਰ ਸਿੰਘ ਸਿੱਧੂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਅਕਾਲੀ ਸਰਕਾਰ ਨੂੰ ਸੂਬੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੀ ਕੋਈ ਪ੍ਰਵਾਹ ਨਹੀਂ। ਜੇਕਰ ਪੰਜਾਬ ਸਰਕਾਰ ਵਿਚ ਲੋਕਾਂ ਪ੍ਰਤੀ ਥੋੜੀ ਜਿੰਨੀ ਵੀ ਹਮਦਰਦੀ ਹੁੰਦੀ ਤਾਂ ਸ਼ਹਿਰੀ ਲੋਕਾਂ 'ਤੇ ਪਾਏ ਪ੍ਰਾਪਰਟੀ ਟੈਕਸ ਦੇ ਬੋਝ ਨੂੰ ਕਦੋਂ ਦਾ ਖਤਮ ਕਰ ਦਿੰਦੀ। ਵਿਧਾਇਕ ਸ੍ਰ. ਸਿੱਧੂ ਅੱਜ ਪਿੰਡ ਸ਼ਾਹੀਮਾਜਰਾ ਵਿਖੇ ਸ੍ਰੀਮਤੀ ਅੰਬਿਕਾ ਸੋਨੀ ਦੇ ਹੱਕ ਵਿਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ੍ਰੀਮਤੀ ਸੋਨੀ ਦੇ ਸਪੁੱਤਰ ਅਨੂਪ ਸੋਨੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਤਾਂ ਪਿਛਲੇ ਵਿਧਾਨ ਸਭਾ ਸੈਸ਼ਨ ਵਿਚ ਬਿੱਲ ਲਿਆ ਕੇ ਪ੍ਰਾਪਰਟੀ ਟੈਕਸ ਨੂੰ ਖਤਮ ਕਰ ਸਕਦੀ ਸੀ, ਜਿਸ ਵਾਸਤੇ ਕਾਂਗਰਸ ਪਾਰਟੀ ਵਲੋਂ ਸਰਕਾਰ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ ਹੋਇਆ ਸੀ। ਪਰ ਅਕਾਲੀਆਂ ਨੇ ਅਜਿਹਾ ਨਾ ਕਰਕੇ ਆਪਣੇ ਲੋਕ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸ੍ਰੀ ਅਨੂਪ ਸੋਨੀ ਨੇ ਕਿਹਾ ਕਿ ਲੋਕਾਂ ਵਲੋਂ ਸ੍ਰੀਮਤੀ ਸੋਨੀ ਦੀ ਚੋਣ ਮੁਹਿੰਮ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਉਤਸ਼ਾਹ ਨੂੰ ਵੇਖ ਕੇ ਅਜਿਹਾ ਲਗ ਰਿਹਾ ਹੈ ਕਿ ਚੰਦੂ ਮਾਜਰਾ ਨੂੰ ਆਪਣੀ ਜਮਾਨਤ ਵੀ ਬਚਾਉਣੀ ਔਖੀ ਹੋ ਜਾਵੇਗੀ। ਲੋਕੀ ਆਪ ਮੁਹਾਰੇ ਕਾਂਗਰਸ ਪਾਰਟੀ ਦੀਆਂ ਚੋਣ ਮੀਟਿੰਗਾਂ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜ਼ਿਲਾ ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੋਗਿੰਦਰ ਸਿੰਘ ਜੋਗੀ, ਚੌ. ਹਰੀਪਾਲ ਚੋਲਟਾ ਕਲਾਂ, ਰਾਮ ਕੁਮਾਰ, ਨਸੀਬ ਚੰਦ ਸ਼ਰਮਾ, ਗੁਲਫਾਮ ਅਲੀ, ਬਾਬੂ ਖਾਨ, ਪੰਡਿਤ ਰਾਮ ਕੁਮਾਰ ਸ਼ਰਮਾ, ਪੀ.ਪੀ. ਯਾਦਵ, ਦਲੀਪ ਸਿੰਘ, ਬੀ.ਸੀ. ਪ੍ਰੇਮੀ, ਕ੍ਰਿਸ਼ਨ ਕੁਮਾਰ, ਮੇਜਰ ਸਿੰਘ ਮਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD