Saturday, 18 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ

 

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਡੀਆਂ 'ਚ ਕਣਕ ਦੀ ਆਮਦ ਦੇ 24 ਘੰਟਿਆਂ 'ਚ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਡੇਰਾਬੱਸੀ/ਲਾਲੜੂ , 08 Apr 2022

ਡਿਪਟੀ ਕਮਿਸ਼ਨਰ ਐਸ ਏ ਐਸ ਨਗਰ  ਅਮਿਤ ਤਲਵਾੜ ਨੇ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ 24 ਘੰਟਿਆਂ 'ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਕਣਕ ਦੀ ਨਮੀ ਨੂੰ ਘੱਟ ਕਰਨ ਲਈ ਪੱਖਿਆਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਤੁਰੰਤ ਖਰੀਦਣ ਦੇ ਆਦੇਸ਼ ਦਿੰਦਿਆ ਕਿਹਾ ਕਿ ਮੰਡੀ ਵਿੱਚ ਆਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋ ਨਾਲ ਜੇ ਫਾਰਮ ਆਨ ਲਾਈਨ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਖਰੀਦ ਤੋਂ ਪਹਿਲਾਂ ਮੰਡੀ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ ।ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ।ਅਮਿਤ ਤਲਵਾੜ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।ਇਸ ਮੌਕੇ ਡੀ.ਐਫ.ਐਸ.ਸੀ. ਮੁਹਾਲੀ ਡਾ. ਕਿੰਮੀ ਵਨੀਤ ਕੌਰ ਸੇਠੀ ਸਮੇਤ ਖੁਰਾਕ ਸਪਲਾਈ ਵਿਭਾਗ ਅਤੇ ਮੰਡੀ ਬੋਰਡ ਦੇ ਫੀਲਡ ਸਟਾਫ਼ ਤੋਂ ਤੋਂ ਇਲਾਵਾ ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD