Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਅੱਜ ਡਾਈਂਗ ਉਦਯੋਗ ਨਾਲ ਮੀਟਿੰਗ

ਮੀਟਿੰਗ ਦੌਰਾਨ ਸਮੱਸਿਆਵਾਂ ਸੁਣੀਆਂ, ਹੱਲ ਕਰਨ ਦਾ ਵੀ ਦਿੱਤਾ ਭਰੋਸਾ

Daljit Singh Grewal, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 08 Apr 2022

Last updated on: Apr 08, 2022, 00:00 IST

ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ  ਦਲਜੀਤ ਸਿੰਘ ਗਰੇਵਾਲ ਵੱਲੋਂ ਅੱਜ ਇੱਕ ਸਥਾਨਕ ਹੋਟਲ ਵਿੱਚ ਡਾਈਂਗ ਉਦਯੋਗ ਨਾਲ ਸਬੰਧਤ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਵਿਧਾਇਕ ਗਰੇਵਾਲ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਉਦਯੋਗਪਤੀਆਂ ਵੱਲੋਂ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੂੰ ਡਾਈਂਗ ਉਦਯੋਗ ਨਾਲ ਸਬੰਧਤ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਉਨ੍ਹਾਂ ਦੇ ਇਲਾਕੇ ਵਿੱਚ ਪੁਲਿਸ ਵਿਭਾਗ ਦੇ ਪੀ.ਸੀ.ਆਰ. ਦਸਤੇ ਦੀ ਗਸ਼ਤ ਵਧਾਈ ਜਾਵੇ ਅਤੇ ਗਲੀਆਂ ਵਿੱਚ ਲਾਈਟਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਯੂਨਿਟਾਂ ਵਿੱਚ ਦਿਨ-ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਚੱਲਦਾ ਹੈ ਅਤੇ ਅਕਸਰ ਰਾਤ ਦੀ ਡਿਊਟੀ ਵੇਲੇ ਘਰ ਪਰਤਦੇ ਉਨ੍ਹਾਂ ਦੇ ਪ੍ਰਵਾਸੀ ਕਾਮਿਆਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਜਾਂਦੀਆਂ ਹਨ।ਉਨ੍ਹਾਂ ਵਿਧਾਇਕ ਗਰੇਵਾਲ ਨੂੰ ਜਾਣੂੰ ਕਰਵਾਇਆ ਕਿ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੇ ਸੁੱਧੀਕਰਨ ਲਈ ਵੱਖ-ਵੱਖ ਇਕਾਈਆਂ ਵੱਲੋਂ ਆਪਣੇ ਪੱਧਰ 'ਤੇ ਵੀ ਸੀ.ਈ.ਟੀ.ਪੀ. ਸਥਾਪਤ ਕਰ ਲਏ ਗਏ ਹਨ ਜਿਸਦੇ ਤਹਿਤ ਉਨ੍ਹਾਂ ਦਾ ਵਿੱਤੀ ਬੋਝ ਘੱਟ ਕਰਨ ਲਈ ਸਬਸਿਡੀ ਦੀ ਮੰਗ ਕੀਤੀ। 

ਉਦਯੋਗਪਤੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਨ੍ਹਾਂ ਕੋਲ ਨਵਾਂ ਸੀ.ਈ.ਟੀ.ਪੀ. ਸਥਾਪਤ ਕਰਨ ਲਈ ਨਿਰਧਾਰਤ ਜਗ੍ਹਾ ਉਪਲੱਬਧ ਹੈ, ਜਿੱਥੇ ਸਰਕਾਰ ਵੱਲੋਂ  ਨਵਾਂ ਸੀ.ਈ.ਟੀ.ਪੀ. ਵੀ ਸਥਾਪਤ ਕੀਤਾ ਜਾ ਸਕਦਾ ਹੈ।ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਰਿਵਾਇਤੀ ਵਿਧਾਇਕਾਂ ਤੋਂ ਹੱਟਕੇ ਬਿਨ੍ਹਾਂ ਕਮੀਸ਼ਨ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਜਿਹੜੀਆਂ ਮੰਗਾਂ  ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਅਤੇ ਸੀ.ਈ.ਟੀ.ਪੀ. ਨਾਲ ਸਬੰਧਤ ਮੁੱਦਾ ਜਲਦ ਸੂਬਾ ਸਰਕਾਰ ਅੱਗੇ ਰੱਖਣਗੇ।ਵਿਧਾਇਕ ਨੇ ਅੱਗੇ ਕਿਹਾ ਕਿ ਸੀ.ਈ.ਟੀ.ਪੀ. ਦੀ ਸਥਾਪਨਾ ਮਨੁੱਖਤਾ, ਵਾਤਾਵਰਣ ਅਤੇ ਸਮਾਜ ਦੀ ਸਰਵੋਤਮ ਸੇਵਾ ਹੈ। ਉਨ੍ਹਾਂ ਕਿਹਾ ਇਹ ਸੀ.ਈ.ਟੀ.ਪੀ. ਸਮੇਂ ਦੀ ਲੋੜ ਹੈ ਕਿਉਂਕਿ ਵਿਅਕਤੀਗਤ ਛੋਟੇ ਪੱਧਰ ਦੇ ਉਦਯੋਗ ਹੁਨਰਮੰਦ ਮਨੁੱਖੀ ਸ਼ਕਤੀ ਦੀ ਘਾਟ ਕਾਰਨ ਆਪਣੇ ਈ.ਟੀ.ਪੀ. ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਚਲਾ ਸਕਦੇ. ਉਨ੍ਹਾਂ ਕਿਹਾ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੂਰਾ ਜ਼ੋਰ ਲਾਉਣਗੇ।ਉਨ੍ਹਾਂ ਉਦਯੋਗਪਤੀਆਂ ਨੂੰ ਆਪਣੇ ਹਲਕੇ ਦੇ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ।ਇਸ ਮੌਕੇ ਅਨਿਲ ਸੇਠ, ਅਰਵਿੰਦ ਕਾਲੜਾ, ਕਮਲ ਚੌਹਾਨ, ਮਨਦੀਪ ਸਿੰਘ, ਕੁਲਵੰਤ ਢਿੱਲੋਂ, ਸੁਨੀਲ ਬਾਂਸਲ, ਗੁਰਚਰਨ ਸਿੰਘ, ਮਹਾਂਵੀਰ ਤਿਆਗੀ, ਨਮਿਤ ਜੈਨ, ਬਾਬੂ ਰਾਮ, ਅਵਤਾਰ ਸਿੰਘ, ਅਜੇ ਮਿੱਤਲ, ਰਮਨ ਕੁਮਾਰ, ਸੰਦੀਪ ਸਿੰਗਲਾ ਅਤੇ ਮੋਹਿਤ ਮਿੱਤਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

 

Tags: Daljit Singh Grewal , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD