Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਸੂਬੇ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Khanna, Ludhiana

Web Admin

Web Admin

5 Dariya News

ਖੰਨਾ/ ਲੁਧਿਆਣਾ , 08 Apr 2022

ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ। ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨਾਂ ਵਿਚ 1862 ਪੱਕੀਆਂ ਹਨ ਤੇ 400 ਆਰਜੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਦੀ ਆਸ ਹੈ।ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। 

ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜਮਾਨਾ ਨਵਾਂ ਆਗਿਆ ਹੈ। ਸ੍ਰੀ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ  ਐਮ.ਐਲ. ਏ. ਸ੍ਰੀ ਤਰਨਪ੍ਰੀਤ  ਸਿੰਘ ਸੌਂਧ , ਵਿੱਤ ਕਮਿਸਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਸ੍ਰੀ ਮੁਨੀਸ ਨਰੂਲਾ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਸ੍ਰੀਮਤੀ ਹਰਵੀਨ ਕੌਰ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸ੍ਰੀਮਤੀ ਸਿਫਾਲੀ ਚੋਪੜਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD