Tuesday, 07 May 2024

 

 

ਖ਼ਾਸ ਖਬਰਾਂ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ

 

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ : ਚੰਦਰ ਗੈਂਦ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਕੀਤਾ ਕਿਸਾਨਾਂ ਨੂੰ ਸੰਬੋਧਨ

Chander Gaind, Patiala Divisional Commissioner, Divisional Commissioner Patiala, Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 09 Apr 2022

ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਸੂਬੇ ਦੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਲੱਖਾਂ ਲੀਟਰ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।ਇਹ ਗੱਲ ਉਨ੍ਹਾਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਫ਼ਤਰ ਵਿੱਚ ਲਗਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸ਼ਿਰਕਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।ਪ੍ਰਧਾਨ ਮੰਤਰੀ ਐਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ, ਜੋ ਪਿਛਲੇ ਸਾਲਾਂ ਤੋਂ ਇਸ ਤਕਨੀਕ ਦੀ ਸਫਲਤਾਪੂਰਵਕ ਵਰਤੋਂ ਕਰ ਰਹੇ ਹਨ, ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਨਾਲ ਮੀਟਿੰਗ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦੇ ਸਾਧਨ ਅਤੇ ਤਰੀਕੇ ਦੱਸੇ। ਸੁਰਜੀਤ ਸਿੰਘ ਇੱਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਅਜਿਹੀਆਂ ਖੇਤੀ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਜਿਸ ਨਾਲ ਝੋਨੇ ਦੀ ਕਾਸ਼ਤ ਦੌਰਾਨ ਪਾਣੀ ਦੀ ਬੱਚਤ ਹੁੰਦੀ ਹੈ।

ਸ੍ਰੀ ਗੈਂਦ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ ਨੇ ਸਿੱਧੀ ਬਿਜਾਈ ਦਾ ਸੰਕਲਪ ਲਿਆ ਹੈ ਜਿਸਦੇ ਤਹਿਤ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕੀਤੀ ਜਾਂਦੀ ਹੈ। ਕਿਸਾਨ ਨੇ ਦੱਸਿਆ ਕਿ ਇਹ ਤਕਨੀਕ ਝੋਨੇ ਦੀ ਕਾਸ਼ਤ ਲਈ ਲੋੜੀਂਦੇ ਪਾਣੀ ਦੀ ਮਾਤਰਾ ਨੂੰ ਮਹੱਤਵਪੂਰਣ ਰੂਪ ਵਿੱਚ ਘਟਾਉਂਦੀ ਹੈ ਅਤੇ ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਪ੍ਰਥਾਵਾਂ ਨੂੰ ਵੀ ਖਤਮ ਕਰਦੀ ਹੈ, ਇਸ ਨਾਲ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਇਸੇ ਤਰ੍ਹਾਂ ਸਮਾਗਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਦੀ ਵੀਡੀਓ ਵੀ ਦਿਖਾਈ ਗਈ।ਡਿਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਗਏ ਇਨ-ਸੀਟੂ ਪ੍ਰਬੰਧਨ ਅਭਿਆਸਾਂ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ਵਿੱਚ ਵੱਡੀਆਂ ਡਿਸਪਲੇ ਸਕਰੀਨਾਂ 'ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ 'ਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।ਸੂਬੇ ਵਿੱਚ ਮੌਜੂਦਾ ਪਾਣੀ ਦੇ ਪੱਧਰ 'ਤੇ ਚਾਨਣਾ ਪਾਉਂਦਿਆਂ ਸ੍ਰੀ ਗੈਂਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਰਾਜ ਦੇ ਕਈ ਵਿਕਾਸ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਅਭਿਆਸਾਂ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਸੁਰਜੀਤ ਸਿੰਘ ਸਾਧੂਗੜ੍ਹ ਵਰਗੇ ਕਿਸਾਨਾਂ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਜੋ ਉੱਨਤ ਖੇਤੀ ਵਿਧੀਆਂ ਰਾਹੀਂ ਵਾਤਾਵਰਨ ਦੀ ਸੁਰੱਖਿਆ ਅਤੇ ਪਾਣੀ ਦੀ ਸੰਭਾਲ ਲਈ ਵੱਡਮੁੱਲਾ ਯੋਗਦਾਨ ਪਾ ਰਹੇ ਹਨ ਅਤੇ ਸਮੂਹ ਕਿਸਾਨ ਭਾਈਚਾਰੇ ਨੂੰ ਅੱਗੇ ਆਉਣ ਅਤੇ ਇਨ੍ਹਾਂ ਤਰੀਕਿਆਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਆਪਕ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ।ਜਾਗਰੂਕਤਾ ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਖੁਲਾਸਾ ਕੀਤਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਅਤੇ ਕੁਦਰਤੀ ਸੋਮਿਆਂ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਮੇਲੇ ਦਾ ਆਯੋਜਨ ਕਿਸਾਨਾਂ ਨੂੰ ਸਿੱਧੀ ਬਿਜਾਈ ਅਤੇ ਖਾਸ ਕਰਕੇ ਝੋਨੇ ਦੀ ਪਨੀਰੀ ਨੂੰ ਖੇਤਾਂ ਵਿੱਚ ਵਾਹੁਦਿਆਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਵਚਨਬੱਧ ਟੀਮ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ।ਕਿਸਾਨ ਸੁਰਜੀਤ ਸਿੰਘ ਅਤੇ ਉਸਦੇ ਸਪੁੱਤਰ ਅਮਰਿੰਦਰ ਸਿੰਘ ਨੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਸ ਤਕਨੀਕ ਨਾਲ ਝਾੜ ਵਧਾਉਣ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਇੱਕ ਬੇਹੱਦ ਲਾਹੇਵੰਦ ਹੈ ਜੋ ਪਾਣੀ ਦੀ ਖਪਤ ਅਤੇ ਲਾਗਤ ਖਰਚਿਆਂ ਨੂੰ ਘਟਾਏਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਸਹਾਈ ਹੋਵੇਗੀ।

 

Tags: Chander Gaind , Patiala Divisional Commissioner , Divisional Commissioner Patiala , Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD