Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦਾ ਸੱਦਾ

ਦਿਨੋਂ-ਦਿਨ ਡੂੰਘਾ ਹੋ ਰਿਹਾ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala, DC Patiala, Deputy Commissioner Patiala, Sakshi Sahni

Web Admin

Web Admin

5 Dariya News

ਪਟਿਆਲਾ , 11 Apr 2022

Last updated on: Apr 11, 2022, 00:00 IST

ਦਿਨੋਂ-ਦਿਨ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੱਦੂ ਕਰਕੇ ਝੋਨੇ ਦੀ ਪਨੀਰੀ ਲਗਾਉਣ ਦੇ ਰਵਾਇਤੀ ਢੰਗ ਦੀ ਥਾਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਝੋਨੇ ਦੀ ਕਾਸ਼ਤ ਸਮੇਂ ਪਾਣੀ ਦੀ ਬੁਹਤ ਘੱਟ ਖਪਤ ਹੁੰਦੀ ਹੈ ਅਤੇ ਝਾੜ 'ਚ ਵੀ ਵਾਧਾ ਹੁੰਦਾ ਹੈ।ਇਸ ਮੰਤਵ ਲਈ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਗੈਂਦ ਦੀ ਪ੍ਰੇਰਣਾ ਸਦਕਾ ਤਿਆਰ ਕਰਵਾਈ ਐਲ.ਈ.ਡੀ. ਲੱਗੀ ਜਾਗਰੂਕਤਾ ਵੈਨ ਨੂੰ ਅੱਜ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੈਨ 'ਚ ਝੋਨੇ ਦੀ ਸਿੱਧੀ ਬਿਜਾਈ ਸਫ਼ਲਤਾ ਪੂਰਵਕ ਕਰਨ ਵਾਲੇ ਕਿਸਾਨਾਂ ਦੇ ਤਜ਼ੁਰਬੇ ਸਾਂਝੇ ਕੀਤੇ ਗਏ ਹਨ।ਇਸ ਮੌਕੇ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ, ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਅਤੇ ਧਰਤੀ ਹੇਠਲੇ ਪਾਣੀ ਬਚਾਉਣ ਲਈ ਨਵੀਂਆਂ ਤਕਨੀਕਾਂ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ ਲਈ ਹੋਰਨਾਂ ਉਪਰਾਲਿਆਂ ਦੇ ਨਾਲ-ਨਾਲ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਸ੍ਰੀ ਚੰਦਰ ਗੈਂਦ ਨੇ ਝੋਨੇ ਦੀ ਸਿੱਧੀ ਬਿਜਾਈ ਸਫ਼ਲਤਾ ਪੂਰਵਕ ਕਰਨ ਵਾਲੇ ਅਤੇ ਪ੍ਰਧਾਨ ਮੰਤਰੀ ਅਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਦੀ ਉਦਾਰਹਣ ਦਿੰਦਿਆਂ ਕਿਹਾ ਕਿ ਕਿਸਾਨ, ਖੇਤਾਂ 'ਚ ਵੱਟਾਂ ਪਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਜਿਸ ਨਾਲ ਕਿ ਧਰਤੀ ਹੇਠਲੇ ਪਾਣੀ ਸਮੇਤ ਵਾਤਾਵਰਣ ਵੀ ਬਚੇਗਾ ਅਤੇ ਨਾਲ ਹੀ ਫ਼ਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਜੱਥੇਬੰਦੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਸਾਥ ਵੀ ਲਿਆ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 1 ਜਾਗਰੂਕਤਾ ਵੈਨ ਜ਼ਿਲ੍ਹੇ ਦੀਆਂ ਮੰਡੀਆਂ ਸਮੇਤ 40 ਪਿੰਡਾਂ ਦਾ ਦੌਰਾ ਕਰੇਗੀ ਅਤੇ ਜਲਦ ਹੀ 3 ਵੈਨਾਂ ਹੋਰ ਵੀ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਵੱਡੀਆਂ ਸਕਰੀਨਾਂ ਲਗਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹੋਰ ਦੱਸਿਆ ਕਿ ਪੰਜਾਬ ਫਾਰਮ, ਨਾਭਾ ਵਿਖੇ 12 ਅਪ੍ਰੈਲ ਮੰਗਲਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਐਮ.ਐਲ.ਏ. ਨਾਭਾ ਗੁਰਦੇਵ ਸਿੰਘ ਮਾਨ ਸਮੇਤ ਡਵੀਜ਼ਨਲ ਕਮਿਸ਼ਨਰ ਤੇ ਉਹ ਖ਼ੁਦ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸਿਖਲਾਈ ਕੈਂਪ ਦਾ ਲਾਭ ਉਠਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਪ੍ਰੀਤ ਸਿੰਘ ਥਿੰਦ, ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵੰਤ ਰਾਏ, ਭੂਮੀ ਪਰਖ ਅਫ਼ਸਰ ਡਾ. ਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Chander Gaind , Patiala Divisional Commissioner , Divisional Commissioner Patiala , DC Patiala , Deputy Commissioner Patiala , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD