Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਪੇ੍ਰਰਨਾਤਮਕ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ: ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala, Krishi Karman Awardee, Surjit Singh Sadhugarh, District Level Farmers Training Camp, Sangrur, DC Sangrur, Deputy Commissioner Sangrur, Jitendra Jorwal

Web Admin

Web Admin

5 Dariya News

ਸੰਗਰੂਰ , 11 Apr 2022

Last updated on: Apr 11, 2022, 00:00 IST

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਬੇਹੱਦ ਲੋੜ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਹ ਫੀਸਦੀ ਤੱਕ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।ਸ਼੍ਰੀ ਗੈਂਦ, ਖੇਤੀਬਾੜੀ ਵਿਭਾਗ ਦੇ ਪ੍ਰਬੰਧਾਂ ਹੇਠ ਆਯੋਜਿਤ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕਰਨ ਲਈ ਪਹੰੁਚੇ ਸਨ।ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨ ਕ੍ਰਿਸ਼ੀ ਕਰਮਨ ਐਵਾਰਡੀ ਸ਼੍ਰੀ ਸੁਰਜੀਤ ਸਿੰਘ ਸਾਧੂਗੜ੍ਹ ਦੁਆਰਾ ਸਿੱਧੀ ਬਿਜਾਈ ਦੇ ਖੇਤਰ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਦੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਮੁਤਾਬਕ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕਰਨ ਦੀ ਲੋੜ ਹੈ ਤਾਂ ਜੋ ਜੀਵਨ ਲਈ ਬੇਹੱਦ ਕੀਮਤੀ ਸੋਮਾ ਪਾਣੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਸਾਨੀ ਨਾਲ ਉਪਲਬਧ ਰਹਿ ਸਕੇ।ਡਵੀਜ਼ਨਲ ਕਮਿਸ਼ਨਰ ਸ਼੍ਰੀ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵੱਲੋਂ ਵੀ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਲੋੜ ਲਈ ਪ੍ਰੇਰਿਆ ਗਿਆ ਹੈ ਅਤੇ ਮੁੱਖ ਮੰਤਰੀ ਦੀ ਇਸ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਿੱਚ ਹਰ ਨਾਗਰਿਕ ਆਪਣਾ ਯੋਗਦਾਨ ਪਾ ਸਕੇ। 

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਮੁੱਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਹੀ ਸਾਡੇ ਭਵਿੱਖ ਨੂੰ ਸੁਰੱਖਿਅਤ ਰੱਖ ਸਕਦੀ ਹੈ।ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨਾਲ ਮੁਲਾਕਾਤ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ੍ਨਾਲ ਵਾਤਾਵਰਨ ਨੂੰ ਬਚਾਉਣ ਦੇ ਕਾਮਯਾਬ ਤਰੀਕੇ ਦੱਸੇ।ਉਨ੍ਹਾਂ ਦੱਸਿਆ ਕਿ ਇਸ ਕਿਸਾਨ ਨੇ ਸਿੱਧੀ ਬਿਜਾਈ ਦਾ ਸੰਕਲਪ ਲਿਆ ਹੈ ਜਿਸਦੇ ਤਹਿਤ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕੀਤੀ ਜਾਂਦੀ ਹੈ।ਡਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਗਏ ਇਨ੍ਸੀਟੂ ਪ੍ਰਬੰਧਨ ਅਭਿਆਸਾਂ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ਵਿੱਚ ਵੱਡੀਆਂ ਡਿਸਪਲੇ ਸਕਰੀਨਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਆ। 

ਉਨ੍ਹਾਂ ਕਿਹਾ ਕਿ ਜਿ਼ਲ੍ਹਾ ਸੰਗਰੂਰ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਦੀ ਬਿਹਤਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਕ੍ਰਿਸ਼ੀ ਕਰਮਨ ਐਵਾਰਡੀ ਕਿਸਾਨ ਸੁਰਜੀਤ ਸਿੰਘ ਅਤੇ ਉਸਦੇ ਸਪੁੱਤਰ ਅਮਰਿੰਦਰ ਸਿੰਘ ਨੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਸ ਤਕਨੀਕ ਨਾਲ ਝਾੜ ਵਧਾਉਣ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਇੱਕ ਬੇਹੱਦ ਲਾਹੇਵੰਦ ਹੈ ਜੋ ਪਾਣੀ ਦੀ ਖਪਤ ਅਤੇ ਲਾਗਤ ਖਰਚਿਆਂ ਨੂੰ ਘਟਾਏਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਸਹਾਈ ਹੋਵੇਗੀ।ਸਮਾਗਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਦੀ ਵੀਡੀਓ ਵੀ ਦਿਖਾਈ ਗਈ।ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੁਆਰਾ ਲਗਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਇੰਚਾਰਜ ਕੇ ਵੀ ਕੇ ਸ੍ਰੀ ਮਨਦੀਪ ਸਿੰਘ ਵੀ ਹਾਜ਼ਰ ਸਨ।

 

Tags: Chander Gaind , Patiala Divisional Commissioner , Divisional Commissioner Patiala , Krishi Karman Awardee , Surjit Singh Sadhugarh , District Level Farmers Training Camp , Sangrur , DC Sangrur , Deputy Commissioner Sangrur , Jitendra Jorwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD