Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫਿਲਮ 'ਮਾਂ' ਦਾ ਗੀਤ 'ਰੱਬ ਦਾ ਰੂਪ' ਹੋਇਆ ਰਿਲੀਜ਼!

Rabb Da Roop, Gippy Grewal, Pollywood, Entertainment, Actress, Cinema, Punjabi Films, Movie, Humble Motion Pictures, MAA, Gurpreet Ghuggi, Divya Dutta, Babbal Rai, Prince Kanwaljit, Vadda Grewal, Raghveer Boli, Aarushi Sharma, Baljit Singh Deo, Happy Raikoti, Ricky Khan, Fateh Shergill, Harbhajan Mann

Web Admin

Web Admin

5 Dariya News

ਚੰਡੀਗੜ੍ਹ , 11 Apr 2022

Last updated on: Apr 11, 2022, 00:00 IST

ਨਵੀਂ ਐਲਾਨੀ ਗਈ ਫਿਲਮ 'ਮਾਂ' ਆਪਣੇ ਟੀਜ਼ਰ ਨਾਲ ਦਰਸ਼ਕਾਂ ਨੂੰ ਪਹਿਲਾਂ ਹੀ ਬਹੁਤ ਖੁਸ਼ ਕਰ ਚੁੱਕੀ ਹੈ। ਹੁਣ, ਹੰਬਲ ਮੋਸ਼ਨ ਪਿਕਚਰਜ਼ ਨੇ ਇਸ ਫਿਲਮ ਦਾ ਗੀਤ ਰੱਬ ਦਾ ਰੂਪ ਸਾਂਝਾ ਕੀਤਾ ਜੋ ਕਿ ਮਾਂਵਾਂ ਨੂੰ ਸਮਰਪਿਤ ਹੈ।ਇਸ ਗੀਤ ਨੂੰ ਮਸ਼ਹੂਰ ਗਾਇਕ ਹਰਭਜਨ ਮਾਨ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਅਤੇ ਇਸਦਾ ਸੰਗੀਤ ਜੈ ਕੇ ਦੁਆਰਾ ਤਿਆਰ ਕੀਤਾ ਗਿਆ ਹੈ।ਗੀਤ ਦਾ ਹਰ ਸ਼ਬਦ ਸਾਡੇ ਜੀਵਨ ਵਿੱਚ ‘ਮਾਂ’ ਦੀ ਮੌਜੂਦਗੀ ਦੀ ਮਹੱਤਤਾ ਨੂੰ ਬਿਆਨ ਕਰਦਾ ਹੈ। ਪ੍ਰਮਾਤਮਾ ਨੂੰ ਸਰਵ ਵਿਆਪਕ ਕਿਹਾ ਜਾਂਦਾ ਹੈ, ਫਿਰ ਵੀ ਸਾਨੂੰ ਜ਼ਿੰਦਗੀ ਦੀ ਕਸ਼ਮਕਸ਼ ਦੇ ਹਨੇਰੇ ਵਿੱਚੋਂ ਬਾਹਰ ਕੱਢਣ ਲਈ ਇੱਕ ਭੌਤਿਕ ਦਿੱਖ ਦੀ ਲੋੜ ਹੁੰਦੀ ਹੈ, ਇਸਲਈ ਉਸਨੇ ਸਾਡੀਆਂ ਸਾਰੀਆਂ ਪ੍ਰਾਰਥਨਾਵਾਂ ਅਤੇ ਸਵਾਲਾਂ ਦਾ ਜਵਾਬ 'ਇੱਕ ਮਾਂ' ਬਣਾਈ।

ਫਿਲਮ 'ਮਾਂ' ਨੇ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਦਿਵਿਆ ਦੱਤਾ, ਬੱਬਲ ਰਾਏ, ਪ੍ਰਿੰਸ ਕੰਵਲਜੀਤ, ਵੱਡਾ ਗਰੇਵਾਲ, ਰਘੁਵੀਰ ਬੋਲੀ, ਅਤੇ ਆਰੂਸ਼ੀ ਸ਼ਰਮਾ ਦੀ ਇੱਕ ਸ਼ਾਨਦਾਰ ਕਾਸਟ ਦਾ ਵਾਅਦਾ ਕੀਤਾ ਹੈ। ਇੱਕ ਵੱਖਰੇ ਦ੍ਰਿਸ਼ਟੀਕੋਣ ਵਾਲੇ ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ ਅਤੇ ਰਾਣਾ ਰਣਬੀਰ ਨੇ ਕਹਾਣੀ ਲਿਖੀ ਹੈ।ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਦੁਆਰਾ ਨਿਰਮਿਤ ਅਤੇ ਭਾਨਾ ਐਲ.ਏ. ਅਤੇ ਵਿਨੋਦ ਅਸਵਾਲ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।ਗੀਤ ਬਾਰੇ ਗੱਲ ਕਰਦੇ ਹੋਏ ਗਿੱਪੀ ਗਰੇਵਾਲ ਨੇ ਕਿਹਾ, "ਮਾਂ ਦਾ ਪਿਆਰ ਕਦੇ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਉਸ ਤੋਂ ਬਿਨਾਂ ਦੁਨੀਆਂ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, ਇਹ ਫਿਲਮ ਹਮੇਸ਼ਾ ਤੋਂ ਹੀ ਮੇਰੇ ਜ਼ਹਿਨ ਵਿਚ ਸੀ ਅਤੇ ਉਮੀਦ ਹੈ ਕੇ ਇਹ ਗੀਤ ਜ਼ਰੂਰ ਤੁਹਾਡੇ ਦਿਲਾਂ ਨੂੰ ਛੂਹੇਗਾ।"ਸਾਗਾ ਮਿਊਜ਼ਿਕ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਇਸ ਸੁਰੀਲੇ ਅਤੇ ਭਾਵਪੂਰਤ ਗੀਤ ਨੂੰ ਜ਼ਰੂਰ ਸੁਣੋ।

 

Tags: Rabb Da Roop , Gippy Grewal , Pollywood , Entertainment , Actress , Cinema , Punjabi Films , Movie , Humble Motion Pictures , MAA , Gurpreet Ghuggi , Divya Dutta , Babbal Rai , Prince Kanwaljit , Vadda Grewal , Raghveer Boli , Aarushi Sharma , Baljit Singh Deo , Happy Raikoti , Ricky Khan , Fateh Shergill , Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD