Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀ ਨਿਗਰਾਨ ਕਮੇਟੀ ਵਲੋਂ ਠੋਸ ਕੂੜਾ ਪ੍ਰਬੰਧਨ ਤੇ ਨਿਕਾਸੀ ਪਾਣੀ ਪ੍ਰਬੰਧਨ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਲਗਾਏ ਜਾਣਗੇ ਜੁਰਮਾਨੇ

DC Ropar, Preeti Yadav, Deputy Commissioner Ropar, Rupnagar, Ropar, National Green Tribunal, NGT

Web Admin

Web Admin

5 Dariya News

ਰੂਪਨਗਰ , 11 Apr 2022

Last updated on: Apr 11, 2022, 00:00 IST

ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨ ਜੀ ਟੀ) ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਵਿੱਚ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪੁੱਜੀ ਕਮੇਟੀ, ਜਿਸ ਵਿੱਚ ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ ਅਤੇ ਬਾਬੂ ਰਾਮ ਵੀ ਸ਼ਾਮਿਲ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਤਾਵਰਣ ਸੁਰੱਖਿਅਣ ਨਾਲ ਜੁੜੇ ਹੋਰ ਕੰਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਲਈ ਕਿਹਾ।ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ,  ਏ ਡੀ ਸੀ(ਜ) ਸ਼੍ਰੀਮਤੀ ਦੀਪਸ਼ਿਖਾ ਸ਼ਰਮਾ, (ਪ੍ਰਦੂਸ਼ਣ ਰੋਕਥਾਮ), ਡਰੇਨੇਜ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਿਹਤ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ, ਉਦਯੋਗ ਅਤੇ ਹੋਰਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਿਲ੍ਹਾ ਪਲਾਨ, ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ’ਚ ਡੀ.ਪੀ.ਆਰ. ਤਿਆਰ ਕਰਨ, ਲਾਗੂ ਹੋਣ ਦੀ ਮਿਤੀ ਅਤੇ ਮੁਕੰਮਲ ਹੋਣ ਸਮੇਤ ਪ੍ਰੋਜੈਕਟਾਂ ਦੇ ਹਰੇਕ ਹਿੱਸੇ ਦੀ ਸਮਾਂ ਸੀਮਾ ਤੈਅ ਕਰਨੀ ਹੋਵੇਗੀ ਅਤੇ ਕਮੇਟੀ ਵੱਲੋਂ ਬਕਾਇਦਾ ਵੱਖ-ਵੱਖ ਸਾਈਟਾਂ ਦੌਰਾ ਕਰਕੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਜਾਂਚ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਉਨਲ ਵਲੋਂ ਜਾਰੀ ਆਦੇਸ਼ਾਂ ਨੂੰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਵਿਰੁੱਧ ਕਾਰਵਾਈ ਕਰਕੇ ਜੁਰਮਾਨੇ ਲਗਾਏ ਜਾਣਗੇ।

ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਕਿ ਇਹ ਵੱਡਾ ਗੰਭੀਰ ਮਾਮਲਾ ਹੈ ਕਿ ਸੂਬੇ ਵਿੱਚ ਕੇਵਲ 17 ਤੋਂ 20 ਵਰ੍ਹੇ ਤੱਕ ਦਾ ਹੀ ਪੀਣ ਯੋਗ ਪਾਣੀ ਬੱਚਿਆ ਹੈ ਅਤੇ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਗਲੈਸ਼ੀਅਰ ਪਿੰਘਲ ਰਹੇ ਹਨ। ਜੇਕਰ ਵਰਤਮਾਨ ਸਮੇਂ ਵਿੱਚ ਸਾਡੇ ਵਲੋਂ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਪੰਚਾਇਤੀ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਨੂੰ ਸਾਫ ਪਾਣੀ ਦੇ ਨਾਲ ਭਰਨ ਅਤੇ ਇਸ ਦੀ ਡੀਸਿਲਟਿੰਗ ਕਰਵਾਉਣ ਲਈ ਹਦਾਇਤ ਕੀਤੀ। ਉਨ੍ਹਾਂ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਰਿਚਾਰਜਿੰਗ ਲਈ ਰੈਨ-ਵਾਟਰ ਹਾਰਵੇਸਟਿੰਗ ਦੇ ਆਧੁਨਿਕ ਤਕਨੀਕਾਂ ਅਪਨਾਉਣ ਦੀ ਵੀ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਰੈਨ-ਵਾਟਰ ਹਾਰਵੇਸਟਿੰਗ ਦੇ ਲਈ ਕੇਂਦਰ ਸਰਕਾਰ ਵਲੋਂ ਵੱਡੇ ਪੱਧਰ ਤੇ ਫੰਡ ਭੇਜੇ ਜਾਂਦੇ ਹਨ।ਨਿਗਰਾਨ ਕਮੇਟੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਾਲੀਆਂ ਥਾਵਾਂ, ਪਸ਼ੂਆਂ ਦੀਆਂ ਮ੍ਰਿਤਕ ਦੇਹਾਂ ਦੀ ਸੰਭਾਲ ਵਾਲੀਆਂ ਥਾਂਵਾਂ ਦੇ ਆਲੇ-ਦੁਆਲੇ ਹਰੀ ਪੱਟੀ ਅਤੇ ਚਾਰਦੀਵਾਰੀ ਬਣਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ ਅਤੇ ਪੀਜ਼ੋਮੀਟਰ ਡੰਪਿੰਗ ਸਾਈਟਾਂ ’ਤੇ ਵੀ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ।ਨਿਗਰਾਨ ਕਮੇਟੀ ਦੇ ਮੈਂਬਰਾਂ ਨੇ ਅਧਿਕਾਰੀਆਂ ਨੂੰ ਈ-ਕੂੜਾ ਇਕੱਠਾ ਕਰਨ ਵਾਲੇ ਕੇਂਦਰਾਂ ਦੀ ਨਿਸ਼ਾਨਦੇਹੀ ਕਰਨ ਲਈ ਵੀ ਕਿਹਾ ਤਾਂ ਜੋ ਲੋਕ ਉੱਥੇ ਈ-ਕੂੜਾ ਡੰਪ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ ਦੀ ਨਿਗਰਾਨੀ ਲਈ ਸਟੇਸ਼ਨ ਸਥਾਪਤ ਕਰਨ ਲਈ ਵੀ ਕਿਹਾ।ਕਮੇਟੀ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਾਤਾਵਰਣ ਦੇ ਸੁਰੱਖਿਅਣ ਨੂੰ ‘ਸਭ ਤੋਂ ਵੱਧ ਤਰਜੀਹ’ ਦੇਣ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇ ਸਕੀਏ।

ਇਸ ਤੋਂ ਇਲਾਵਾ, ਕਮੇਟੀ ਨੇ ਪੁਲਿਸ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਐਸ ਐਚ ਓ ਕੋਲ ਆਪਣੇ ਖੇਤਰਾਂ ਵਿੱਚ ਸ਼ੋਰ ਪੱਧਰ ਦੀ ਨਿਗਰਾਨੀ ਕਰਨ ਲਈ ਬਾਰੰਬਾਰਤਾ ਮੀਟਰ ਉਪਲਬਧ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਖ਼ਾਮੋਸ਼ ਜ਼ੋਨ ਵਾਲੇ ਖੇਤਰਾਂ ਵਿੱਚ ਸਾਈਨ ਬੋਰਡ ਲਗਾਉਣ ਲਈ ਵੀ ਕਿਹਾ।ਇਸੇ ਤਰ੍ਹਾਂ ਕਮੇਟੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲੇ ਦੇ ਕੂੜਾ ਡੰਪਿੰਗ ਪੁਆਇੰਟਾਂ ਨੂੰ ਖਤਮ ਕਰਨ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ ਲਈ ਘਰਾਂ ਵਿੱਚ ਹੀ ਰਹਿੰਦ-ਖੂੰਹਦ ਨੂੰ ਗਿੱਲੇ ਅਤੇ ਸੁੱਕੇ ਰੂਪ ਵਿੱਚ ਅਲੱਗ-ਅਲੱਗ ਕਰਨ ਤੋਂ ਬਾਅਦ ਸਫ਼ਾਈ ਸੇਵਕਾਂ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਬਾਇਓ ਮੈਡੀਕਲ ਵੇਸਟ ਸਬੰਧੀ ਪ੍ਰਬੰਧਨ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਬਿਮਾਰੀਆਂ ਨੂੰ ਫੈਲਣ ਅਤੇ ਵਾਤਾਵਰਨ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।ਇਸ ਮੌਕੇ ‘ਤੇ ਕਮੇਟੀ ਨੇ ਰੂਪਨਗਰ ਜ਼ਿਲ੍ਹੇ ਦੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਕੂੜਾ ਡੰਪਿੰਗ ਪੁਆਇੰਟਾਂ ਸਬੰਧੀ ਹਦਾਇਤਾਂ ਨੂੰ 31 ਦਸੰਬਰ 2022 ਤੱਕ ਯਕੀਨੀ ਤੌਰ ਤੇ ਲਾਗੂ ਕਰਨ ਲਈ ਕਿਹਾ। ਉਨ੍ਹਾਂ ਘਰਾਂ ਵਿਚ ਇਲੈਕਟ੍ਰੋਨਿਕ ਵੇਸਟ, ਮੋਬਾਇਲ, ਲੈਪਟਾਪ, ਟੀਵੀ, ਐਲ.ਈ.ਡੀ. ਬੈਟਰੀ. ਆਦਿ ਦੀ ਸਾਂਭ ਸੰਭਾਲ ਲਈ ਵੀ ਵੱਖਰੇ ਤੌਰ ਤੇ ਬੌਕਸ ਦੇ ਪ੍ਰਬੰਧਨ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਘਰੇਲੂ ਬਾਇਓ ਮੈਡੀਕਲ ਕੂੜਾ-ਕਰਕਟ ਜਿਵੇਂ ਕੀ ਔਰਤਾਂ ਵਲੋਂ ਵਰਤੇ ਜਾਣ ਵਾਲੇ ਸੈਨਿਟਰੀ ਨੈਪਕੀਨ, ਡਾਇਪਰ ਆਦਿ ਦੇ ਪ੍ਰਬੰਧਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਕਮੇਟੀ ਵਲੋਂ ਮਾਈਨਿੰਗ ਵਿਭਾਗ ਨੂੰ ਮਾਈਨਿੰਗ ਵਾਲੀ ਥਾਵਾਂ ਦੀ ਜਿਊ ਫੈਂਸਿੰਗ ਕਰਵਾਉਣ ਬਾਰੇ ਵੀ ਕਿਹਾ ਗਿਆ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਐਨ.ਜੀ.ਟੀ. ਦੁਆਰਾ ਦਿਸ਼ਾ-ਨਿਰਦੇਸ਼ਾਂ ਦੀ ਨਿਰਧਾਰਿਤ ਸਮੇਂ ਵਿੱਚ ਪਾਲਣਾ ਯਕੀਨੀ ਬਣਾਏਗਾ ਅਤੇ ਇਨ੍ਹਾਂ ਹਦਾਇਤਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਲਾਗੂ ਕਰੇਗਾ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਵਾਤਾਵਰਨ ਨੂੰ ਵਿਗਿਆਨਿਕ ਢੰਗ ਨਾਲ ਸੁਰਖਿੱਅਤ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਵਾਤਾਵਰਨ ਇੰਜੀਨੀਅਰ ਏ.ਕੇ. ਸ਼ਰਮਾ, ਏ.ਡੀ.ਸੀ. ਡੀ. ਦਿਨੇਸ਼ ਕੁਮਾਰ ਵਿਸ਼ਿਸ਼ਟ, ਡੀ.ਐਮ.ਸੀ. ਡਾ. ਬਲਦੇਵ ਸਿੰਘ, ਡੀ.ਡੀ.ਪੀ.ਓ ਅਮਰਿੰਦਰਪਾਲ ਸਿੰਘ, ਡੀ.ਆਰ.ਓ. ਗੁਰਜਿੰਦਰ ਸਿੰਘ, ਐਕਸ.ਈ.ਐਨ. ਪੀ.ਡਬਲਿਊ.ਡੀ. ਦਵਿੰਦਰ ਕੁਮਾਰ, ਈ.ਓ. ਸ਼੍ਰੀ ਅਨੰਦਪੁਰ ਸਾਹਿਬ, ਈ.ਓ. ਸ਼੍ਰੀ ਕਿਰਤਪੁਰ ਸਾਹਿਬ ਜੀ.ਬੀ. ਸ਼ਰਮਾ, ਈ.ਓ. ਰੋਪੜ ਭਜਨ ਚੰਦ, ਈ.ਓ. ਮੋਰਿੰਡਾ ਅਸ਼ੋਕ ਪਥਰੀਆ, ਈ.ਓ. ਨੰਗਲ ਮਨਜਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , National Green Tribunal , NGT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD