Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀਜੀਪੀ ਪੰਜਾਬ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਪੁਲਿਸ ਨਾਲ ਇਕਜੁੱਟ ਹੋਣ ਦੀ ਅਪੀਲ

ਗੈਂਗਸਟਰਾਂ ਖਿਲਾਫ ਕਾਰਵਾਈ ਤੇਜ਼ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ: ਡੀਜੀਪੀ ਵੀ.ਕੇ. ਭਾਵਰਾ

Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab, Anti Gangster Task Force, AGTF

Web Admin

Web Admin

5 Dariya News

ਚੰਡੀਗੜ੍ਹ , 11 Apr 2022

Last updated on: Apr 11, 2022, 00:00 IST

ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਈ ਪੁਲਿਸ ਬਲ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਜੀਟੀਐਫ ਦਾ ਗਠਨ ਕੀਤਾ ਗਿਆ ਤਾਂ ਜੋ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਅਤੇ ਪੰਜਾਬ ਪੁਲਿਸ ਦੀਆਂ ਖੇਤਰੀ ਯੂਨਿਟਾਂ ਦੇ ਤਾਲਮੇਲ ਨਾਲ ਗੈਂਗਸਟਰਾਂ ਵਿਰੁੱਧ ਕਾਰਵਾਈ ਹੋਰ ਤੇਜ਼ ਕੀਤੀ ਜਾ ਸਕੇ। ਏਜੀਟੀਐਫ ਸਿੱਧੇ ਤੌਰ ‘ਤੇ ਡੀਜੀਪੀ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ।ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਕਤਲਾਂ ਵਿੱਚ ਵਾਧਾ ਹੋਣ ਬਾਰੇ ਹਾਲ ਹੀ ਵਿੱਚ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ ਪਰ ਅਸਲ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਕਤਲਾਂ ਦੇ ਰੁਝਾਨ ਵਿੱਚ ਕਮੀ ਆਈ ਹੈ। ਇਸ ਮੌਕੇ ਡੀਜੀਪੀ ਦੇ ਨਾਲ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਪ੍ਰਮੋਦ ਬਾਨ, ਜੋ ਕਿ ਏਜੀਟੀਐਫ ਦੇ ਮੁਖੀ ਹਨ, ਵੀ ਮੌਜੂਦ ਸਨ।

ਅਪਰਾਧ ਸਬੰਧੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਇਸ ਸਾਲ ਲਗਭਗ 100 ਦਿਨਾਂ ਵਿੱਚ 158 ਕਤਲ ਹੋਏ ਹਨ, ਜਿਸ ਨਾਲ ਪ੍ਰਤੀ ਮਹੀਨਾ ਔਸਤਨ 50 ਕਤਲ ਬਣਦੀ ਹੈ, ਜਦੋਂ ਕਿ ਪਿਛਲੇ ਸਾਲਾਂ ਦੌਰਾਨ, ਕਤਲਾਂ ਦੀ ਗਿਣਤੀ ਸਾਲ 2021 ਅਤੇ ਸਾਲ 2020 ਵਿੱਚ ਕ੍ਰਮਵਾਰ 724 ਅਤੇ 757 ਸੀ ਜਿਸ ਨਾਲ ਸਾਲ 2021 ਅਤੇ ਸਾਲ 2020 ਲਈ ਔਸਤਨ ਮਹੀਨਾਵਾਰ ਕਤਲਾਂ ਦੀ ਗਿਣਤੀ ਕ੍ਰਮਵਾਰ 60 ਅਤੇ 65 ਰਹੀ ਹੈ।ਪਰਾਧ ਦੇ ਗ੍ਰਾਫ਼ ਨੂੰ ਹੋਰ ਹੇਠਾਂ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਸੂਬੇ ਵਿੱਚ ਗੈਂਗਸਟਰ ਸਭਿਆਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕੋਸ਼ਿਸ਼ਾਂ ਜਾਰੀ ਰਹਿਣਗੀਆਂ।”ਹੋਰ ਵੇਰਵੇ ਦਿੰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ 1 ਜਨਵਰੀ, 2022 ਤੋਂ ਸੰਗਠਿਤ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀਆਂ ਵੱਖ-ਵੱਖ ਯੂਨਿਟਾਂ ਨੇ ਇਹਨਾਂ ਗਤੀਵਿਧੀਆਂ ਵਿੱਚ ਸ਼ਾਮਲ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਵਿੱਚ ਸ਼ਾਮਲ 98 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਹਥਿਆਰਾਂ ਦਾ ਵੱਡੀ ਖੇਪ ਵੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਚਾਰ ਰਾਈਫਲਾਂ ਅਤੇ 68 ਪਿਸਤੌਲ/ਰਿਵਾਲਵਰ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 30 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸੂਬੇ ਵਿੱਚ 2022 ਵਿੱਚ 6 ਗੈਂਗਸਟਰ ਅਪਰਾਧਾਂ ਨਾਲ ਸਬੰਧਤ ਕਤਲ ਹੋਏ, ਜਿਹਨਾਂ ਨੂੰ ਪੇਸ਼ੇਵਰ ਢੰਗ ਨਾਲ ਜਾਂਚ ਉਪਰੰਤ ਸੁਲਝਾਇਆ ਗਿਆ ਅਤੇ ਇਹਨਾਂ ਮਾਮਲਿਆਂ ਵਿੱਚ ਸ਼ਾਮਲ ਕੁੱਲ 24 ਦੋਸ਼ੀਆਂ ਨੂੰ 7 ਪਿਸਤੌਲਾਂ, 18 ਕਾਰਤੂਸਾਂ ਅਤੇ 7 ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਅੰਨ੍ਹੇ ਕਤਲ ਸਨ, ਜਿਨ੍ਹਾਂ ਵਿੱਚ ਦੋਸ਼ੀਆਂ ਦੀ ਪਛਾਣ ਨਹੀਂ ਸੀ। 

ਉਨ੍ਹਾਂ ਅੱਗੇ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ, ਸਾਲ 2022 ਦੌਰਾਨ 9 ਕਤਲ ਹੋਏ ਸਨ ਜਿਹਨਾਂ ਨਾਲ ਆਮ ਲੋਕਾਂ ਵਿੱਚ ਸਨਸਨੀ ਫੈਲ ਗਈ ਸੀ, ਦਾ ਗੈਂਗਸਟਰਾਂ ਨਾਲ ਸਬੰਧ ਨਹੀਂ ਪਾਇਆ ਗਿਆ।  ਉਹਨਾਂ ਅੱਗੇ ਕਿਹਾ ਕਿ ਇਹਨਾਂ ਮਾਮਲਿਆਂ ਨੂੰ ਵੀ ਸੁਲਝਾ ਲਿਆ ਗਿਆ ਹੈ ਅਤੇ ਇਹਨਾਂ ਵਿੱਚ ਸ਼ਾਮਲ ਜ਼ਿਆਦਾਤਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਪਿੱਛੇ ਪਰਿਵਾਰਕ/ਵਿਆਹੁਤਾ ਝਗੜਾ, ਰੰਜਿਸ਼ ਜਾਂ ਪੈਸੇ ਦਾ ਝਗੜਾ ਆਦਿ ਮੁੱਖ ਕਾਰਨ ਪਾਏ ਗਏ ਹਨ।ਪੰਜਾਬ ਪੁਲਿਸ ਦੀ ਸਰਗਰਮ ਪਹੁੰਚ ਅਤੇ ਸਮੇਂ ਸਿਰ ਦਖ਼ਲ ਦੀ ਉਦਾਹਰਣ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਹਾਲ ਹੀ ਵਿੱਚ ਇੱਕ ਇਮੀਗ੍ਰੇਸ਼ਨ ਸਲਾਹਕਾਰ ਦੀ ਹੱਤਿਆ, ਇੱਕ ਵਿਰੋਧੀ ਗੈਂਗ ਮੈਂਬਰ ਦੀ ਹੱਤਿਆ, ਇੱਕ ਵਿਦਿਆਰਥੀ (ਪ੍ਰਮੁੱਖ ਪੇਸ਼ੇਵਰ ਦਾ ਪੁੱਤਰ) ਨੂੰ ਅਗਵਾ ਕਰਨ ਅਤੇ ਇੱਕ ਵਪਾਰੀ ਦੀ ਹੱਤਿਆ ਵਰਗੇ ਗੈਂਗਸਟਰਾਂ ਨਾਲ ਸਬੰਧਤ ਚਾਰ ਗੰਭੀਰ ਅਪਰਾਧਾਂ ਨੂੰ ਰੋਕਣ ਵਿੱਚ ਸਫਲਤਾਪੂਰਵਕ ਕਾਮਯਾਬੀ ਹਾਸਲ ਕੀਤੀ ਹੈ।ਡੀਜੀਪੀ ਨੇ ਇਹ ਵੀ ਕਿਹਾ ਕਿ ਲਾਇਸੰਸਸ਼ੁਦਾ ਹਥਿਆਰ ਨਿੱਜੀ ਸੁਰੱਖਿਆ ਲਈ ਹੁੰਦੇ ਹਨ ਨਾ ਕਿ ਅਪਰਾਧ ਕਰਨ ਜਾਂ ਨਿੱਜੀ ਰੰਜਿਸ਼ਾਂ ਲਈ। ਉਹਨਾਂ ਕਿਹਾ, “ਮੈਂ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ।”ਦੱਸਣਯੋਗ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰ ਰਹੀ ਹੈ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਏ, ਬੀ ਅਤੇ ਸੀ ਸ਼੍ਰੇਣੀਆਂ ਦੇ 545 ਗੈਂਗਸਟਰਾਂ ਦੀ ਸਫਲਤਾਪੂਰਵਕ ਪਛਾਣ ਕੀਤੀ ਜਾ ਚੁੱਕੀ ਹੈ। ਇਹਨਾਂ ਗੈਂਗਸਟਰਾਂ ਵਿੱਚੋਂ 515 ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਪ੍ਰਭਾਵੀ ਕਾਰਵਾਈ ਕਰਕੇ ਵੱਡੀ ਗਿਣਤੀ ਵਿੱਚ ਹਥਿਆਰ, ਵਾਹਨ ਅਤੇ ਸੰਚਾਰ ਉਪਕਰਨ ਬਰਾਮਦ ਕੀਤੇ ਗਏ ਹਨ।

 

Tags: Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab , Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD