Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੁਕਾਬਲੇ ਦੇ ਦੌਰ ਵਿੱਚ ਸਿੱਖਿਆ ਦੇ ਨਾਲ ਸੱਭਿਆਚਾਰਕ ਗਤੀਵਿਧੀਆਂ ਤੇ ਖੇਡਾਂ ਵਿੱਚ ਭਾਗ ਲੈਣਾ ਬੇਹੱਦ ਜਰੂਰੀ : ਤਰੁਨਪ੍ਰੀਤ ਸਿੰਘ ਸੌਂਦ

ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਦੇਣਾ ਸਾਡਾ ਫਰਜ਼ : ਐਮ.ਐਲ.ਏ ਖੰਨਾ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ/ਲੁਧਿਆਣਾ , 11 Apr 2022

ਅੱਜ ਦੇ ਮੁਕਾਬਲੇ ਦੇ ਦੌਰ ਵਿੱਚ ਉੱਤਮ ਅਤੇ ਮਿਆਰੀ ਸਿੱਖਿਆ ਵੱਲ ਅਧਿਆਪਕ, ਮਾਪੇ ਅਤੇ ਵਿਦਿਆਰਥੀ ਤਰਜ਼ੀਹ ਦੇ ਰਹੇ ਹਨ ਅਤੇ ਇਹ ਸਮੇ ਦੀ ਜ਼ਰੂਰਤ ਵੀ ਹੈ, ਪਰੰਤੂ ਸਾਡੇ ਬੱਚਿਆਂ ਨੂੰ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਹੋਣੀ ਵੀ ਬੇਹੱਦ ਜ਼ਰੂਰੀ ਹੈ।ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਰਕਾਰੀ ਆਈ.ਟੀ.ਆਈ. (ਇਸਤਰੀ), ਖੰਨਾ ਵਿਖੇ ਸੱਭਿਆਚਾਰ ਪ੍ਰੋਗਰਾਮ ਅਤੇ ਖੇਡਾਂ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀ ਸੌਂਦ ਨੇ ਕਿਹਾ ਕਿ ਮੌਜੂਦਾ ਸਮੇ ਵਿੱਚ ਜਦੋ ਵਿਦਿਆਰਥੀ ਸੰਸਾਰ ਭਰ ਵਿੱਚ ਇੱਕ ਪਲੇਟਫਾਰਮ `ਤੇ ਮੁਕਾਬਲੇ ਦੇ ਦੌਰ ਵਿੱਚੋ ਲੰਘ ਰਹੇ ਹਨ, ਅਜਿਹੇ ਸਮੇ ਵਿੱਚ ਮਾਨਸਿਕ ਤਣਾਅ ਦੂਰ ਕਰਨ ਲਈ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਇਸ ਦੇ ਨਾਲ ਹੀ ਖੇਡਾਂ ਦੇ ਵਿੱਚ ਦਿਲਚਸਪੀ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਦੀ ਭਲਾਈ ਲਈ ਵਿਸੇ਼ਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਖੇਡ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਸਮਾਜ ਦੀ ਬਿਹਤਰੀ ਲਈ ਬੇਹੱਦ ਜਾਗਰੂਕ ਹਨ। 

ਉਨ੍ਹਾਂ ਕਿਹਾ ਕਿ ਇਸ ਸਰਕਾਰੀ ਆਈ.ਟੀ.ਆਈ. (ਇਸਤਰੀ) ਦੇ ਸਰਬਪੱਖੀ ਵਿਕਾਸ ਲਈ ਉਹ ਅਤੇ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਇਸ ਆਈ.ਟੀ.ਆਈ. ਦੀ ਜ਼ੋ ਵੀ ਜ਼ਰੂਰਤ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਆਈ.ਟੀ.ਆਈ. (ਇ:) ਖੰਨਾ ਵੱਲੋ ਐਥਲੈਟਿਕਸ, ਬੈਡਮਿੰਟਨ, ਵਾਲੀਬਾਲ, ਖੋ-ਖੋ ਦੇ ਬਰੈਵੋ ਅਤੇ ਅਲਫਾ ਗਰੁੱਪ ਬਣਾ ਕੇ ਸੰਸਥਾ ਪੱਧਰ `ਤੇ ਖੇਡਾਂ ਕਰਵਾੀਆਂ ਗਈਆਂ ਬੈਸਟ ਐਥਲੀਟ ਬੀਬਤਾ ਟਰੇਡ (ਕੰਪਿਊਟਰ) ਦੀ ਸਿਖਿਆਰਥਣ ਰਹੀ ਸੱਭਿਆਚਾਰ ਪ੍ਰੋਗਰਾਮ ਵਿੱਚ ਸ਼ਬਦ, ਗਿੱਧਾ, ਕੋਰੀਓਗ੍ਰਾਫੀ, ਸਕਿਟ ਗਰੁੱਪ ਡਾਂਸ ਆਦਿ ਈਵੈਟ ਵਿੱਚ ਸਿਖਿਆਰਥਣਾਂ ਨੇ ਹਿੱਸਾ ਲਿਆ।ਇਸ ਮੌਕੇ ਸਰਕਾਰੀ ਆਈ.ਟੀ.ਆਈ (ਇਸਤਰੀ) ਖੰਨਾ ਦੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਨੇ ਖੰਨਾ ਹਲਕਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਆਈ.ਟੀ.ਆਈ. ਵਿਖੇ ਪਹੁੰਚਣ `ਤੇ ਜੀ ਆਇਆ ਕਿਹਾ।ਇਸ ਮੌਕੇ ਹੋਰਨਾਂ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਤੇਜਿੰਦਰ ਸਿੰਘ ਨਾਗਰਾ, ਸ੍ਰੀ ਕਰਮਚੰਦ ਸ਼ਰਮਾ, ਸ੍ਰੀ ਮਹੇਸ਼ ਕੁਮਾਰ, ਸ੍ਰੀ ਰਾਜਵੀਰ ਸ਼ਰਮਾ, ਸ੍ਰੀ ਆਸਿਸ਼ ਵਰਮਾ ਕੰਪਿਊਟਰ ਟੀਚਰ, ਸ੍ਰੀ ਹਰਚਰਨ ਸਿੰਘ ਕੰਪਿਊਟਰ ਟੀਚਰ, ਸ੍ਰੀਮਤੀ ਸਰਬਜੀਤ ਕੌਰ ਸਿਲਾਈ ਟੀਚਰ, ਸ੍ਰੀਮਤੀ ਰਮਨਪ੍ਰੀਤ ਕੌਰ, ਸ੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਰੇਖਾ ਰਾਣੀ, ਸ੍ਰੀਮਤੀ ਨਵਜੋਤ ਕੌਰ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਮਨੂ ਚਾਟਲੀ, ਸ੍ਰੀ ਬਾਬੂ ਰਾਮ, ਸ੍ਰੀ ਪਰਮਜੀਤ ਸਿੰਘ ਅਤੇ ਸ੍ਰੀ ਜ਼ਸਵੀਰ ਸਿੰਘ ਹਾਜ਼ਰ ਸਨ।  

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD