Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

06 ਕਨੈਟਿਕ ਸਕੂਟਰੀਆਂ, 12 ਲੇਡੀ ਪੁਲਿਸ ਮੁਲਾਜ਼ਮ ਸਮੇਤ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕਰਨਗੀਆਂ ਗਸ਼ਤ : ਵਿਵੇਕ ਸ਼ੀਲ ਸੋਨੀ

ਕਿਹਾ, 10 ਮੋਟਰਸਾਈਕਲਾਂ ਜ਼ਰੀਏ 40 ਪੁਲਿਸ ਮੁਲਾਜਮ ਸ਼ਿਫਟ ਵਾਈਜ਼ 24 ਘੰਟੇ ਸ਼ਹਿਰ ਦੇ 60 ਹਾਲਟਿੰਗ ਪੁਆਇੰਟ ਤੇ ਕਰਨਗੇ ਕ੍ਰਾਈਮ ਕੰਟਰੋਲ

SSP Mohali

Web Admin

Web Admin

5 Dariya News

ਐਸ.ਏ.ਐਸ. ਨਗਰ , 13 Apr 2022

Last updated on: Apr 13, 2022, 00:00 IST

ਵਿਵੇਕ ਸੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਜ਼ਿਲ੍ਹੇ ਵਿੱਚ ਕ੍ਰਾਇਮ ਕੰਟਰੋਲ ਲਈ 10 ਮੋਟਰਸਾਈਕਲਾਂ ਅਤੇ 6 ਕਨੈਟਿਕ ਸਕੂਟਰੀਆਂ ਨੂੰ ਹਰੀ ਝੰਡੀ ਦਿਖਾਈ । ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੋਨੀ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ 12 ਲੇਡੀ ਪੁਲਿਸ ਮੁਲਾਜਮਾਂ ਨੂੰ 06 ਕਨੈਟਿਕ ਸਕੂਟਰੀਆਂ ਨਾਲ ਤਾਇਨਾਤ ਕੀਤਾ ਗਿਆ ਹੈ, ਇਹ ਲੇਡੀ ਪੁਲਿਸ ਮੁਲਾਜਮ ਸਬੰਧਤ ਮੁੱਖ ਅਫਸਰ ਥਾਣਾ ਅਤੇ ਸਰਕਲ ਡੀ.ਐਸ.ਪੀ. ਦੀ ਨਿਗਰਾਨੀ ਹੇਠ ਮੋਹਾਲੀ ਸ਼ਹਿਰ ਵਿਖੇ ਪੈਂਦੇ ਸਕੂਲਾਂ ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿਖੇ ਗਸ਼ਤ ਕਰਨਗੀਆਂ। ਇਹ ਪੁਲਿਸ ਮੁਲਾਜਮ ਮੋਹਾਲੀ ਸ਼ਹਿਰ ਵਿਖੇ ਸਥਿਤ ਸਕੂਲਾਂ/ਕਾਲਜਾਂ ਵਿੱਚ ਪੜ੍ਹਨ ਵਾਲੀਆਂ ਲੜਕੀਆਂ ਨਾਲ ਹੁੰਦੀਆਂ ਇਵ-ਟੀਜ ਦੀ ਘਟਨਾਵਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਮੋਹਾਲੀ ਸ਼ਹਿਰ ਵਿੱਚ ਪੈਂਦੇ ਸਕੂਲਾਂ/ਕਾਲਜਾਂ ਦੇ ਏਰੀਆ ਨੂੰ 06 ਬੀਟਾਂ ਵਿੱਚ ਵੰਡਿਆ ਗਿਆ ਹੈ। ਹਰੇਕ ਬੀਟ ਵਿੱਚ 4/4 ਹਾਲਟਿੰਗ ਪੁਆਇੰਟ ਬਣਾਏ ਗਏ ਹਨ, ਇਸ ਤਰ੍ਹਾਂ ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਵੱਲੋਂ ਕੁੱਲ 24 ਹਾਲਟਿੰਗ ਪੁਆਇੰਟਾਂ ਨੂੰ ਕਵਰ ਕੀਤਾ ਜਾਵੇਗਾ। ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਦੀ ਡਿਊਟੀ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗੀ। ਇਨ੍ਹਾਂ ਨੂੰ ਇਸ ਡਿਊਟੀ ਲਈ ਵਾਇਰਲੈਸ ਸੈੱਟ ਅਤੇ ਬੈਟਨ ਵੀ ਦਿੱਤੇ ਗਏ ਹਨ। 

ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਵੱਲੋਂ ਮੋਹਾਲੀ ਸ਼ਹਿਰ ਵਿਖੇ ਪੈਂਦੇ 25 ਮੁਹੱਤਵ ਪੂਰਨ ਸਕੂਲਾਂ /ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆ ਨੂੰ ਕਵਰ ਕੀਤਾ ਜਾਵੇਗਾ। ਇਸ ਮੁਹਿੰਮ ਦੀ ਕਾਰਗੁਜਾਰੀ ਸਬੰਧੀ ਮਿਤੀ 13 ਅਪ੍ਰੈਲ  ਨੂੰ ਸਵੇਰੇ 10.30 ਵਜੇ ਮੋਹਾਲੀ ਸ਼ਹਿਰ ਦੇ ਸਕੂਲਾਂ -ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨਾਂ ਨਾਲ ਇੱਕ ਵੀਡਿਊ ਕਾਂਨਫਰਾਂਸ ਵੀ ਕੀਤੀ ਗਈ, ਜਿਨ੍ਹਾਂ ਵੱਲੋਂ ਇਸ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਗਈ। ਉਕੱਤ ਤੋਂ ਇਲਾਵਾ ਹੋਰ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ੍ਰੀ ਵਿਵੇਕ ਸ਼ੀਲ ਸੋਨੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ ਪੀ.ਸੀ.ਆਰ. ਡਿਊਟੀ ਲਈ 10 ਹੋਰ ਮੋਟਰਸਾਈਕਲਾਂ ਸਮੇਤ 40 ਪੁਲਿਸ ਮੁਲਾਜਮ ਦਿੱਤੇ ਗਏ ਹਨ। ਹਰੇਕ ਮੋਟਰ ਸਾਈਕਲ ਪਰ 2 ਪੁਲਿਸ ਮੁਲਾਜਮ ਡਿਊਟੀ ਪਰ ਤਾਇਨਾਤ ਰਹਿਣਗੇ। ਇਹਨਾਂ ਪੀ.ਸੀ.ਆਰ. ਦੇ ਮੁਲਾਜਮਾਂ ਨੂੰ ਬੀਟ ਵਾਈਜ ਡਿਊਟੀ ਪਰ ਲਗਾਇਆ ਗਿਆ ਹੈ। ਮੋਹਾਲੀ ਸ਼ਹਿਰ ਨੂੰ 10 ਸੈਕਟਰ ਵਿੱਚ ਵੰਡਿਆ ਗਿਆ ਹੈ ਅਤੇ 60 ਹਾਲਟਿੰਗ ਪੁਆਇੰਟ ਬਣਾਏ ਗਏ ਹਨ। ਇਹ ਮੁਲਾਜਮ ਸ਼ਿਫਟ ਵਾਈਜ 24 ਘੰਟੇ ਆਪਣੇ ਇਲਾਕਾ ਵਿੱਚ ਤਾਇਨਾਤ ਰਹਿਣਗੇ। ਪਹਿਲੀ ਸ਼ਿਫਟ ਦੀ ਡਿਊਟੀ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਅਤੇ ਦੂਜੀ ਦੀ ਸ਼ਾਮ 8 ਵਜੇ ਤੋਂ ਸੁਭਾ 08 ਵਜੇ ਤੱਕ ਡਿਊਟੀ ਹੋਵੇਗੀ। ਪੀ.ਸੀ.ਆਰ. ਮੋਹਾਲੀ ਵਿਖੇ ਤਾਇਨਾਤ ਇਹ ਮੁਲਾਜਮ ਆਪਣੀ-ਆਪਣੀ ਬੀਟ ਵਿੱਚ ਟਰੈਫਿਕ ਰੈਗੂਲੇਟ ਕਰਵਾਉਣ ਤੋਂ ਇਲਾਵਾ ਹਰੇਕ ਤਰ੍ਹਾਂ ਦੇ ਕਰਾਇਮ ਨੂੰ ਕੰਟਰੋਲ ਕਰਨ ਸਬੰਧੀ ਵੀ ਡਿਊਟੀ ਨਿਭਾਉਣਗੇ।

 

Tags: SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD