Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸਬੰਧੀ ਸਿਖਲਾਈ ਦੇਣ ਲਈ ਬਟਾਲਾ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮਾਹਿਰਾਂ ਨੇ ਭਵਿੱਖ ਦੀ ਖੁਸ਼ਹਾਲੀ ਲਈ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ

Shery Kalsi, Batala, AAP, Aam Aadmi Party, Aam Aadmi Party Punjab, AAP Punjab, Batala, Advocate Amarpal Singh, Sri Hargobindpur

Web Admin

Web Admin

5 Dariya News

ਬਟਾਲਾ , 13 Apr 2022

Last updated on: Apr 13, 2022, 00:00 IST

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸਬੰਧੀ ਸਿਖਲਾਈ ਦੇਣ ਲਈ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵੱਲੋਂ ਬਟਾਲਾ ਦੀ ਪਸੂ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਖੇਤੀਬਾੜੀ ਅਫਸਰ ਹੈੱਡਕੁਆਟਰ ਡਾ. ਰਣਧੀਰ ਠਾਕੁਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਆਮ ਆਦਮੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਸਮੇਤ ਹੋਰ ਜਥੇਬੰਦੀਆਂ ਤੇ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਇਸ ਕੈਂਪ ਵਿੱਚ ਵਿਸੇਸ ਤੌਰ `ਤੇ ਸਮੂਲੀਅਤ ਕੀਤੀ।ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਇਸ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ।  

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਦੀ ਖੇਤੀ ਨਾਲ ਮਿੱਟੀ, ਪਾਣੀ ਤੇ ਹਵਾ ਪ੍ਰਦੂਸ਼ਿਤ ਹੋ ਰਹੇ ਹਨ, ਜੇਕਰ ਇਹੀ ਰੁਝਾਨ ਰਿਹਾ ਤਾਂ ਆਉਣ ਵਾਲਾ ਸਮਾਂ ਸਾਡੀਆਂ ਪੀੜੀਆਂ ਲਈ ਅਨੁਕੂਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਜੁਰਗਾਂ ਵੱਲੋਂ ਖੇਤੀ ਦੇ ਪਾਏ ਪੂਰਨਿਆਂ `ਤੇ ਚਲਣ ਦੇ ਨਾਲ ਨਾਲ ਖੇਤੀ ਦੀਆਂ ਉਨ੍ਹਾਂ ਵਿਗਿਆਨਿਕ ਤਕਨੀਕਾਂ ਨੂੰ ਵੀ ਜਰੂਰ ਅਪਣਾਉਣ ਜਿਨ੍ਹਾਂ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨ ਵੀ ਖੁਸਹਾਲ ਰਹਿ ਸਕਣ ਅਤੇ ਕੁਦਰਤੀ ਸੋਮੇ ਵੀ ਬਚੇ ਰਹਿਣ। ਖਾਸ ਤੌਰ `ਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿਧੀ ਬਿਜਾਈ ਵਰਗੀਆਂ ਤਕਨੀਕਾਂ ਅਪਣਾਉਣ ਦੀ ਲੋੜ ਹੈ।ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ ਸੁਮੇਸ ਚੋਪੜਾ, ਡਾ ਸਰਬਜੀਤ ਸਿੰਘ ਔਲਖ, ਡਾ ਹਰਪਾਲ ਸਿੰਘ ਰੰਧਾਵਾ, ਡਾ ਸਤਵਿੰਦਰਜੀਤ ਕੌਰ, ਡਾ ਰਾਜਵਿੰਦਰ ਸਿੰਘ ਬੱਲ ਨੇ ਫਸਲਾਂ ਦੀਆਂ ਬਿਮਾਰੀਆਂ, ਕਾਸਤ ਦੇ ਢੰਗ, ਕੀੜੀਆਂ ਦੀ ਰੋਕਥਾਮ ਸਮੇਤ ਅਹਿਮ ਜਾਣਕਾਰੀਆਂ ਦਿੱਤੀਆਂ, ਜਦੋਂ ਕਿ ਇੰਜੀਨੀਅਰ ਰਵਿੰਦਰ ਸਿੰਘ ਛੀਨਾ ਨੇ ਕਿਸਾਨਾਂ ਨੂੰ ਖੇਤੀ ਮਸੀਨਰੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਬਾਜਵਾ ਨੇ ਝੋਨੇ ਬਿਜਾਈ ਨਾਲ ਸਬੰਧਿਤ ਤਜ਼ਰਬੇ ਸਾਂਝੇ ਕੀਤੇ ਜਦੋਂ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸਮੀਰ ਸਿੰਘ ਵਾਹਲਾ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਮੇਲਾ ਆਯੋਜਿਤ ਕਰਨ ਦੀ ਸਲਾਘਾ ਕੀਤੀ।

ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੁਰ ਨੇ ਆਏ ਮੁੱਖ ਮਹਿਮਾਨਾਂ ਅਤੇ ਕਿਸਾਨ ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿਸਾਨਾਂ ਦੀ ਖੁਸਹਾਲੀ ਲਈ ਵਿਭਾਗ ਦੀ ਸਮੁੱਚੀ ਟੀਮ 24 ਘੰਟੇ ਹਾਜਰ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਰਹਿਣ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਸਾਲ ਜਿਆਦਾ ਤੋਂ ਜਿਆਦਾ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ। ਖੇਤੀਬਾੜੀ ਅਧਿਕਾਰੀ ਡਾ ਸਾਹਬਾਜ ਸਿੰਘ ਚੀਮਾ ਨੇ ਸਮੂਹ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਯੋਜਨਾਾਂ ਤੋਂ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਕਿਸਾਨ ਵਿਭਾਗ ਦੀਆਂ ਯੋਜਨਾਵਾਂ ਦਾ ਫਾਇਦਾ ਲੈਣ।ਇਸ ਕਿਸਾਨ ਮੇਲੇ ਵਿੱਚ ਜ਼ਿਲਾ ਸਿਖਲਾਈ ਅਫਸਰ ਹਰਮਿੰਦਰਪਾਲ ਸਿੰਘ ਗਿੱਲ, ਖੇਤੀਬਾੜੀ ਅਧਿਕਾਰੀ ਸੰਜੀਵ ਸਰਮਾ, ਹੀਰਾ ਸਿੰਘ, ਹਰਪਿੰਦਰ ਸਿੰਘ, ਮਨਧੀਰ ਸਿੰਘ, ਅਮਰਜੀਤ ਸਿੰਘ, ਕੰਵਲਪ੍ਰੀਤ ਸਿੰਘ, ਬਲਜਿੰਦਰ ਸਿੰਘ ਭੁੱਲਰ, ਬਲਜਿੰਦਰ ਸਿੰਘ ਸੈਣੀ, ਗੁਰਦੇਵ ਸਿੰਘ, ਦਿਲਬਾਗ ਸਿੰਘ ਭੱਟੀ, ਪੀਡੀ ਸੰਦੀਪ ਸਿੰਘ,ਪ੍ਰਭਜੋਤ ਸਿੰਘ, ਪਰਮਵੀਰ ਸਿੰਘ ਕਾਹਲੋਂ, ਮੋਹਨ ਸਿੰਘ ਵਾਹਲਾ, ਗਗਨਦੀਪ ਸਿੰਘ, ਦਿਲਰਾਜ ਸਿੰਘ, ਯਾਦਵਿੰਦਰ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਆਦਿ ਸਮੇਤ ਵੱਖ ਵੱਖ ਖੇਤੀ ਅਧਿਕਾਰੀ ਮੌਜੂਦ ਸਨ। ਇਸ ਮੌਕੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਅਤੇ ਸੈਲਫ ਹੈਲਫ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ।    

 

Tags: Shery Kalsi , Batala , AAP , Aam Aadmi Party , Aam Aadmi Party Punjab , AAP Punjab , Batala , Advocate Amarpal Singh , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD